06-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-10-2026

40 ਸਾਲਾਂ ਤੋਂ ਬਸਪਾ ਦੀ ਸੇਵਾ ਕਰ ਰਹੇ ਡਾ. ਕੁਲਦੀਪ ਸਿੰਘ ਰੰਗਰੇਟਾ ਨੇ ਦਿੱਤਾ ਅਸਤੀਫ਼ਾ ਕਿਹਾ, ਪਾਰਟੀ ਵਿਚ ਵਰਕਰਾਂ ਦੀ ਨਹੀਂ ਸੁਣੀ ਜਾਂਦੀ

ਫ਼ਾਜ਼ਿਲਕਾ, 5 ਅਕਤੂਬਰ (ਅਮਰਜੀਤ ਸ਼ਰਮਾ)-ਪਿਛਲੇ ਕਰੀਬ 40 ਸਾਲਾਂ ਤੋਂ ਬਹੁਜਨ ਸਮਾਜ ਪਾਰਟੀ (ਬਸਪਾ) ਦੀ ਸੇਵਾ ਕਰ ਰਹੇ ਲੋਕ ਸਭਾ ਹਲਕਾ ਫ਼ਿਰੋਜ਼ਪੁਰ ਦੇ ਜ਼ੋਨਲ ਪ੍ਰਧਾਨ ਡਾ. ਕੁਲਦੀਪ ਸਿੰਘ ਰੰਗਰੇਟਾ ਨੇ ਪਾਰਟੀ ਦੀਆਂ ਨੀਤੀਆਂ ਅਤੇ ਲੀਡਰਸ਼ਿਪ ਦੇ ਰਵੱਈਏ ਤੋਂ ਨਾਰਾਜ਼ ਹੋ ਕੇ ਆਪਣੇ ਅਹੁਦੇ ਸਮੇਤ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦਿੱਤਾ ਹੈ।

