09-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-10-2026

ਪਾਵਰਕਾਮ ਪੈਨਸ਼ਨਰਜ਼ ਐਸੋਸੀਏਸ਼ਨ ਦੀ ਮਹੀਨੇਵਾਰ ਮੀਟਿੰਗ ਹੋਈ

ਜ਼ੀਰਾ, 8 ਅਕਤੂਬਰ(ਪ੍ਰਤਾਪ ਸਿੰਘ ਹੀਰਾ)- ਪੰਜਾਬ ਸਟੇਟ ਪਾਵਰ ਟਰਾਂਸਮਿਸ਼ਨ ਕਾਰਪੋਰੇਸ਼ਨ ਲਿਮਟਿਡ ਮੰਡਲ ਜ਼ੀਰਾ ਦੇ ਪੈਨਸ਼ਨਰਜ਼ ਐਸੋਸੀਏਸ਼ਨ ਦੀ ਮਹੀਨੇਵਾਰ ਮੀਟਿੰਗ ਸੀਨੀਅਰ ਮੀਤ ਪ੍ਰਧਾਨ ਮੁਖਤਿਆਰ ਸਿੰਘ ਬਰਾੜ ਬੰਡਾਲਾ ਪੁਰਾਣਾ ਦੀ ਪ੍ਰਧਾਨਗੀ ਹੇਠ ਬਿਜਲੀ ਦਫਤਰ ਜ਼ੀਰਾ ਵਿਖੇ ਕੀਤੀ ਗਈ। ਮੀਟਿੰਗ ਦੌਰਾਨ ਵੱਡੀ ਗਿਣਤੀ ਵਿਚ ਰਿਟਾਇਰਡ ਮੁਲਾਜ਼ਮਾਂ ਨੇ ਭਾਗ ਲਿਆ।

