06-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-10-2026

ਗੁਰੂ ਨਾਨਕ ਸੇਵਕ ਦਲ ਸਿਮਰਨ ਸੁਸਾਇਟੀ ਦੇ 50 ਸਾਲ ਪੂਰੇ ਹੋਣ ’ਤੇ ਕਰਵਾਇਆ ਕੀਰਤਨ ਸਮਾਗਮ

ਅਬੋਹਰ, 5 ਅਕਤੂਬਰ (ਤੇਜਿੰਦਰ ਸਿੰਘ ਖ਼ਾਲਸਾ)- ਇਲਾਕੇ ਦੀ ਧਾਰਮਿਕ ਅਤੇ ਸਮਾਜਿਕ ਸੰਸਥਾ ਸ੍ਰੀ ਗੁਰੂ ਨਾਨਕ ਸੇਵਕ ਦਲ ਸਿਮਰਨ ਸੁਸਾਇਟੀ ਦੇ 50 ਸਾਲ ਅਤੇ ਹੱਡੀਆਂ ਦੇ ਕੈਂਪ ਦੇ 25 ਸਾਲ ਪੂਰੇ ਹੋਣ ਦੀ ਖ਼ੁਸ਼ੀ ’ਚ ਗੁਰਦੁਆਰਾ ਦਮਦਮਾ ਸਾਹਿਬ ਵਿਖੇ ਵਿਸ਼ੇਸ਼ ਗੁਰਬਾਣੀ ਕੀਰਤਨ ਸਮਾਗਮ ਸ਼ਰਧਾ ਤੇ ਉਤਸ਼ਾਹ ਨਾਲ ਕਰਵਾਇਆ ਗਿਆ। ਸਮਾਗਮ ਵਿਚ ਵੱਡੀ ਗਿਣਤੀ ਵਿਚ ਸੰਗਤਾਂ ਨੇ ਸ਼ਮੂਲੀਅਤ ਕਰਕੇ ਗੁਰਬਾਣੀ ਕੀਰਤਨ ਦਾ ਅਨੰਦ ਮਾਣਿਆ ਤੇ ਗੁਰੂ ਘਰ ਦੀਆਂ ਖ਼ੁਸ਼ੀਆਂ ਪ੍ਰਾਪਤ ਕੀਤੀਆਂ।

