09-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-10-2026

ਤੇਜ਼ ਰਫ਼ਤਾਰ ਕਾਰ ਨੇ ਨੌਜਵਾਨ ਨੂੰ ਮਾਰੀ ਟੱਕਰ, ਮੌਤ

ਅਬੋਹਰ, 8 ਅਕਤੂਬਰ (ਵਿਵੇਕ ਹੂੜੀਆ)- ਅਬੋਹਰ ਦੇ ਨੇੜਲੇ ਪਿੰਡ ਖਿੱਪਾਵਾਲੀ ਵਿਖੇ ਬੀਤੀ ਦੇਰ ਸ਼ਾਮ ਵਾਪਰੇ ਇਕ ਭਿਆਨਕ ਸੜਕ ਹਾਦਸੇ ਵਿਚ ਇਕ ਆਈ. ਟੀ.

ਵਿਜੇ ਕੁਮਾਰ ਦੀ ਫਾਈਲ ਫ਼ੋਟੋ। 09-10-2026
ਅਬੋਹਰ, 8 ਅਕਤੂਬਰ (ਵਿਵੇਕ ਹੂੜੀਆ)- ਅਬੋਹਰ ਦੇ ਨੇੜਲੇ ਪਿੰਡ ਖਿੱਪਾਵਾਲੀ ਵਿਖੇ ਬੀਤੀ ਦੇਰ ਸ਼ਾਮ ਵਾਪਰੇ ਇਕ ਭਿਆਨਕ ਸੜਕ ਹਾਦਸੇ ਵਿਚ ਇਕ ਆਈ.ਟੀ.ਆਈ. ਵਿਦਿਆਰਥੀ ਦੀ ਦਰਦਨਾਕ ਮੌਤ ਹੋ ਗਈ। ਹਾਦਸੇ ਤੋਂ ਬਾਅਦ ਪੂਰੇ ਪਿੰਡ ਵਿਚ ਸੋਗ ਦੀ ਲਹਿਰ ਦੌੜ ਗਈ ਹੈ। ਪੁਲਿਸ ਨੇ ਮ੍ਰਿਤਕ ਦੀ ਦੇਹ ਨੂੰ ਪੋਸਟਮਾਰਟਮ ਲਈ ਸਰਕਾਰੀ ਹਸਪਤਾਲ ਦੀ ਮੋਰਚਰੀ ਵਿਚ ਰਖਵਾ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਅਨੁਸਾਰ 20 ਸਾਲਾ ਵਿਜੇ ਕੁਮਾਰ ਪੁੱਤਰ ਚੇਤ ਰਾਮ, ਜੋ ਕਿ ਅਬੋਹਰ ਦੇ ਇਕ ਕਾਲਜ ਵਿਚ ਆਈ.ਟੀ.ਆਈ. ਦਾ ਵਿਦਿਆਰਥੀ ਸੀ ਤੇ ਆਪਣੇ ਤਿੰਨ ਭੈਣ-ਭਰਾਵਾਂ ਵਿਚੋਂ ਸਭ ਤੋਂ ਵੱਡਾ ਸੀ, ਬੀਤੀ ਸ਼ਾਮ ਪਿੰਡ ਵਿਚ ਬੈਂਕ ਦੇ ਨੇੜੇ ਪੈਦਲ ਜਾ ਰਿਹਾ ਸੀ। ਇਸੇ ਦੌਰਾਨ ਇਕ ਤੇਜ਼ ਰਫ਼ਤਾਰ ਕਾਰ ਨੇ ਉਸ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ ਤੇ ਚਾਲਕ ਮੌਕੇ ਤੋਂ ਕਾਰ ਸਮੇਤ ਫ਼ਰਾਰ ਹੋ ਗਿਆ। ਹਾਦਸੇ ਤੋਂ ਬਾਅਦ ਰਾਹਗੀਰਾਂ ਨੇ ਤੁਰੰਤ ਪਰਿਵਾਰ ਨੂੰ ਸੂਚਿਤ ਕੀਤਾ। ਪਰਿਵਾਰਕ ਮੈਂਬਰ ਉਸ ਨੂੰ ਗੰਭੀਰ ਹਾਲਤ ਵਿਚ ਅਬੋਹਰ ਦੇ ਸਰਕਾਰੀ ਹਸਪਤਾਲ ਲੈ ਕੇ ਪਹੁੰਚੇ ਜਿੱਥੇ ਡਾਕਟਰਾਂ ਨੇ ਹਾਲਤ ਨਾਜ਼ੁਕ ਦੇਖਦਿਆਂ ਉਸ ਨੂੰ ਰੈਫ਼ਰ ਕਰ ਦਿੱਤਾ। ਸ਼੍ਰੀ ਗੰਗਾਨਗਰ ਲੈ ਕੇ ਜਾਂਦੇ ਸਮੇਂ ਵਿਜੇ ਨੇ ਰਸਤੇ ਵਿਚ ਹੀ ਦੰਮ ਤੋੜ ਦਿੱਤਾ। ਘਟਨਾ ਦੀ ਸੂਚਨਾ ਮਿਲਣ ’ਤੇ ਬੋਦੀਵਾਲਾ ਪੀਥਾ ਥਾਣੇ ਦੀ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਵਲੋਂ ਮੌਕੇ ਦੇ ਆਸ-ਪਾਸ ਲੱਗੇ ਸੀ.ਸੀ.ਟੀ.ਵੀ. ਕੈਮਰਿਆਂ ਦੀ ਫੁਟੇਜ ਖੰਘਾਲ ਕੇ ਫ਼ਰਾਰ ਕਾਰ ਚਾਲਕ ਦੀ ਭਾਲ ਕੀਤੀ ਜਾ ਰਹੀ ਹੈ।
ਪਿਛਲੀ ਖ਼ਬਰ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਪਿੰਡ ਗਿੱਦੜਾਂ ਵਾਲੀ ਵਿਖੇ ਲੋਕਾਂ ਨਾਲ ਕੀਤਾ ਰਾਬਤਾ ਅਗਲੀ ਖ਼ਬਰ ਜਲਾਲਾਬਾਦ ਦੇ ਵੈਲਕਮ ਪੁਆਇੰਟ ’ਤੇ ਸੜਕ ਨਾ ਬਣਨ ਦੇ ਚਲਦਿਆਂ ਰੋਸ ਪ੍ਰਦਰਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।