08-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-10-2026

ਡਿਪਟੀ ਕਮਿਸ਼ਨਰ ਵਲੋਂ ਯੁੱਧ ਨਸ਼ਿਆਂ ਵਿਰੁੱਧ ਅਤੇ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਠੱਲ੍ਹ ਪਾਉਣ ਲਈ ਸੰਬੰਧਿਤ ਤੇ ਪੁਲਿਸ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ

ਫ਼ਾਜ਼ਿਲਕਾ, 7 ਅਕਤੂਬਰ (ਦਵਿੰਦਰ ਪਾਲ ਸਿੰਘ)-ਪੰਜਾਬ ਸਰਕਾਰ ਵਲੋਂ ਛੇੜੀ ਗਈ ਯੁੱਧ ਨਸ਼ਿਆਂ ਵਿਰੁੱਧ ਜੰਗ ਤਹਿਤ ਨਸ਼ਿਆਂ ਦੇ ਖ਼ਾਤਮੇ ਅਤੇ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਠੱਲ੍ਹ ਪਾਉਣ ਲਈ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਵਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹੇ ਦੇ ਐੱਸ. ਡੀ.

ਫ਼ਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਜ਼ਿਲ੍ਹੇ ਦੇ ਐੱਸ.ਡੀ.ਐਮ. ਪੁਲਿਸ ਵਿਭਾਗ ਦੇ ਅਧਿਕਾਰੀਆਂ ਨਾਲ ਬੈਠਕ ਕਰਦੇ ਹੋਏ। ਅਜੀਤ ਤਸਵੀਰ 08-10-2026
ਫ਼ਾਜ਼ਿਲਕਾ, 7 ਅਕਤੂਬਰ (ਦਵਿੰਦਰ ਪਾਲ ਸਿੰਘ)-ਪੰਜਾਬ ਸਰਕਾਰ ਵਲੋਂ ਛੇੜੀ ਗਈ ਯੁੱਧ ਨਸ਼ਿਆਂ ਵਿਰੁੱਧ ਜੰਗ ਤਹਿਤ ਨਸ਼ਿਆਂ ਦੇ ਖ਼ਾਤਮੇ ਅਤੇ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਠੱਲ੍ਹ ਪਾਉਣ ਲਈ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਵਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹੇ ਦੇ ਐੱਸ.ਡੀ.ਐਮ. ਅਤੇ ਪੁਲਿਸ ਵਿਭਾਗ ਦੇ ਅਧਿਕਾਰੀਆਂ ਨਾਲ ਅਹਿਮ ਬੈਠਕ ਕੀਤੀ ਗਈ। ਇਸ ਮੌਕੇ ਜ਼ਿਲ੍ਹਾ ਪੁਲਿਸ ਮੁਖੀ ਗਗਨ ਅਜੀਤ ਸਿੰਘ, ਵਧੀਕ ਡਿਪਟੀ ਕਮਿਸ਼ਨਰ ਜਨ. ਡਾ.ਮਨਦੀਪ ਕੌਰ ਅਤੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਜਗਵਿੰਦਰਜੀਤ ਸਿੰਘ ਗਰੇਵਾਲ ਵੀ ਮੌਜੂਦ ਸਨ। ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲ੍ਹੇ ਵਿਚੋਂ ਨਸ਼ਿਆਂ ਦੇ ਖ਼ਾਤਮੇ ਲਈ ਜ਼ਿਲ੍ਹਾ ਤੇ ਪੁਲਿਸ ਪ੍ਰਸ਼ਾਸਨ ਵਲੋਂ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਐਸ.ਡੀ.ਐਮ. ਤੇ ਡੀ.ਐਸ.