ਪੈਨੇਸੀਆ ਸਕੂਲ ਦੇ ਰੋਲਰ ਸਕੇਟਿੰਗ ਮੁਕਾਬਲਿਆਂ ’ਚ 4 ਖਿਡਾਰੀਆਂ ਦੀ ਰਾਜ ਪੱਧਰੀ ਮੁਕਾਬਲਿਆਂ ਲਈ ਚੋਣ
ਜਲਾਲਾਬਾਦ, 9 ਅਕਤੂਬਰ (ਜਤਿੰਦਰ ਪਾਲ ਸਿੰਘ)- ਪੰਜਾਬ ਸਰਕਾਰ ਵਲੋਂ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ 2026-27’ ਤਹਿਤ ਪੈਨੇਸੀਆ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜਲਾਲਾਬਾਦ ਦੇ ਰੋਲਰ ਸਕੇਟਿੰਗ ਖਿਡਾਰੀਆਂ ਨੇ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰ ਕੇ ਸਕੂਲ ਤੇ ਇਲਾਕੇ ਦਾ ਨਾਂਅ ਰੌਸ਼ਨ ਕੀਤਾ। ਇਨ੍ਹਾਂ ਮੁਕਾਬਲਿਆਂ ਵਿਚ ਪੈਨੇਸੀਆ ਸਕੂਲ ਦੇ ਕੁੱਲ 10 ਖਿਡਾਰੀਆਂ ਨੇ ਪੂਰੇ ਜੋਸ਼, ਉਤਸ਼ਾਹ ਤੇ ਖੇਡ ਭਾਵਨਾ ਨਾਲ ਭਾਗ ਲਿਆ।
ਅਜੀਤ ਡੈਸਕ
10-10-2026