ਜਥੇਦਾਰ ਗੁਰਬੰਤਾ ਸਿੰਘ ਦੀ ਅਗਵਾਈ ਹੇਠ ਦਲਮੀਰ ਖੇੜਾ ਵਿਚ ਡੋਰ-ਟੂ-ਡੋਰ ਮੁਹਿੰਮ ਜਾਰੀ
ਅਬੋਹਰ, 7 ਅਕਤੂਬਰ (ਤੇਜਿੰਦਰ ਸਿੰਘ ਖ਼ਾਲਸਾ)-ਸ਼੍ਰੋਮਣੀ ਅਕਾਲੀ ਦਲ ਵਲੋਂ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਅਤੇ ਜਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਨ ਦੇ ਮਕਸਦ ਨਾਲ ਪਿੰਡ ਦਲਮੀਰ ਖੇੜਾ ਵਿਖੇ ਸ਼ੁਰੂ ਕੀਤੀ ਗਈ ਡੋਰ-ਟੂ-ਡੋਰ ਮੁਹਿੰਮ ਜਾਰੀ ਹੈ। ਸੀਨੀਅਰ ਟਕਸਾਲੀ ਅਕਾਲੀ ਆਗੂ ਜਥੇਦਾਰ ਗੁਰਬੰਤਾ ਸਿੰਘ ਦੀ ਅਗਵਾਈ ਹੇਠ ਚੱਲ ਰਹੀ ਇਸ ਮੁਹਿੰਮ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਹਰਵਿੰਦਰ ਸਿੰਘ ਹੈਰੀ ਸੰਧੂ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ।
ਅਜੀਤ ਡੈਸਕ
08-10-2026