ਪੀ. ਆਪਸੀ ਤਾਲਮੇਲ ਨਾਲ 21 ਡਰੱਗ ਹੋਟਸਪੋਟ ਪਿੰਡਾਂ ’ਤੇ ਸਖ਼ਤ ਨਿਗਰਾਨੀ ਰੱਖਣ। ਉਨ੍ਹਾਂ ਕਿਹਾ ਕਿ ਅਧਿਕਾਰੀ ਨਸ਼ਿਆਂ ਦੇ ਖ਼ਾਤਮੇ ਲਈ ਪਿੰਡ ਵਾਸੀਆਂ ਨੂੰ ਮਿਲਣ ਅਤੇ ਪਿੰਡ ਵਾਸੀਆਂ ਦੇ ਵਿਚਾਰ ਵੀ ਲੈਣ ਤੇ ਜੇਕਰ ਪਿੰਡ ਵਿਚ ਕੋਈ ਵੀ ਖ਼ਾਲੀ ਬਿਲਡਿੰਗ ਜਾ ਸਥਾਨ ਨਸ਼ਿਆਂ ਦਾ ਅੱਡਾ ਬਣਿਆ ਹੋਇਆ ਤਾਂ ਉਸ ਨੂੰ ਬਣਦੀ ਵਿਭਾਗੀ ਕਾਰਵਾਈ ਅਨੁਸਾਰ ਨਸ਼ਟ ਕੀਤਾ ਜਾਵੇ ਤੇ ਇਸ ਲਈ ਉਹ ਸਬੰਧਿਤ ਬੀ.ਡੀ.ਓਜ ਨਾਲ ਤਾਲਮੇਲ ਵੀ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਸਬੰਧਿਤ ਵਿਭਾਗਾਂ ਦੇ ਅਧਿਕਾਰੀ ਇਨ੍ਹਾਂ ਪਿੰਡਾਂ ਦਾ ਪਲਾਨ ਤਿਆਰ ਕਰਨ ਜਿਸ ਵਿਚ ਪਿੰਡਾਂ ਦੀ ਨਿਗਰਾਨੀ ਤੇ ਪਿੰਡਾਂ ਵਿਚ ਲੋੜੀਂਦੇ ਸਥਾਨਾਂ ਤੇ ਸਪੋਰਟਸ ਐਕਟੀਵਿਟੀ, ਲਾਈਟਾਂ ਤੇ ਸੀ.ਸੀ.ਟੀ.ਵੀ ਕੈਮਰੇ ਆਦਿ ਦੀ ਰਿਪੋਰਟ ਦੇਣ ਤਾਂ ਜੋ ਸਬੰਧਿਤ ਸਥਾਨਾਂ ’ਤੇ ਇਹ ਲਗਵਾਏ ਜਾ ਸਕਣ। ਉਨ੍ਹਾਂ ਕਿਹਾ ਕਿ ਡਰੱਗ ਇੰਸਪੈਕਟਰ ਪਿੰਡਾਂ ਦੀ ਵਿਜ਼ਟ ਕਰਕੇ ਪਿੰਡਾਂ ਵਿਚ ਡਰੱਗ ਸਟੋਰਾਂ ਦੇ ਵੇਰਵੇ ਦੀ ਸੂਚਨਾ ਉਨ੍ਹਾਂ ਨਾਲ ਸਾਂਝੀ ਕਰਨ। ਉਨ੍ਹਾਂ ਅੱਗੇ ਕਿਹਾ ਕਿ ਜ਼ਿਲ੍ਹੇ ਵਿਚ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਠੱਲ੍ਹ ਪਾਉਣ ਲਈ 7 ਹੋਟ ਸਪੋਟ ਪਿੰਡਾਂ ’ਤੇ ਸਖ਼ਤ ਨਿਗਰਾਨੀ ਰੱਖੀ ਜਾਵੇਗੀ। ਉਨ੍ਹਾਂ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਪਿੰਡਾਂ ਵਿਚ ਲੋਕਾਂ ਨੂੰ ਪਰਾਲੀ ਨਾ ਸਾੜਨ ਬਾਰੇ ਜਾਗਰੂਕ ਕੀਤਾ ਜਾਵੇ। ਇਸ ਮੌਕੇ ਐੱਸ.ਡੀ.ਐੱਮ. ਫ਼ਾਜ਼ਿਲਕਾ ਜੁਗਰਾਜ ਸਿੰਘ ਕਾਹਲੋਂ, ਐੱਸ.ਡੀ.ਐਮ. ਜਲਾਲਾਬਾਦ ਕੰਵਰਜੀਤ ਸਿੰਘ, ਸਹਾਇਕ ਕਮਿਸ਼ਨਰ ਹਰਬੰਸ ਸਿੰਘ, ਅੰਡਰ ਟਰੇਨਿੰਗ ਅਫ਼ਸਰ ਸੁਬਰਤ ਸਿੰਘ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਹਰਜਿੰਦਰ ਸਿੰਘ, ਮੁੱਖ ਖੇਤੀਬਾੜੀ ਅਫ਼ਸਰ ਡਾ. ਕੁਲਵੰਤ ਸਿੰਘ, ਖੇਤੀਬਾੜੀ ਅਫ਼ਸਰ ਮਮਤਾ ਆਦਿ ਅਧਿਕਾਰੀ ਮੌਜੂਦ ਸਨ।
ਪਿਛਲੀ ਖ਼ਬਰ ਅਬੋਹਰ ਨਗਰ ਨਿਗਮ ’ਚ ਸਥਾਈ ਕਮਿਸ਼ਨਰ ਨਿਯੁਕਤ ਕੀਤਾ ਜਾਵੇ- ਮੇਅਰ ਪੂਜਾ ਵਧਵਾ ਅਗਲੀ ਖ਼ਬਰ ਮੈਡਮ ਖ਼ੁਸ਼ਬੂ ਸਾਵਣ ਸੁੱਖਾ ਸਵਨਾ ਵਲੋਂ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਤਹਿਤ ਵੱਖ-ਵੱਖ ਪਿੰਡਾਂ ਵਿਖੇ ਮੀਟਿੰਗਾਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।