11-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-10-2026

ਫ਼ਾਜ਼ਿਲਕਾ ਜ਼ਿਲ੍ਹੇ ਦੇ ਵੱਖ-ਵੱਖ ਥਾਣਿਆਂ ’ਚ 5 ਮੁਕੱਦਮੇ ਦਰਜ

ਫ਼ਾਜ਼ਿਲਕਾ, 10 ਅਕਤੂਬਰ (ਦਵਿੰਦਰ ਪਾਲ ਸਿੰਘ)- ਥਾਣਾ ਸਦਰ ਜਲਾਲਾਬਾਦ ਪੁਲਿਸ ਨੇ ਡੋਪ ਟੈੱਸਟ ਪਾਜ਼ੀਟਿਵ ਆਉਣ ’ਤੇ ਇਕ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਸੁਖਦੇਵ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਪਿੰਡ ਸੁਖੇਰਾ ਬੋਦਲਾ ਵਿਖੇ ਮੌਜੂਦ ਸੀ ਤਾਂ ਸਾਹਮਣੇ ਤੋਂ ਇਕ ਨੌਜਵਾਨ ਆਉਂਦਾ ਦਿਖਾਈ ਦਿੱਤਾ।

ਅਜੀਤ ਡੈਸਕ 11-10-2026
ਫ਼ਾਜ਼ਿਲਕਾ, 10 ਅਕਤੂਬਰ (ਦਵਿੰਦਰ ਪਾਲ ਸਿੰਘ)- ਥਾਣਾ ਸਦਰ ਜਲਾਲਾਬਾਦ ਪੁਲਿਸ ਨੇ ਡੋਪ ਟੈੱਸਟ ਪਾਜ਼ੀਟਿਵ ਆਉਣ ’ਤੇ ਇਕ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਸੁਖਦੇਵ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਪਿੰਡ ਸੁਖੇਰਾ ਬੋਦਲਾ ਵਿਖੇ ਮੌਜੂਦ ਸੀ ਤਾਂ ਸਾਹਮਣੇ ਤੋਂ ਇਕ ਨੌਜਵਾਨ ਆਉਂਦਾ ਦਿਖਾਈ ਦਿੱਤਾ। ਪੁਲਿਸ ਵਲੋਂ ਸੁਰਿੰਦਰ ਸਿੰਘ ਉਰਫ਼ ਕਾਕਾ ਪੁੱਤਰ ਹਰਬੰਸ ਸਿੰਘ ਵਾਸੀ ਪਿੰਡ ਢੰਡੀ ਖ਼ੁਰਦ ਨੂੰ ਕਾਬੂ ਕਰਕੇ ਉਸ ਦਾ ਡੋਪ ਟੈੱਸਟ ਕਰਵਾਇਆ ਗਿਆ। ਡਰੱਗ ਟੈੱਸਟ ਪਾਜ਼ੀਟਿਵ ਆਉਣ ’ਤੇ ਉਕਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ। ਕੁੱਟਮਾਰ ਕਰਨ ਵਾਲੇ 7 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਫ਼ਾਜ਼ਿਲਕਾ- ਥਾਣਾ ਸਿਟੀ ਜਲਾਲਾਬਾਦ ਪੁਲਿਸ ਨੇ ਇਕ ਵਿਅਕਤੀ ਦੀ ਕੁੱਟਮਾਰ ਕਰਨ ਵਾਲੇ 7 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਸੁਨੀਲ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਨੂੰ ਗੁਰਪ੍ਰੀਤ ਸਿੰਘ ਪੁੱਤਰ ਗੁਰਮੀਤ ਸਿੰਘ ਵਾਸੀ ਨੂਰੇ ਕੇ ਥਾਣਾ ਗੁਰੂਹਰਸਹਾਏ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਬੱਸ ਸਟੈਂਡ ਕੋਲ ਬਣੇ ਝੰਡੇ ਵਾਲੇ ਚੌਂਕ ਨੇੜੇ ਰਮਨਦੀਪ ਸਿੰਘ ਪੁੱਤਰ ਮੁਖ਼ਤਿਆਰ ਸਿੰਘ, ਪਰਮਜੀਤ ਕੌਰ ਪਤਨੀ ਮੁਖ਼ਤਿਆਰ ਸਿੰਘ, ਨਾਨਕ ਸਿੰਘ ਪੁੱਤਰ ਮੰਗਲ ਸਿੰਘ, ਅੰਗਰੇਜ਼ ਸਿੰਘ ਪੁੱਤਰ ਮੰਗਲ ਸਿੰਘ, ਮੇਜਰ ਸਿੰਘ ਪੁੱਤਰ ਬੁੱਧ ਸਿੰਘ ਵਾਸੀ ਰਹਿਮੇ ਸ਼ਾਹ ਬੋਦਲਾ, ਪਵਨ ਕੁਮਾਰ ਪੁੱਤਰ ਰਾਜੂ ਸਿੰਘ ਵਾਸੀ ਖੁੰਦਰ ਉਤਾੜ ਅਤੇ ਅਮਰ ਸਿੰਘ ਪੁੱਤਰ ਜੋਗਿੰਦਰ ਸਿੰਘ ਵਾਸੀ ਚੱਕ ਅਰਾਈਆ ਵਾਲਾ ਵਲੋਂ ਉਸ ਨੂੰ ਰੋਕ ਕੇ ਤੇਜ਼ਧਾਰ ਹਥਿਆਰਾਂ ਨਾਲ ਸੱਟਾਂ ਮਾਰੀਆਂ ਅਤੇ ਕੁੱਟਮਾਰ ਕੀਤੀ ਗਈ ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਬਦਸਲੂਕੀ ਕਰਨ ਵਾਲੇ 3 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਫਾਜ਼ਿਲਕਾ- ਥਾਣਾ ਸਿਟੀ ਫ਼ਾਜ਼ਿਲਕਾ ਪੁਲਿਸ ਨੇ ਮੰਡੀ ਕਮੇਟੀ ਕਰਮਚਾਰੀਆਂ ਨਾਲ ਬਦਸਲੂਕੀ ਕਰਨ ਵਾਲੇ 3 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਂਚ ਅਧਿਕਾਰੀ ਹੌਲਦਾਰ ਸਰਿਤਾ ਰਾਣੀ ਨੇ ਦੱਸਿਆ ਕਿ ਉਨ੍ਹਾਂ ਨੂੰ ਮਾਰਕੀਟ ਕਮੇਟੀ ਫ਼ਾਜ਼ਿਲਕਾ ਦੇ ਕਰਮਚਾਰੀਆਂ ਸੰਦੀਪ ਛਾਬੜਾ ਤੇ ਵਿਪਨ ਕੁਮਾਰ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ 4 ਅਕਤੂਬਰ ਨੂੰ ਬਾਹਰਲੇ ਰਾਜਾਂ ਤੋਂ ਆਉਣ ਵਾਲੀ ਫ਼ਸਲ ਦੀ ਰੀਸਾਈਕਲਿੰਗ ਰੋਕਣ ਲਈ ਮੰਡੀ ਅੰਦਰ ਦਾਖਲ ਹੋਈਆਂ ਟਰਾਲੀਆਂ ’ਤੇ ਕਾਰਵਾਈ ਕਰਨ ਦੌਰਾਨ ਫ਼ਰਮ ਦੇ ਸੰਚਾਲਕ ਵਿਸ਼ਾਲ ਨਾਰੰਗ, ਚੰਦਨ ਦਾਮੜੀ ਤੇ 1 ਅਣਪਛਾਤੇ ਵਿਅਕਤੀ ਵਲੋਂ ਬਦਸਲੂਕੀ ਤੇ ਗਾਲ਼ੀ ਗਲੋਚ ਕੀਤਾ ਗਿਆ। ਪੁਲਿਸ ਵਲੋਂ ਉਕਤ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ। ਨਸ਼ੇ ਦੀ ਹਾਲਤ ਵਿਚ ਘੁੰਮਦੇ 2 ਨੌਜਵਾਨਾਂ ਖ਼ਿਲਾਫ਼ ਮਾਮਲਾ ਦਰਜ ਫਾਜ਼ਿਲਕਾ- ਥਾਣਾ ਖੂਈ ਖੇੜਾ ਪੁਲਿਸ ਨੇ ਨਸ਼ੇ ਦੀ ਹਾਲਤ ਵਿਚ ਘੁੰਮਦੇ 2 ਨੌਜਵਾਨਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਂਚ ਅਧਿਕਾਰੀ ਸਬ ਇੰਸਪੈਕਟਰ ਦਵਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਗਸ਼ਤ ਤੇ ਚੈਕਿੰਗ ਦੇ ਸਬੰਧ ਵਿਚ ਲਿੰਕ ਰੋਡ ਘੱਲੂ ਤੋਂ ਪਿੰਡ ਕਟੈਹੜਾ ਨਵੀਂ ਬਣ ਰਹੀ ਸੜਕ ’ਤੇ ਮੌਜੂਦ ਸੀ ਤਾਂ 2 ਨੌਜਵਾਨ ਸ਼ੱਕੀ ਹਾਲਤ ਵਿਚ ਮਿਲੇ। ਪੁਲਿਸ ਵਲੋਂ ਸੁਨੀਲ ਕੁਮਾਰ ਉਰਫ਼ ਸੋਨੂੰ ਪੁੱਤਰ ਮੂਲ ਚੰਦ ਤੇ ਮੋਹਨ ਲਾਲ ਪੁੱਤਰ ਲੇਖ ਰਾਮ ਵਾਸੀ ਨਿਹਾਲ ਖੇੜਾ ਦਾ ਸਿਵਲ ਹਸਪਤਾਲ ਤੋਂ ਡੋਪ ਟੈੱਸਟ ਕਰਵਾਇਆ ਗਿਆ ਜੋ ਪਾਜ਼ੀਟਿਵ ਆਉਣ ’ਤੇ ਉਨ੍ਹਾਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ। ਹੈਰੋਇਨ ਦਾ ਨਸ਼ਾ ਕਰਦੇ 2 ਵਿਅਕਤੀ ਕਾਬੂ ਫਾਜ਼ਿਲਕਾ- ਥਾਣਾ ਖੂਈ ਖੇੜਾ ਪੁਲਿਸ ਨੇ ਹੈਰੋਇਨ ਦਾ ਨਸ਼ਾ ਕਰਦੇ 2 ਵਿਅਕਤੀਆਂ ਨੂੰ ਕਾਬੂ ਕੀਤਾ ਹੈ। ਜਾਂਚ ਅਧਿਕਾਰੀ ਸਬ ਇੰਸਪੈਕਟਰ ਲਖਵਿੰਦਰ ਸਿੰਘ ਨੇ ਦੱਸਿਆ ਕਿ ਪਿੰਡ ਮੰਮੂ ਖੇੜਾ ਦੇ ਮੋਹਤਬਾਰ ਵਿਅਕਤੀ ਸੁਖਮੇਲ ਸਿੰਘ ਪੁੱਤਰ ਵੀਰ ਸਿੰਘ ਵਾਸੀ ਪਿੰਡ ਮੱਮੂ ਖੇੜਾ ਨੇ 2 ਵਿਅਕਤੀਆਂ ਨੂੰ ਸ਼ੱਕ ਦੇ ਆਧਾਰ ’ਤੇ ਪੇਸ਼ ਕੀਤਾ। ਪੁਲਿਸ ਵਲੋਂ ਤਲਾਸ਼ੀ ਲੈਣ ’ਤੇ ਵਿਨੋਦ ਕੁਮਾਰ ਪੁੱਤਰ ਰਜਿੰਦਰ ਕੁਮਾਰ ਤੇ ਸੋਨੂੰ ਕੁਮਾਰ ਪੁੱਤਰ ਗੋਪੀ ਰਾਮ ਵਾਸੀ ਪਿੰਡ ਲੱਖੇ ਵਾਲੀ ਢਾਬ ਕੋਲੋਂ 1 ਸਿਲਵਰ ਪੰਨੀ ’ਤੇ ਲੱਗੀ ਹੈਰੋਇਨ, 1 ਲਾਈਟਰ, 10 ਰੁਪਏ ਦਾ ਰੋਲ ਕੀਤਾ ਭਾਰਤੀ ਕਰੰਸੀ ਨੋਟ ਤੇ 1 ਮੋਟਰਸਾਈਕਲ ਨੰਬਰ ਪੀ. ਬੀ. 31 ਵੀ 2779 ਬਰਾਮਦ ਹੋਇਆ ਜਿਸ ਤੋਂ ਬਾਅਦ ਪੁਲਿਸ ਨੇ ਉਕਤ ਦੋਵੇਂ ਜਣਿਆ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।
ਪਿਛਲੀ ਖ਼ਬਰ ਹਲਕਾ ਇੰਚਾਰਜ ਡਾ. ਸੁਹਾਨੀ ਡੋਡਾ ਨੇ ਪਿੰਡ ਭੰਗਰ ਖੇੜਾ ’ਚ ਪ੍ਰੋਪਰਟੀ ਕਾਰਡ ਵੰਡੇ ਅਗਲੀ ਖ਼ਬਰ ਜਲਾਲਾਬਾਦ ਤੋਂ 2027 ਦੀ ਵਿਧਾਨ ਸਭਾ ਚੋਣ ਲੜਨ ਲਈ ਤਿਆਰ ਹਾਂ- ਗੁਰਜੋਤ ਸਿੰਘ ਸੰਧੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।