11-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-10-2026

ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਉਤਸਵ ਧੂਮਧਾਮ ਨਾਲ ਮਨਾਇਆ

ਬੱਲੂਆਣਾ, 10 ਅਕਤੂਬਰ (ਜਸਮੇਲ ਸਿੰਘ ਢਿੱਲੋਂ)- ਹਲਕੇ ਦੇ ਪਿੰਡ ਢਾਣੀ ਠਾਕੁਰ ਸਿੰਘ ਬੱਲੂਆਣਾ ਵਿਖੇ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਉਤਸਵ ਨਵੇਂ ਬਣੇ ਸਟੇਡੀਅਮ ਵਿਚ ਬੜੀ ਧੂਮਧਾਮ ਨਾਲ ਮਨਾਇਆ ਗਿਆ। ਇਸ ਸਮੇਂ ਹਲਕੇ ਦੇ ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ।

ਇਕੱਠ ਨੂੰ ਸੰਬੋਧਨ ਕਰਦੇ ਹੋਏ ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਿਰ। ਤਸਵੀਰ-ਜਸਮੇਲ ਸਿੰਘ ਢਿੱਲੋਂ 11-10-2026
ਬੱਲੂਆਣਾ, 10 ਅਕਤੂਬਰ (ਜਸਮੇਲ ਸਿੰਘ ਢਿੱਲੋਂ)- ਹਲਕੇ ਦੇ ਪਿੰਡ ਢਾਣੀ ਠਾਕੁਰ ਸਿੰਘ ਬੱਲੂਆਣਾ ਵਿਖੇ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਉਤਸਵ ਨਵੇਂ ਬਣੇ ਸਟੇਡੀਅਮ ਵਿਚ ਬੜੀ ਧੂਮਧਾਮ ਨਾਲ ਮਨਾਇਆ ਗਿਆ। ਇਸ ਸਮੇਂ ਹਲਕੇ ਦੇ ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਪੂਰੇ ਪ੍ਰੋਗਰਾਮ ਦਾ ਪ੍ਰਬੰਧ ਪਿੰਡ ਦੇ ਮੌਜੂਦਾ ਸਰਪੰਚ ਤੇ ਸ਼ਹੀਦ ਊਧਮ ਸਿੰਘ ਵੈੱਲਫੇਅਰ ਸੁਸਾਇਟੀ ਦੇ ਪੰਜਾਬ ਪ੍ਰਧਾਨ ਭਜਨ ਲਾਲ ਨੇ ਕੀਤਾ। ਇਲਾਕੇ ਦੇ ਲੋਕਾਂ ਨੇ ਡਰੋਨ ਸ਼ੋਅ ਦਾ ਖ਼ੂਬ ਅਨੰਦ ਮਾਣਿਆ। ਇਸ ਸਮੇਂ ਬੀ.ਡੀ.ਪੀ.ਓ. ਅੰਤਰਪ੍ਰੀਤ ਸਿੰਘ, ਅੰਗਰੇਜ਼ ਸਿੰਘ ਚੇਅਰਮੈਨ ਮਾਰਕੀਟ ਕਮੇਟੀ, ਮਲਕੀਤ ਸਿੰਘ ਬਲਾਕ ਪ੍ਰਧਾਨ, ਬਲਜੀਤ ਸਿੰਘ ਬਲਾਕ ਪ੍ਰਧਾਨ, ਸੁਖਦੇਵ ਸਿੰਘ, ਜਗਸੀਰ ਸਿੰਘ ਫ਼ੌਜੀ, ਮਨਿੰਦਰ ਸਿੰਘ, ਸੋਨਾ ਸਿੰਘ ਸਰਪੰਚ, ਸ਼ਾਮ ਲਾਲ ਪੰਚਾਇਤ ਵਿਕਾਸ ਸਕੱਤਰ, ਹਲਕਾ ਕੋਆਰਡੀਨੇਟਰ ਸੁਰਿੰਦਰ ਕੁਮਾਰ, ਸੰਜੀਵ ਕੁਮਾਰ ਮਨਰੇਗਾ ਸਕੱਤਰ, ਰਘੂਵੀਰ ਮਨਰੇਗਾ ਸਕੱਤਰ, ਮਨਜੀਤ ਕੌਰ ਸਰਪੰਚ, ਸਮੂਹ ਗਰਾਮ ਪੰਚਾਇਤ ਪਿੰਡ ਬੱਲੂਆਣਾ ਦੇ ਪਿੰਡ ਵਾਸੀ ਹਾਜ਼ਰ ਸਨ।
ਪਿਛਲੀ ਖ਼ਬਰ ਵਿਧਾਇਕ ਗੋਲਡੀ ਕੰਬੋਜ ਨੇ ਬਸਤੀ ਬਾਬਾ ਭੂੰਮਣ ਸ਼ਾਹ ਤੋਂ ਡੋਰ-ਟੂ-ਡੋਰ ਪ੍ਰਚਾਰ ਕੀਤਾ ਸ਼ੁਰੂ ਅਗਲੀ ਖ਼ਬਰ ਵਿਸ਼ਵਕਰਮਾ ਭਵਨ ਜਲਾਲਾਬਾਦ ਵਿਖੇ ਨਿਰਮਾਣ ਕਾਮਿਆਂ ਨੂੰ ਜਾਗਰੂਕ ਕਰਨ ਲਈ ਕੈਂਪ ਲਗਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।