10-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-10-2026

ਫੂਡ ਸੇਫ਼ਟੀ ਵਿਭਾਗ ਵਲੋਂ ਸਵੇਰੇ ਤੜਕਸਾਰ ਦੁੱਧ ਵਾਲੇ ਵਾਹਨਾਂ ਦੀ ਚੈਕਿੰਗ, ਮਿਲਾਵਟ ਦੀ ਜਾਂਚ ਲਈ ਦੁੱਧ ਦੇ ਸੈਂਪਲ ਲਏ

ਅਬੋਹਰ, 9 ਅਕਤੂਬਰ (ਸੁਖਜੀਤ ਸਿੰਘ ਬਰਾੜ)- ਸਿਹਤ ਵਿਭਾਗ ਤੇ ਸਿਵਲ ਸਰਜਨ ਫ਼ਾਜ਼ਿਲਕਾ ਡਾ. ਕਵਿਤਾ ਸਿੰਘ ਦੇ ਨਿਰਦੇਸ਼ਾਂ ਤੇ ਲੋਕਾਂ ਨੂੰ ਸਾਫ਼-ਸੁਥਰਾ ਤੇ ਮਿਲਾਵਟ ਰਹਿਤ ਦੁੱਧ ਮੁਹੱਈਆ ਕਰਵਾਉਣ ਦੇ ਮੰਤਵ ਨਾਲ ਫੂਡ ਸੇਫ਼ਟੀ ਵਿਭਾਗ ਵਲੋਂ ਸਵੇਰੇ ਤੜਕਸਾਰ ਅਬੋਹਰ-ਗੰਗਾਨਗਰ ਹਾਈਵੇਅ ’ਤੇ ਦੁੱਧ ਦੀ ਸਪਲਾਈ ਕਰਨ ਵਾਲੇ ਵਾਹਨਾਂ ਦੀ ਚੈਕਿੰਗ ਕੀਤੀ ਗਈ।