ਅਜੀਤ ਡੈਸਕ 09-10-2026
ਜ਼ੀਰਾ, 8 ਅਕਤੂਬਰ(ਪ੍ਰਤਾਪ ਸਿੰਘ ਹੀਰਾ)- ਪੰਜਾਬ ਸਟੇਟ ਪਾਵਰ ਟਰਾਂਸਮਿਸ਼ਨ ਕਾਰਪੋਰੇਸ਼ਨ ਲਿਮਟਿਡ ਮੰਡਲ ਜ਼ੀਰਾ ਦੇ ਪੈਨਸ਼ਨਰਜ਼ ਐਸੋਸੀਏਸ਼ਨ ਦੀ ਮਹੀਨੇਵਾਰ ਮੀਟਿੰਗ ਸੀਨੀਅਰ ਮੀਤ ਪ੍ਰਧਾਨ ਮੁਖਤਿਆਰ ਸਿੰਘ ਬਰਾੜ ਬੰਡਾਲਾ ਪੁਰਾਣਾ ਦੀ ਪ੍ਰਧਾਨਗੀ ਹੇਠ ਬਿਜਲੀ ਦਫਤਰ ਜ਼ੀਰਾ ਵਿਖੇ ਕੀਤੀ ਗਈ। ਮੀਟਿੰਗ ਦੌਰਾਨ ਵੱਡੀ ਗਿਣਤੀ ਵਿਚ ਰਿਟਾਇਰਡ ਮੁਲਾਜ਼ਮਾਂ ਨੇ ਭਾਗ ਲਿਆ। ਮੀਟਿੰਗ ਦੌਰਾਨ ਸਾਂਝੀ ਤਾਲਮੇਲ ਕਮੇਟੀ ਵਲੋਂ 10 ਅਕਤੂਬਰ ਨੂੰ ਸੰਗਰੂਰ ਵਿਚ ਕੀਤੀ ਜਾ ਰਹੀ ਸਰਕਾਰ ਵਿਰੋਧੀ ਰੈਲੀ ਵਿਚ ਵੱਡੀ ਗਿਣਤੀ ਵਿਚ ਪਹੁੰਚਣ ਲਈ ਕਮਰ ਕੱਸੇ ਕਰਨ ਨੂੰ ਕਿਹਾ ਗਿਆ। ਪੰਜਾਬ ਸਰਕਾਰ ਖਿਲਾਫ ਗਿਲਾ ਕਰਦਿਆਂ ਰਿਟਾਇਰਡ ਮੁਲਾਜ਼ਮਾਂ ਨੇ ਕਿਹਾ ਕਿ ਪੰਜਾਬ ਹਰਿਆਣਾ ਹਾਈਕੋਰਟ ਵਲੋਂ ਮੁਲਾਜ਼ਮਾਂ ਦੇ ਹੱਕ ਵਿਚ ਕੀਤੇ ਗਏ ਫੈਸਲੇ ਨੂੰ ਸਰਕਾਰ ਲਾਗੂ ਕਰਨ ਤੋਂ ਆਨਾਕਾਨੀ ਕਰ ਰਹੀ ਹੈ। ਉਹਨਾਂ ਕਿਹਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਇਹ ਸਰਕਾਰ ਨੂੰ ਚੱਲਦਾ ਕੀਤਾ ਜਾਵੇਗਾ। ਇਸ ਮੌਕੇ ਮੀਟਿੰਗ ਵਿਚ ਬਖਸ਼ੀਸ਼ ਸਿੰਘ ਜਨਰਲ ਸਕੱਤਰ, ਸਾਧੂ ਸਿੰਘ ਕੈਸ਼ੀਅਰ, ਇਕਬਾਲ ਸਿੰਘ ਮੀਤ ਸਕੱਤਰ ਤਲਵੰਡੀ ਭਾਈ, ਗੁਰਜੰਟ ਸਿੰਘ ਮੀਤ ਪ੍ਰਧਾਨ, ਸੁਖਦੇਵ ਸਿੰਘ ਲੌਹਕਾ, ਸੁਖਵਿੰਦਰ ਸਿੰਘ ਘੁੱਦੂਵਾਲਾ, ਸੁਰਿੰਦਰਪਾਲ ਸਿੰਘ ਬੇਦੀ, ਠਾਕੁਰ ਸਿੰਘ, ਬਲਵਿੰਦਰ ਸਿੰਘ ਕਟੋਰਾ, ਮੇਜਰ ਸਿੰਘ, ਬਲਵਿੰਦਰ ਸਿੰਘ ਝਤਰਾ ,ਦਲੀਪ ਸਿੰਘ, ਜਗੀਰ ਸਿੰਘ ਬਹਿਕ ਗੁੱਜਰਾਂ, ਸਰਵਣ ਸਿੰਘ ਮਨਸੂਰਦੇਵਾ, ਬਲਵਿੰਦਰ ਸਿੰਘ ਕਮਾਲਗੜ੍ਹ, ਹੀਰਾ ਸਿੰਘ, ਪ੍ਰੇਮ ਕੁਮਾਰ, ਅਮਰ ਸਿੰਘ ਤਲਵੰਡੀ, ਸੋਹਨ ਲਾਲ ਭਾਗੋਕੇ, ਅੰਗਰੇਜ਼ ਸਿੰਘ ਵਕੀਲਾਂ ਵਾਲਾ, ਗੁਰਦੇਵ ਸਿੰਘ ਗਾਦੜੀ ਵਾਲਾ, ਜਸਮੇਲ ਸਿੰਘ ਫੇਰੋਕੇ, ਕਰਮਜੀਤ ਸਿੰਘ ਬਰਨਾਲਾ, ਸੁਰਿੰਦਰ ਸਿੰਘ ਜ਼ੀਰਾ ਆਦਿ ਰਿਟਾਇਰਡ ਮੁਲਾਜ਼ਮ ਹਾਜ਼ਰ ਸਨ।
ਪਿਛਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ ਗੁਰੂਹਰਸਹਾਏ ਦੇ ਗੁਰਦੁਆਰਿਆਂ ’ਚ ਸਮਾਗਮ ਸ਼ੁਰੂ ਅਗਲੀ ਖ਼ਬਰ ਤਿੰਨ ਦਿਨਾਂ ਲੰਗਰ ਤੇ ਖ਼ੂਨਦਾਨ ਕੈਂਪ ਲਗਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।