08-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-10-2026

ਡੀ.ਏ.ਵੀ. ਸਕੂਲ ਹਰੀਪੁਰਾ ਦੇ ਖਿਡਾਰੀਆਂ ਨੇ ‘ਖੇਡਾਂ ਵਤਨ ਪੰਜਾਬ ਦੀਆਂ’ ਵਿਚ ਜਿੱਤੇ 5 ਤਗਮੇ

ਅਬੋਹਰ, 7 ਅਕਤੂਬਰ (ਸੁਖਜੀਤ ਸਿੰਘ ਬਰਾੜ,ਵਿਵੇਕ ਹੂੜੀਆ)-‘ਖੇਡਾਂ ਵਤਨ ਪੰਜਾਬ ਦੀਆਂ-2026’ ਵਿਚ ਡੀ. ਏ.

ਅਜੀਤ ਡੈਸਕ 08-10-2026
ਅਬੋਹਰ, 7 ਅਕਤੂਬਰ (ਸੁਖਜੀਤ ਸਿੰਘ ਬਰਾੜ,ਵਿਵੇਕ ਹੂੜੀਆ)-‘ਖੇਡਾਂ ਵਤਨ ਪੰਜਾਬ ਦੀਆਂ-2026’ ਵਿਚ ਡੀ.ਏ.ਵੀ. ਸੀਨੀਅਰ ਸੈਕੰਡਰੀ ਪਬਲਿਕ ਸਕੂਲ ਹਰੀਪੁਰਾ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਐਥਲੈਟਿਕਸ ਮੁਕਾਬਲਿਆਂ ਵਿਚ 5 ਤਗਮੇ ਹਾਸਲ ਕਰਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ। ਜੇਤੂ ਖਿਡਾਰੀਆਂ ਵਿਚ ਜਸਪ੍ਰੀਤ ਸਿੰਘ ਨੇ ਅੰਡਰ-14 ਜੈਵਲਿਨ ਥਰੋਅ ਵਿਚ ਪਹਿਲਾ ਸਥਾਨ ਹਾਸਲ ਕਰ ਸੋਨੇ ਦਾ ਤਗਮਾ, ਸੁਖਮਨ ਸਿੰਘ ਚਹਿਲ ਨੇ ਅੰਡਰ-17 ਹੈਮਰ ਥਰੋਅ ਵਿਚ ਦੂਜਾ, ਸਿਮਰਨ ਨੇ ਅੰਡਰ-14 ਸ਼ਾਟਪੁੱਟ ਵਿਚ ਦੂਜਾ, ਸੇਜਲ ਨੇ ਅੰਡਰ-17 ਟ੍ਰਿਪਲ ਜੰਪ ਵਿਚ ਦੂਜਾ ਤੇ ਯੁਵਰਾਜ ਨੇ ਅੰਡਰ-14 ਲੰਬੀ ਛਾਲ ਵਿਚ ਤੀਜਾ ਸਥਾਨ ਹਾਸਲ ਕੀਤਾ। ਇਸ ਉਪਲਬਧੀ ’ਤੇ ਸਕੂਲ ਪ੍ਰਿੰਸੀਪਲ ਸੁਖਦੇਵ ਸਿੰਘ ਨੇ ਜੇਤੂ ਖਿਡਾਰੀਆਂ, ਮਾਪਿਆਂ ਤੇ ਕੋਚ ਗੁਰਸਿਮਰਨ ਸਿੰਘ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਖੇਡਾਂ ਨਾਲ ਵਿਦਿਆਰਥੀਆਂ ਵਿਚ ਅਨੁਸ਼ਾਸਨ, ਮਿਹਨਤ ਤੇ ਆਤਮ-ਵਿਸ਼ਵਾਸ ਦੀ ਭਾਵਨਾ ਪੈਦਾ ਹੁੰਦੀ ਹੈ।
ਪਿਛਲੀ ਖ਼ਬਰ ਪਰਸ੍ਵਾਰਥ ਸਭਾ ਦੇ ਹਫ਼ਤਾਵਾਰੀ ਮੁਫ਼ਤ ਮੈਡੀਕਲ ਕੈਂਪ ’ਚ 52 ਮਰੀਜ਼ਾਂ ਦੀ ਹੋਈ ਜਾਂਚ ਅਗਲੀ ਖ਼ਬਰ ਰੇਡੀਐਂਟ ਸਕੂਲ ਦੇ ਖਿਡਾਰੀਆਂ ਨੇ ਪੰਜਾਬ ਸਕੂਲ ਖੇਡਾਂ ਦੇ ਰਾਜ ਪੱਧਰੀ ਤਾਇਕਵਾਂਡੋ ਮੁਕਾਬਲੇ ’ਚ ਮਾਰੀਆਂ ਮੱਲਾਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।