05-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-10-2026

ਹਲਕਾ ਇੰਚਾਰਜ ਸੁਹਾਨੀ ਡੋਡਾ ਵਲੋਂ ਖੇਡਾਂ ਵਤਨ ਪੰਜਾਬ ਦੀਆਂ ਦੇ ਜ਼ਿਲ੍ਹਾ ਪੱਧਰੀ ਜੇਤੂ ਖਿਡਾਰੀਆਂ ਦਾ ਸਨਮਾਨ

ਅਬੋਹਰ, 4 ਅਕਤੂਬਰ (ਵਿਵੇਕ ਹੂੜੀਆ)- ਸਥਾਨਕ ਜੰਮੂ ਬਸਤੀ ਵਿਖੇ ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-4 ਦੇ ਜ਼ਿਲ੍ਹਾ ਪੱਧਰੀ ਮੁਕਾਬਲਿਆਂ ’ਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਜੇਤੂ ਖਿਡਾਰੀਆਂ ਲਈ ਇਕ ਵਿਸ਼ੇਸ਼ ਸਨਮਾਨ ਸਮਾਗਮ ਕਰਵਾਇਆ ਗਿਆ। ਸਮਾਰੋਹ ਦੌਰਾਨ ਹਲਕਾ ਇੰਚਾਰਜ ਡਾ.

ਅਜੀਤ ਡੈਸਕ 05-10-2026
ਅਬੋਹਰ, 4 ਅਕਤੂਬਰ (ਵਿਵੇਕ ਹੂੜੀਆ)- ਸਥਾਨਕ ਜੰਮੂ ਬਸਤੀ ਵਿਖੇ ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-4 ਦੇ ਜ਼ਿਲ੍ਹਾ ਪੱਧਰੀ ਮੁਕਾਬਲਿਆਂ ’ਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਜੇਤੂ ਖਿਡਾਰੀਆਂ ਲਈ ਇਕ ਵਿਸ਼ੇਸ਼ ਸਨਮਾਨ ਸਮਾਗਮ ਕਰਵਾਇਆ ਗਿਆ। ਸਮਾਰੋਹ ਦੌਰਾਨ ਹਲਕਾ ਇੰਚਾਰਜ ਡਾ. ਸੁਹਾਨੀ ਡੋਡਾ ਨੇ ਉਚੇਚੇ ਤੌਰ ’ਤੇ ਸ਼ਿਰਕਤ ਕੀਤੀ ਅਤੇ ਜੇਤੂ ਖਿਡਾਰੀਆਂ ਨੂੰ ਇਨਾਮ ਵੰਡ ਕੇ ਉਨ੍ਹਾਂ ਦੀ ਹੌਸਲਾ-ਅਫ਼ਜ਼ਾਈ ਕੀਤੀ। ਇਸ ਮੌਕੇ ਖਿਡਾਰੀਆਂ ਅਤੇ ਇਕੱਠ ਨੂੰ ਸੰਬੋਧਨ ਕਰਦਿਆਂ ਡਾ. ਸੁਹਾਨੀ ਡੋਡਾ ਨੇ ਆਖਿਆ ਕਿ ਸਾਡੇ ਨੌਜਵਾਨਾਂ ਦੀ ਮਿਹਨਤ, ਲਗਨ ਅਤੇ ਖੇਡਾਂ ਪ੍ਰਤੀ ਜਜ਼ਬਾ ਪੂਰੇ ਖੇਤਰ ਲਈ ਮਾਣ ਵਾਲੀ ਗੱਲ ਹੈ। ਉਨ੍ਹਾਂ ਕਿਹਾ ਕਿ ਖੇਡਾਂ ਨੌਜਵਾਨਾਂ ਨੂੰ ਸਰੀਰਕ ਤੌਰ ’ਤੇ ਤੰਦਰੁਸਤ ਅਤੇ ਅਨੁਸ਼ਾਸਿਤ ਬਣਾਉਣ ਦੇ ਨਾਲ-ਨਾਲ ਨਸ਼ਿਆਂ ਵਰਗੀਆਂ ਭੈੜੀਆਂ ਅਲਾਮਤਾਂ ਤੋਂ ਦੂਰ ਰੱਖਣ ’ਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਡਾ. ਡੋਡਾ ਨੇ ਸਾਰੇ ਜੇਤੂ ਖਿਡਾਰੀਆਂ ਨੂੰ ਮੁਬਾਰਕਬਾਦ ਦਿੰਦਿਆਂ ਉਨ੍ਹਾਂ ਦੇ ਉੱਜਵਲ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ । ਸਮਾਰੋਹ ਦੌਰਾਨ ਖਿਡਾਰੀਆਂ ਦੇ ਨਾਲ-ਨਾਲ ਉਨ੍ਹਾਂ ਦੇ ਕੋਚ ਅਤੇ ਪਤਵੰਤੇ ਵੀ ਵੱਡੀ ਗਿਣਤੀ ’ਚ ਹਾਜ਼ਰ ਸਨ।
ਪਿਛਲੀ ਖ਼ਬਰ ਸੀਵਰੇਜ ਸਮੱਸਿਆ ਨੂੰ ਲੈ ਕੇ ਕਾਂਗਰਸ ਨੇ ਨਗਰ ਨਿਗਮ ਖ਼ਿਲਾਫ਼ ਸੰਘਰਸ਼ ਦਾ ਵਜਾਇਆ ਬਿਗਲ ਅੱਜ ਕੀਤੀ ਜਾਵੇਗੀ ਨਗਰ ਨਿਗਮ ਦਫ਼... ਅਗਲੀ ਖ਼ਬਰ ਵਿਭਾਗ ’ਤੇ ਲਗਾਏ ਗੰਭੀਰ ਦੋਸ਼, ਅਧਿਕਾਰੀਆਂ ਨੇ ਦੋਸ਼ ਨਕਾਰੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।