09-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-10-2026

ਅਬੋਹਰ ਦੀ ਸੁਰੱਖਿਆ ਵਿਵਸਥਾ ਮਜ਼ਬੂਤ ਕਰਨ ਦੀ ਅਪੀਲ ਕਰਦਿਆਂ ਗਗਨ ਚੁੱਘ ਨੇ ਐੱਸ.ਐੱਸ.ਪੀ. ਫ਼ਾਜ਼ਿਲਕਾ ਨਾਲ ਕੀਤੀ ਮੁਲਾਕਾਤ

ਅਬੋਹਰ, 8 ਅਕਤੂਬਰ (ਤੇਜਿੰਦਰ ਸਿੰਘ ਖ਼ਾਲਸਾ)-ਅਬੋਹਰ ਸ਼ਹਿਰ ਵਿਚ ਕਾਨੂੰਨ-ਵਿਵਸਥਾ ਅਤੇ ਪੁਲਿਸ ਪ੍ਰਬੰਧਾਂ ਨੂੰ ਹੋਰ ਮਜ਼ਬੂਤ ਕਰਨ ਦੇ ਮੰਤਵ ਨਾਲ ਅਰੋੜਾ ਵਿਕਾਸ ਮੰਚ ਅਬੋਹਰ ਦੇ ਪ੍ਰਧਾਨ ਗਗਨ ਚੁੱਘ ਨੇ ਐੱਸ. ਐੱਸ.

ਫਾਜਿਲਕਾ ਦੇ ਐੱਸ.ਐੱਸ.ਪੀ ਗਗਨ ਅਜੀਤ ਸਿੰਘ ਨੂੰ ਅਬੋਹਰ ਇਲਾਕੇ ਦੇ ਸਮੱਸਿਆਵਾਂ ਸਬੰਧੀ ਮੰਗ ਪੱਤਰ ਦਿੰਦੇ ਹੋਏ ਸਮਾਜ ਸੇਵੀ ਗਗਨ ਚੁੱਘ। ਅਜੀਤ ਤਸਵੀਰ 09-10-2026
ਅਬੋਹਰ, 8 ਅਕਤੂਬਰ (ਤੇਜਿੰਦਰ ਸਿੰਘ ਖ਼ਾਲਸਾ)-ਅਬੋਹਰ ਸ਼ਹਿਰ ਵਿਚ ਕਾਨੂੰਨ-ਵਿਵਸਥਾ ਅਤੇ ਪੁਲਿਸ ਪ੍ਰਬੰਧਾਂ ਨੂੰ ਹੋਰ ਮਜ਼ਬੂਤ ਕਰਨ ਦੇ ਮੰਤਵ ਨਾਲ ਅਰੋੜਾ ਵਿਕਾਸ ਮੰਚ ਅਬੋਹਰ ਦੇ ਪ੍ਰਧਾਨ ਗਗਨ ਚੁੱਘ ਨੇ ਐੱਸ.ਐੱਸ.ਪੀ. ਫਾਜ਼ਿਲਕਾ ਗਗਨ ਅਜੀਤ ਸਿੰਘ ਦੇ ਸਾਹਮਣੇ ਸ਼ਹਿਰ ਨਾਲ ਸਬੰਧਿਤ ਚਾਰ ਅਹਿਮ ਮੰਗਾਂ ਰੱਖੀਆਂ ਹਨ। ਇਸ ਸਬੰਧੀ ਗਗਨ ਚੁੱਘ ਵਲੋਂ ਐੱਸ.ਐੱਸ.