ਸਿਹਤ ਵਿਭਾਗ ਦੇ ਅਧਿਕਾਰੀ ਦੁੱਧ ਵਾਹਨ ਦੀ ਜਾਂਚ ਕਰਦੇ ਹੋਏ। ਤਸਵੀਰ : ਸੁਖਜੀਤ ਸਿੰਘ ਬਰਾੜ 10-10-2026
ਅਬੋਹਰ, 9 ਅਕਤੂਬਰ (ਸੁਖਜੀਤ ਸਿੰਘ ਬਰਾੜ)- ਸਿਹਤ ਵਿਭਾਗ ਤੇ ਸਿਵਲ ਸਰਜਨ ਫ਼ਾਜ਼ਿਲਕਾ ਡਾ. ਕਵਿਤਾ ਸਿੰਘ ਦੇ ਨਿਰਦੇਸ਼ਾਂ ਤੇ ਲੋਕਾਂ ਨੂੰ ਸਾਫ਼-ਸੁਥਰਾ ਤੇ ਮਿਲਾਵਟ ਰਹਿਤ ਦੁੱਧ ਮੁਹੱਈਆ ਕਰਵਾਉਣ ਦੇ ਮੰਤਵ ਨਾਲ ਫੂਡ ਸੇਫ਼ਟੀ ਵਿਭਾਗ ਵਲੋਂ ਸਵੇਰੇ ਤੜਕਸਾਰ ਅਬੋਹਰ-ਗੰਗਾਨਗਰ ਹਾਈਵੇਅ ’ਤੇ ਦੁੱਧ ਦੀ ਸਪਲਾਈ ਕਰਨ ਵਾਲੇ ਵਾਹਨਾਂ ਦੀ ਚੈਕਿੰਗ ਕੀਤੀ ਗਈ। ਇਹ ਕਾਰਵਾਈ ਫੂਡ ਸੇਫ਼ਟੀ ਅਫ਼ਸਰ ਹਰਵਿੰਦਰ ਸਿੰਘ ਵੱਲੋਂ ਕੀਤੀ ਗਈ। ਚੈਕਿੰਗ ਦੌਰਾਨ ਉਨ੍ਹਾਂ ਵਲੋਂ ਦੁੱਧ ਲੈ ਕੇ ਜਾਣ ਵਾਲੇ ਵੱਖ-ਵੱਖ ਵਾਹਨਾਂ ਦੀ ਜਾਂਚ ਕੀਤੀ ਗਈ ਤੇ ਦੁੱਧ ’ਚ ਮਿਲਾਵਟ ਦੀ ਸੰਭਾਵਨਾ ਨੂੰ ਧਿਆਨ ਵਿਚ ਰੱਖਦਿਆਂ ਜਾਂਚ ਲਈ ਦੁੱਧ ਦੇ ਤਿੰਨ ਸੈਂਪਲ ਲਏ ਗਏ। ਉਨ੍ਹਾਂ ਕਿਹਾ ਕਿ ਇਨ੍ਹਾਂ ਸੈਂਪਲਾਂ ਨੂੰ ਲੈਬਾਰਟਰੀ ਵਿਚ ਜਾਂਚ ਲਈ ਭੇਜਿਆ ਜਾਵੇਗਾ ਤਾਂ ਜੋ ਦੁੱਧ ਦੀ ਗੁਣਵੱਤਾ ਤੇ ਸ਼ੁੱਧਤਾ ਦੀ ਪੁਸ਼ਟੀ ਕੀਤੀ ਜਾ ਸਕੇ। ਫੂਡ ਸੇਫ਼ਟੀ ਵਿਭਾਗ ਵਲੋਂ ਦੁੱਧ ਦੇ ਕਾਰੋਬਾਰ ਨਾਲ ਜੁੜੇ ਵਿਅਕਤੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਲੋਕਾਂ ਨੂੰ ਸੁਰੱਖਿਅਤ ਤੇ ਮਿਆਰੀ ਦੁੱਧ ਮੁਹੱਈਆ ਕਰਵਾਉਣ ਨੂੰ ਯਕੀਨੀ ਬਣਾਉਣ ਅਤੇ ਕਿਸੇ ਵੀ ਤਰ੍ਹਾਂ ਦੀ ਮਿਲਾਵਟ ਤੋਂ ਗੁਰੇਜ਼ ਕਰਨ। ਫੂਡ ਸੇਫ਼ਟੀ ਵਿਭਾਗ ਨੇ ਆਮ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਦੁੱਧ ਅਤੇ ਹੋਰ ਖਾਣ-ਪੀਣ ਵਾਲੀਆਂ ਵਸਤਾਂ ਦੀ ਖ਼ਰੀਦ ਸਮੇਂ ਗੁਣਵੱਤਾ ਦਾ ਧਿਆਨ ਰੱਖਣ ਤੇ ਮਿਲਾਵਟ ਖੋਰੀ ਵਿਰੁੱਧ ਵਿਭਾਗ ਦਾ ਸਾਥ ਦੇਣ।
ਪਿਛਲੀ ਖ਼ਬਰ ਸਿੱਖਿਆ ਦੇ ਨਾਲ ਬੱਚਿਆਂ ਨੂੰ ਅਧਿਆਤਮ ਅਤੇ ਸੰਸਕਾਰਾਂ ਨਾਲ ਜੋੜਨ ਦਾ ਕੀਤਾ ਉਪਰਾਲਾ, ਵਿਦਿਆਰਥੀਆਂ ’ਚ ਦਿਸਿਆ ਭਾਰੀ ਉਤਸ਼ਾਹ ਅਗਲੀ ਖ਼ਬਰ ਨਗਰ ਥਾਣਾ-2 ਦੀ ਕਮਾਨ ਸੰਭਾਲਦਿਆਂ ਹੀ ਐਕਸ਼ਨ ਮੋਡ ’ਚ ਇੰਸਪੈਕਟਰ ਪਰਮਜੀਤ ਕੁਮਾਰ, ਨਸ਼ਾ ਤਸਕਰਾਂ ਨੂੰ ਸਖ਼ਤ ਚੇਤਾਵਨੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।