ਗੁਰਦੁਆਰਾ ਦਮਦਮਾ ਸਾਹਿਬ ਵਿਖੇ ਕਰਵਾਏ ਕੀਰਤਨ ਦਰਬਾਰ ਦੌਰਾਨ ਭਾਈ ਸਰੂਪ ਸਿੰਘ ਦੇ ਜਥੇ ਨੂੰ ਸਿਰੋਪਾਓ ਭੇਟ ਕਰਦੇ ਹੋਏ ਪ੍ਰਬੰਧਕ। ਤਸਵੀਰ-ਤੇਜਿੰਦਰ ਸਿੰਘ ਖ਼ਾਲਸਾ 06-10-2026
ਅਬੋਹਰ, 5 ਅਕਤੂਬਰ (ਤੇਜਿੰਦਰ ਸਿੰਘ ਖ਼ਾਲਸਾ)- ਇਲਾਕੇ ਦੀ ਧਾਰਮਿਕ ਅਤੇ ਸਮਾਜਿਕ ਸੰਸਥਾ ਸ੍ਰੀ ਗੁਰੂ ਨਾਨਕ ਸੇਵਕ ਦਲ ਸਿਮਰਨ ਸੁਸਾਇਟੀ ਦੇ 50 ਸਾਲ ਅਤੇ ਹੱਡੀਆਂ ਦੇ ਕੈਂਪ ਦੇ 25 ਸਾਲ ਪੂਰੇ ਹੋਣ ਦੀ ਖ਼ੁਸ਼ੀ ’ਚ ਗੁਰਦੁਆਰਾ ਦਮਦਮਾ ਸਾਹਿਬ ਵਿਖੇ ਵਿਸ਼ੇਸ਼ ਗੁਰਬਾਣੀ ਕੀਰਤਨ ਸਮਾਗਮ ਸ਼ਰਧਾ ਤੇ ਉਤਸ਼ਾਹ ਨਾਲ ਕਰਵਾਇਆ ਗਿਆ। ਸਮਾਗਮ ਵਿਚ ਵੱਡੀ ਗਿਣਤੀ ਵਿਚ ਸੰਗਤਾਂ ਨੇ ਸ਼ਮੂਲੀਅਤ ਕਰਕੇ ਗੁਰਬਾਣੀ ਕੀਰਤਨ ਦਾ ਅਨੰਦ ਮਾਣਿਆ ਤੇ ਗੁਰੂ ਘਰ ਦੀਆਂ ਖ਼ੁਸ਼ੀਆਂ ਪ੍ਰਾਪਤ ਕੀਤੀਆਂ। ਇਸ ਮੌਕੇ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਦੇ ਹਜ਼ੂਰੀ ਰਾਗੀ ਭਾਈ ਸਰੂਪ ਸਿੰਘ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਉਨ੍ਹਾਂ ਨੇ ਗੁਰਬਾਣੀ ਦੇ ਇਲਾਹੀ ਸ਼ਬਦਾਂ ਦਾ ਰਸਭਿੰਨਾ ਕੀਰਤਨ ਕਰਦਿਆਂ ਸੰਗਤਾਂ ਨੂੰ ਗੁਰੂ ਸਾਹਿਬ ਦੇ ਉਪਦੇਸ਼ਾਂ ਨਾਲ ਜੋੜਿਆ। ਇਸ ਤੋਂ ਪਹਿਲਾ ਭਾਈ ਸੁਰਜੀਤ ਸਿੰਘ ਕਲਸੀ ਤੇ ਭਾਈ ਗਗਨਦੀਪ ਸਿੰਘ ਵਲੋਂ ਵੀ ਗੁਰਬਾਣੀ ਕੀਰਤਨ ਅਤੇ ਕਥਾ ਵਿਚਾਰਾਂ ਰਾਹੀਂ ਸੰਗਤਾਂ ਨੂੰ ਗੁਰਮਤਿ ਵਿਚਾਰਾਂ ਨਾਲ ਜੋੜਿਆ ਗਿਆ। ਸਮਾਗਮ ਦੌਰਾਨ ਗੁਰੂ ਨਾਨਕ ਸੇਵਕ ਦਲ ਸਿਮਰਨ ਸੁਸਾਇਟੀ ਵਲੋਂ ਪਿਛਲੇ 50 ਸਾਲਾਂ ਦੌਰਾਨ ਧਾਰਮਿਕ ਤੇ ਸਮਾਜ ਸੇਵਾ ਦੇ ਖੇਤਰ ਵਿਚ ਨਿਭਾਈਆਂ ਸੇਵਾਵਾਂ ਨੂੰ ਵੀ ਯਾਦ ਕੀਤਾ ਗਿਆ। ਸਮਾਗਮ ਦੇ ਅੰਤ ਵਿਚ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ। ਭਾਈ ਘਨੱਈਆ ਸੇਵਾ ਸੁਸਾਇਟੀ ਦੇ ਜੋੜਾ ਘਰ ਦੀ ਸੇਵਾ ਨਿਭਾਈ। ਇਸ ਮੌਕੇ ਸੰਸਥਾ ਪ੍ਰਧਾਨ ਜੋਗਾ ਸਿੰਘ ਭੁੱਲਰ, ਕੁਲਵੰਤ ਰਾਏ ਕੰਤੀ, ਗੁਰਵਿੰਦਰ ਸਿੰਘ ਵਿਪਨ, ਪਰਮਿੰਦਰ ਸਿੰਘ ਪੰਮਾ, ਹਰਚਰਨ ਸਿੰਘ ਪੱਪੂ, ਵਿਨੈ ਪ੍ਰਤਾਪ ਸਿੰਘ ਖ਼ਾਲਸਾ, ਜਗਜੀਤ ਸਿੰਘ ਜੱਗਾ, ਸੁਰਿੰਦਰ ਸਿੰਘ ਚਲਾਣਾ, ਮਨਜੀਤ ਸਿੰਘ ਮੰਨਾ ਚਲਾਣਾ, ਅਮਿੱਤ ਚਰਾਇਆ, ਵਿਸ਼ਵਜੀਤ ਸਿੰਘ, ਅਰਵਿੰਦਰ ਸਿੰਘ ਰਿੰਕਾ, ਸੁਰਿੰਦਰ ਕੌਰ, ਪਰਮਿੰਦਰ ਸਿੰਘ, ਰਾਜਵਿੰਦਰ ਸਿੰਘ ਚੰਨਾ, ਅਰਸ਼ਦੀਪ ਸਿੰਘ, ਜਸ਼ਨਪ੍ਰੀਤ ਸਿੰਘ, ਅਮਨਪ੍ਰੀਤ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ 40 ਸਾਲਾਂ ਤੋਂ ਬਸਪਾ ਦੀ ਸੇਵਾ ਕਰ ਰਹੇ ਡਾ. ਕੁਲਦੀਪ ਸਿੰਘ ਰੰਗਰੇਟਾ ਨੇ ਦਿੱਤਾ ਅਸਤੀਫ਼ਾ ਕਿਹਾ, ਪਾਰਟੀ ਵਿਚ ਵਰਕਰਾਂ ਦੀ... ਅਗਲੀ ਖ਼ਬਰ 13 ਸੂਤਰੀ ਮੰਗਾਂ ਨੂੰ ਲੈ ਕੇ ਭਾਕਿਯੂ ਏਕਤਾ ਉਗਰਾਹਾਂ ਨੇ ਕੀਤਾ ਡਿਪਟੀ ਕਮਿਸ਼ਨਰ ਦਫ਼ਤਰ ਦਾ ਘਿਰਾਓ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।