ਅਜੀਤ ਡੈਸਕ 06-10-2026
ਫ਼ਾਜ਼ਿਲਕਾ, 5 ਅਕਤੂਬਰ (ਅਮਰਜੀਤ ਸ਼ਰਮਾ)-ਪਿਛਲੇ ਕਰੀਬ 40 ਸਾਲਾਂ ਤੋਂ ਬਹੁਜਨ ਸਮਾਜ ਪਾਰਟੀ (ਬਸਪਾ) ਦੀ ਸੇਵਾ ਕਰ ਰਹੇ ਲੋਕ ਸਭਾ ਹਲਕਾ ਫ਼ਿਰੋਜ਼ਪੁਰ ਦੇ ਜ਼ੋਨਲ ਪ੍ਰਧਾਨ ਡਾ. ਕੁਲਦੀਪ ਸਿੰਘ ਰੰਗਰੇਟਾ ਨੇ ਪਾਰਟੀ ਦੀਆਂ ਨੀਤੀਆਂ ਅਤੇ ਲੀਡਰਸ਼ਿਪ ਦੇ ਰਵੱਈਏ ਤੋਂ ਨਾਰਾਜ਼ ਹੋ ਕੇ ਆਪਣੇ ਅਹੁਦੇ ਸਮੇਤ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦਿੱਤਾ ਹੈ। ਸਥਾਨਕ ਹੋਟਲ ਵਿਚ ਕੀਤੀ ਇਕ ਪ੍ਰੈੱਸ ਕਾਨਫ਼ਰੰਸ ਦੌਰਾਨ ਡਾ. ਰੰਗਰੇਟਾ ਨੇ ਆਪਣੇ ਅਸਤੀਫ਼ੇ ਦਾ ਐਲਾਨ ਕਰਦਿਆਂ ਪਾਰਟੀ ਦੀ ਮੌਜੂਦਾ ਕਾਰਗੁਜ਼ਾਰੀ ’ਤੇ ਗੰਭੀਰ ਸਵਾਲ ਉਠਾਏ। ਉਨ੍ਹਾਂ ਕਿਹਾ ਕਿ ਉਹ ਪਿਛਲੇ ਚਾਰ ਦਹਾਕਿਆਂ ਤੋਂ ਪਾਰਟੀ ਲਈ ਲਗਾਤਾਰ ਸੰਘਰਸ਼ ਕਰਦੇ ਆ ਰਹੇ ਹਨ, ਪਰ ਪਾਰਟੀ ਹਾਈਕਮਾਂਡ ਵਲੋਂ ਸੰਗਠਨ ਅਤੇ ਵਰਕਰਾਂ ਦੀ ਆਵਾਜ਼ ਨੂੰ ਲਗਾਤਾਰ ਨਜ਼ਰਅੰਦਾਜ਼ ਕੀਤਾ ਜਾ ਰਿਹਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਕਿਸੇ ਵੀ ਚੋਣ ਵਿਚ ਉਮੀਦਵਾਰ ਤੈਅ ਕਰਨ ਸਮੇਂ ਸਥਾਨਕ ਸੰਗਠਨ ਨਾਲ ਨਾ ਤਾਂ ਕੋਈ ਸਲਾਹ ਕੀਤੀ ਜਾਂਦੀ ਹੈ ਅਤੇ ਨਾ ਹੀ ਉਸ ਦੀ ਰਾਏ ਨੂੰ ਮਹੱਤਵ ਦਿੱਤਾ ਜਾਂਦਾ ਹੈ। ਡਾ.ਰੰਗਰੇਟਾ ਨੇ ਦੁੱਖ ਪ੍ਰਗਟਾਉਂਦਿਆਂ ਕਿਹਾ ਕਿ ਪਾਰਟੀ ਵਿਚ ਦਿਨ-ਰਾਤ ਮਿਹਨਤ ਕਰਨ ਵਾਲੇ ਵਰਕਰਾਂ ਦਾ ਬਣਦਾ ਮਾਣ-ਸਨਮਾਨ ਨਹੀਂ ਹੋ ਰਿਹਾ। ਉਨ੍ਹਾਂ ਕਿਹਾ ਕਿ ਹਾਈਕਮਾਂਡ ਵਲੋਂ ਪੰਜਾਬ ਨੂੰ ਪੂਰੀ ਤਰ੍ਹਾਂ ਅਣਗੌਲਿਆ ਕੀਤਾ ਜਾ ਰਿਹਾ ਹੈ ਜਿਸ ਕਾਰਨ ਸੂਬੇ ਵਿਚ ਪਾਰਟੀ ਦਾ ਆਧਾਰ ਕਮਜ਼ੋਰ ਹੁੰਦਾ ਜਾ ਰਿਹਾ ਹੈ। ਉਨ੍ਹਾਂ ਸਪਸ਼ਟ ਕੀਤਾ ਕਿ ਪਾਰਟੀ ਛੱਡਣ ਦੇ ਬਾਵਜੂਦ ਉਹ ਸਮਾਜ ਸੇਵਾ ਦੇ ਕਾਰਜ ਪਹਿਲਾਂ ਵਾਂਗ ਹੀ ਜਾਰੀ ਰੱਖਣਗੇ। ਇਸ ਮੌਕੇ ਉਨ੍ਹਾਂ ਨਾਲ ਸਿਧਾਰਥ ਸ਼ਰਮਾ ਅਤੇ ਰਜਿੰਦਰ ਕੁਮਾਰ ਹਾਜ਼ਰ ਸਨ।
ਪਿਛਲੀ ਖ਼ਬਰ ਸਾਹਿਤ ਸਭਾ ਜਲਾਲਾਬਾਦ ਵਲੋਂ ਸੇਵਾ–ਮੁਕਤ ਜ਼ਿਲ੍ਹਾ ਭਾਸ਼ਾ ਅਫ਼ਸਰ ਭੁਪਿੰਦਰ ਉਤਰੇਜਾ ‘ਸੁਤੰਤਰ’ ਅਸ਼ੀਰਵਾਦ ਐਵਾਰਡ ਨਾਲ ਸਨਮਾਨਿਤ ਅਗਲੀ ਖ਼ਬਰ ਗੁਰੂ ਨਾਨਕ ਸੇਵਕ ਦਲ ਸਿਮਰਨ ਸੁਸਾਇਟੀ ਦੇ 50 ਸਾਲ ਪੂਰੇ ਹੋਣ ’ਤੇ ਕਰਵਾਇਆ ਕੀਰਤਨ ਸਮਾਗਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।