08-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-10-2026

ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵਲੋਂ ਸ਼ਾਹ ਪੈਲੇਸ ਫ਼ਾਜ਼ਿਲਕਾ ਵਿਖੇ ਜ਼ਿਲ੍ਹਾ ਪੱਧਰੀ ਕਿਸਾਨ ਮੇਲਾ

ਫ਼ਾਜ਼ਿਲਕਾ, 7 ਅਕਤੂਬਰ (ਦਵਿੰਦਰ ਪਾਲ ਸਿੰਘ)- ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਪੰਜਾਬ ਵਲੋਂ ਕਿਸਾਨਾਂ ਨੂੰ ਆਧੁਨਿਕ ਖੇਤੀ ਤਕਨੀਕਾਂ, ਪਰਾਲੀ ਪ੍ਰਬੰਧਨ, ਵਾਤਾਵਰਨ ਸੰਭਾਲ ਤੇ ਸਰਕਾਰੀ ਕਿਸਾਨ ਪੱਖੀ ਸਕੀਮਾਂ ਸਬੰਧੀ ਜਾਗਰੂਕ ਕਰਨ ਲਈ ਅਬੋਹਰ ਰੋਡ ਫ਼ਾਜ਼ਿਲਕਾ ਸਥਿਤ ਸ਼ਾਹ ਪੈਲੇਸ ਵਿਖੇ ਜ਼ਿਲ੍ਹਾ ਪੱਧਰੀ ਕਿਸਾਨ ਮੇਲਾ ਕਰਵਾਇਆ ਗਿਆ। ਇਸ ਮੇਲੇ ਵਿਚ ਇਲਾਕੇ ਦੇ ਵੱਡੀ ਗਿਣਤੀ ਕਿਸਾਨਾਂ ਨੇ ਉਤਸ਼ਾਹਪੂਰਵਕ ਸ਼ਮੂਲੀਅਤ ਕੀਤੀ।

ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਫ਼ਾਜ਼ਿਲਕਾ ਵਿਖੇ ਗੁਰਮਤਿ ਸਮਾਗਮ ਦੌਰਾਨ ਸਿੰਘ ਸਾਹਿਬ ਗਿਆਨੀ ਕੇਵਲ ਸਿੰਘ ਨੂੰ ਸਨਮਾਨਿਤ ਕਰਦੇ ਹੋਏ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸੇਵਾਦਾਰ। ਅਜੀਤ ਤਸਵੀਰਾਂ 08-10-2026
ਫ਼ਾਜ਼ਿਲਕਾ, 7 ਅਕਤੂਬਰ (ਦਵਿੰਦਰ ਪਾਲ ਸਿੰਘ)- ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਪੰਜਾਬ ਵਲੋਂ ਕਿਸਾਨਾਂ ਨੂੰ ਆਧੁਨਿਕ ਖੇਤੀ ਤਕਨੀਕਾਂ, ਪਰਾਲੀ ਪ੍ਰਬੰਧਨ, ਵਾਤਾਵਰਨ ਸੰਭਾਲ ਤੇ ਸਰਕਾਰੀ ਕਿਸਾਨ ਪੱਖੀ ਸਕੀਮਾਂ ਸਬੰਧੀ ਜਾਗਰੂਕ ਕਰਨ ਲਈ ਅਬੋਹਰ ਰੋਡ ਫ਼ਾਜ਼ਿਲਕਾ ਸਥਿਤ ਸ਼ਾਹ ਪੈਲੇਸ ਵਿਖੇ ਜ਼ਿਲ੍ਹਾ ਪੱਧਰੀ ਕਿਸਾਨ ਮੇਲਾ ਕਰਵਾਇਆ ਗਿਆ। ਇਸ ਮੇਲੇ ਵਿਚ ਇਲਾਕੇ ਦੇ ਵੱਡੀ ਗਿਣਤੀ ਕਿਸਾਨਾਂ ਨੇ ਉਤਸ਼ਾਹਪੂਰਵਕ ਸ਼ਮੂਲੀਅਤ ਕੀਤੀ। ਇਸ ਮੌਕੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ, ਵਿਧਾਇਕ ਜਗਦੀਪ ਕੰਬੋਜ ਗੋਲਡੀ, ਐੱਸ.ਡੀ.ਐੱਮ. ਫ਼ਾਜ਼ਿਲਕਾ ਜੁਗਰਾਜ ਸਿੰਘ ਕਾਹਲੋਂ ਤੇ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਉਪਕਾਰ ਸਿੰਘ ਜਾਖੜ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ। ਕਿਸਾਨਾਂ ਨੂੰ ਸੰਬੋਧਨ ਕਰਦਿਆਂ ਵਿਧਾਇਕਾਂ ਨੇ ਕਿਹਾ ਕਿ ਪੰਜਾਬ ਦੀ ਆਰਥਿਕਤਾ ਤੇ ਖ਼ੁਸ਼ਹਾਲੀ ਵਿਚ ਕਿਸਾਨਾਂ ਦਾ ਅਹਿਮ ਯੋਗਦਾਨ ਹੈ। ਉਨ੍ਹਾਂ ਕਿਸਾਨਾਂ ਨੂੰ ਪਰੰਪਰਾਗਤ ਢੰਗ ਛੱਡ ਕੇ ਵਿਗਿਆਨਕ ਖੇਤੀ ਤਕਨੀਕਾਂ ਅਪਣਾਉਣ, ਕੁਦਰਤੀ ਸਰੋਤਾਂ (ਮਿੱਟੀ ਤੇ ਪਾਣੀ) ਦੀ ਸੰਭਾਲ ਕਰਨ ਤੇ ਖੇਤੀ ਵਿਭਿੰਨਤਾ ਵੱਲ ਵਧਣ ਲਈ ਪ੍ਰੇਰਿਤ ਕੀਤਾ। ਮੁੱਖ ਖੇਤੀਬਾੜੀ ਅਫ਼ਸਰ ਫ਼ਾਜ਼ਿਲਕਾ ਡਾ. ਕੁਲਵੰਤ ਸਿੰਘ ਨੇ ਆਏ ਮਹਿਮਾਨਾਂ ਤੇ ਕਿਸਾਨਾਂ ਦਾ ਸਵਾਗਤ ਕੀਤਾ। ਮੇਲੇ ਦੌਰਾਨ ਖੇਤੀ ਮਾਹਿਰਾਂ ਵਲੋਂ ਕੁਦਰਤੀ ਖੇਤੀ, ਫ਼ਸਲਾਂ ਨੂੰ ਕੀੜੇ-ਮਕੌੜਿਆਂ ਤੇ ਬਿਮਾਰੀਆਂ ਤੋਂ ਬਚਾਉਣ ਦੇ ਉਪਾਅ, ਹਾੜ੍ਹੀ ਦੀਆਂ ਫ਼ਸਲਾਂ ਦੀ ਸਾਂਭ-ਸੰਭਾਲ, ਪਸ਼ੂ ਪਾਲਨ, ਮਿੱਟੀ-ਪਾਣੀ ਦੀ ਪਰਖ, ਬਾਗ਼ਬਾਨੀ ਤੇ ਸਬਜ਼ੀਆਂ ਦੀ ਕਾਸ਼ਤ ਬਾਰੇ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ ਗਈ। ਮੇਲੇ ਵਿਚ ਵੱਖ-ਵੱਖ ਸਰਕਾਰੀ ਵਿਭਾਗਾਂ ਅਤੇ ਸਵੈ-ਸਹਾਇਤਾ ਸਮੂਹਾਂ ਵੱਲੋਂ ਲਗਾਏ ਗਏ ਪ੍ਰਦਰਸ਼ਨੀ ਸਟਾਲ ਖਿੱਚ ਦਾ ਕੇਂਦਰ ਰਹੇ, ਜਿਨ੍ਹਾਂ ਰਾਹੀਂ ਪਰਾਲੀ ਪ੍ਰਬੰਧਨ ਦੀ ਮਸ਼ੀਨਰੀ, ਨਵੀਆਂ ਤਕਨੀਕਾਂ ਤੇ ਘਰੇਲੂ ਉਤਪਾਦਾਂ ਦਾ ਪ੍ਰਦਰਸ਼ਨ ਕੀਤਾ ਗਿਆ। ਕਿਸਾਨਾਂ ਨੇ ਮਾਹਿਰਾਂ ਨਾਲ ਵਿਚਾਰ-ਵਟਾਂਦਰਾ ਕਰਕੇ ਆਪਣੀਆਂ ਸਮੱਸਿਆਵਾਂ ਦੇ ਹੱਲ ਜਾਣੇ।
ਪਿਛਲੀ ਖ਼ਬਰ ਸੂਬਾ ਪੱਧਰੀ ਖੇਡਾਂ ਲਈ ਜ਼ਿਲ੍ਹੇ ਦੇ ਖਿਡਾਰੀਆਂ ਦੇ ਟਰਾਇਲ 10 ਨੂੰ ਅਗਲੀ ਖ਼ਬਰ ਫ਼ਾਜ਼ਿਲਕਾ ਜ਼ਿਲ੍ਹੇ ਦੇ ਵੱਖ-ਵੱਖ ਥਾਣਿਆਂ ’ਚ 7 ਮੁਕੱਦਮੇ ਦਰਜ ਨਸ਼ਾ ਕਰਨ ਵਾਲੇ 2 ਵਿਅਕਤੀ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।