ਪੀ ਨੂੰ ਪੱਤਰ ਸੌਂਪਦੇ ਹੋਏ ਇਨ੍ਹਾਂ ਮੰਗਾਂ ‘ਤੇ ਪਹਿਲ ਦੇ ਆਧਾਰ ‘ਤੇ ਕਾਰਵਾਈ ਕਰਨ ਦੀ ਅਪੀਲ ਕੀਤੀ ਗਈ ਹੈ। ਗਗਨ ਚੁੱਘ ਨੇ ਕਿਹਾ ਕਿ ਅਬੋਹਰ ਸ਼ਹਿਰ ਲਗਾਤਾਰ ਵਿਕਾਸ ਕਰ ਰਿਹਾ ਹੈ ਅਤੇ ਆਬਾਦੀ ਦੇ ਨਾਲ-ਨਾਲ ਵਪਾਰਕ ਗਤੀਵਿਧੀਆਂ ਵਿਚ ਵੀ ਵਾਧਾ ਹੋ ਰਿਹਾ ਹੈ। ਇਸ ਲਈ ਪੁਲਿਸ ਪ੍ਰਬੰਧਾਂ ਨੂੰ ਵੀ ਸ਼ਹਿਰ ਦੀਆਂ ਵਧਦੀਆਂ ਲੋੜਾਂ ਦੇ ਅਨੁਸਾਰ ਮਜ਼ਬੂਤ ਕੀਤਾ ਜਾਣਾ ਜ਼ਰੂਰੀ ਹੈ। ਉਨ੍ਹਾਂ ਮੰਗ ਕੀਤੀ ਕਿ ਥਾਣਾ ਸਿਟੀ-1 ਵਿਚ 20 ਤੇ ਥਾਣਾ ਸਿਟੀ-2 ਵਿਚ 10 ਵਾਧੂ ਪੁਲਿਸ ਮੁਲਾਜ਼ਮਾਂ ਦੀ ਤੁਰੰਤ ਤਾਇਨਾਤੀ ਕੀਤੀ ਜਾਵੇ ਤਾਂ ਜੋ ਪੁਲਿਸ ਮੁਲਾਜ਼ਮਾਂ ’ਤੇ ਕੰਮ ਦਾ ਵਾਧੂ ਬੋਝ ਘਟਾਇਆ ਜਾ ਸਕੇ ਤੇ ਆਮ ਲੋਕਾਂ ਨੂੰ ਬਿਹਤਰ ਪੁਲਿਸ ਸੇਵਾਵਾਂ ਮਿਲ ਸਕਣ। ਗਗਨ ਚੁੱਘ ਨੇ ਦੂਜੀ ਅਹਿਮ ਮੰਗ ਕਰਦਿਆਂ ਕਿਹਾ ਕਿ ਮੌਜੂਦਾ ਸਮੇਂ ਵਿਚ ਸਾਈਬਰ ਅਪਰਾਧ ਦੇ ਮਾਮਲੇ ਲਗਾਤਾਰ ਵੱਧ ਰਹੇ ਹਨ। ਆਨਲਾਈਨ ਠੱਗੀ, ਬੈਂਕ ਖਾਤਿਆਂ ਨਾਲ ਧੋਖਾਧੜੀ, ਸੋਸ਼ਲ ਮੀਡੀਆ ਨਾਲ ਸਬੰਧਿਤ ਅਪਰਾਧ ਤੇ ਹੋਰ ਸਾਈਬਰ ਮਾਮਲਿਆਂ ਕਾਰਨ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਉਨ੍ਹਾਂ ਕਿਹਾ ਕਿ ਅਬੋਹਰ ਵਿਚ ਸਾਈਬਰ ਥਾਣੇ ਦੀ ਇਕ ਵਿਸ਼ੇਸ਼ ਚੌਕੀ ਸਥਾਪਿਤ ਕੀਤੀ ਜਾਣੀ ਚਾਹੀਦੀ ਹੈ ਤਾਂ ਜੋ ਲੋਕਾਂ ਨੂੰ ਸਾਈਬਰ ਅਪਰਾਧਾਂ ਸਬੰਧੀ ਸ਼ਿਕਾਇਤ ਦਰਜ ਕਰਵਾਉਣ ਲਈ ਫ਼ਾਜ਼ਿਲਕਾ ਜਾਂ ਹੋਰ ਥਾਵਾਂ ‘ਤੇ ਨਾ ਜਾਣਾ ਪਵੇ ਤੇ ਉਨ੍ਹਾਂ ਨੂੰ ਸਥਾਨਕ ਪੱਧਰ ’ਤੇ ਤੁਰੰਤ ਸਹਾਇਤਾ ਮਿਲ ਸਕੇ। ਇਸ ਤੋਂ ਇਲਾਵਾ ਐੱਸ.ਐੱਸ.ਪੀ. ਫ਼ਾਜ਼ਿਲਕਾ ਹਫ਼ਤੇ ਵਿਚ ਘੱਟੋ-ਘੱਟ ਇਕ ਦਿਨ ਅਬੋਹਰ ਵਿਖੇ ਆਮ ਲੋਕਾਂ ਦੀਆਂ ਸਮੱਸਿਆਵਾਂ ਸੁਣਨ ਲਈ ਜਨ ਸੁਣਵਾਈ ਕਰਨ। ਉਨ੍ਹਾਂ ਕਿਹਾ ਕਿ ਸੀਨੀਅਰ ਪੁਲਿਸ ਅਧਿਕਾਰੀ ਦੀ ਸਿੱਧੀ ਮੌਜੂਦਗੀ ਨਾਲ ਲੋਕਾਂ ਦਾ ਪੁਲਿਸ ਪ੍ਰਸ਼ਾਸਨ ਪ੍ਰਤੀ ਵਿਸ਼ਵਾਸ ਹੋਰ ਮਜ਼ਬੂਤ ਹੋਵੇਗਾ ਤੇ ਗੰਭੀਰ ਮਾਮਲਿਆਂ ਦੇ ਹੱਲ ਵਿਚ ਵੀ ਤੇਜ਼ੀ ਆਵੇਗੀ। ਇਸ ਦੇ ਨਾਲ ਹੀ ਥਾਣਾ ਸਿਟੀ-2 ਨੂੰ ਲਾਈਨਪਾਰ ਇਲਾਕੇ ’ਚ ਤਬਦੀਲ ਕਰਨ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਲਾਈਨਪਾਰ ਇਲਾਕਾ ਸ਼ਹਿਰ ਦਾ ਇਕ ਅਹਿਮ ਤੇ ਵਿਕਸਤ ਹਿੱਸਾ ਹੈ, ਜਿੱਥੇ ਵੱਡੀ ਗਿਣਤੀ ਵਿਚ ਲੋਕ ਰਹਿੰਦੇ ਹਨ। ਇਸ ਇਲਾਕੇ ਵਿਚ ਥਾਣਾ ਸਿਟੀ-2 ਹੋਣ ਨਾਲ ਲੋਕਾਂ ਨੂੰ ਪੁਲਿਸ ਸਬੰਧੀ ਕੰਮਾਂ ਲਈ ਵਧੇਰੇ ਸਹੂਲਤ ਮਿਲੇਗੀ ਅਤੇ ਇਲਾਕੇ ਵਿਚ ਪੁਲਿਸ ਦੀ ਮੌਜੂਦਗੀ ਵੀ ਹੋਰ ਮਜ਼ਬੂਤ ਹੋਵੇਗੀ।
ਪਿਛਲੀ ਖ਼ਬਰ ਪਿੰਡ ਸੋਹਣਾ ਸਾਂਦੜ ਵਿਖੇ ਝੋਨੇ ਦੀ ਰਹਿੰਦ- ਖੂੰਹਦ ਨਾ ਸਾੜਨ ਸੰਬੰਧੀ ਜਾਗਰੂਕਤਾ ਮੀਟਿੰਗ ਅਗਲੀ ਖ਼ਬਰ ਇੰਪੀਰੀਅਲ ਇੰਟਰਨੈਸ਼ਨਲ ਸਕੂਲ ਦੇ ਖਿਡਾਰੀਆਂ ਨੇ ਜ਼ਿਲ੍ਹਾ ਪੱਧਰੀ ਵੁਸ਼ੂ ਮੁਕਾਬਲੇ ’ਚ ਜਿੱਤੇ 36 ਤਗਮੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।