11-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-10-2026

ਮਾਨਸਿਕ ਰੋਗਾਂ ਸੰਬੰਧੀ ਸਿਹਤ ਵਿਭਾਗ ਫਾਜ਼ਿਲਕਾ ਵਲੋਂ ਵਿਸ਼ੇਸ਼ ਜਾਗਰੂਕਤਾ ਪ੍ਰੋਗਰਾਮ

ਫ਼ਾਜ਼ਿਲਕਾ, 10 ਅਕਤੂਬਰ (ਦਵਿੰਦਰ ਪਾਲ ਸਿੰਘ)- ਸਿਵਲ ਸਰਜਨ ਡਾ. ਕਵਿਤਾ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਤੇ ਡਿਪਟੀ ਮੈਡੀਕਲ ਕਮਿਸ਼ਨਰ ਡਾ.

ਅਜੀਤ ਡੈਸਕ 11-10-2026
ਫ਼ਾਜ਼ਿਲਕਾ, 10 ਅਕਤੂਬਰ (ਦਵਿੰਦਰ ਪਾਲ ਸਿੰਘ)- ਸਿਵਲ ਸਰਜਨ ਡਾ.ਕਵਿਤਾ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਤੇ ਡਿਪਟੀ ਮੈਡੀਕਲ ਕਮਿਸ਼ਨਰ ਡਾ.ਐਰਿਕ ਦੀ ਅਗਵਾਈ ਹੇਠ ਸਿਹਤ ਵਿਭਾਗ ਫ਼ਾਜ਼ਿਲਕਾ ਵਲੋਂ ‘ਵਿਸ਼ਵ ਮਾਨਸਿਕ ਸਿਹਤ ਦਿਵਸ’ ਮੌਕੇ ਆਰਮੀ ਕੈਂਟ ਵਿਖੇ ਇਕ ਵਿਸ਼ੇਸ਼ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ। ਇਸ ਮੌਕੇ ਸਿਹਤ ਅਧਿਕਾਰੀਆਂ ਨੇ ਦੱਸਿਆ ਕਿ ਇਸ ਦਿਨ ਨੂੰ ਮਨਾਉਣ ਦਾ ਮੁੱਖ ਮਕਸਦ ਲੋਕਾਂ ਨੂੰ ਮਾਨਸਿਕ ਸਿਹਤ ਦੀ ਮਹੱਤਤਾ ਪ੍ਰਤੀ ਜਾਗਰੂਕ ਕਰਨਾ, ਤਣਾਅ ਘਟਾਉਣਾ ਤੇ ਮਾਨਸਿਕ ਸਮੱਸਿਆਵਾਂ ਨਾਲ ਜੁੜੀਆਂ ਸਮਾਜਿਕ ਬੁਰਾਈਆਂ ਤੇ ਭਰਮ-ਭੁਲੇਖਿਆਂ ਨੂੰ ਦੂਰ ਕਰਨਾ ਹੈ। ਕੌਂਸਲਰ ਸੁਰਿੰਦਰ ਕੁਮਾਰ ਨੇ ਕਿਹਾ ਕਿ ਅੱਜ-ਕੱਲ੍ਹ ਦੀ ਭੱਜ-ਦੌੜ ਭਰੀ ਜ਼ਿੰਦਗੀ, ਕੰਮ ਦੇ ਬੋਝ, ਆਰਥਿਕ ਤੇ ਪਰਿਵਾਰਕ ਚਿੰਤਾਵਾਂ ਕਾਰਨ ਮਾਨਸਿਕ ਸਿਹਤ ’ਤੇ ਬੁਰਾ ਅਸਰ ਪੈ ਰਿਹਾ ਹੈ। ਉਨ੍ਹਾਂ ਅਪੀਲ ਕੀਤੀ ਕਿ ਜੇਕਰ ਕਿਸੇ ਵਿਅਕਤੀ ’ਚ ਲਗਾਤਾਰ ਉਦਾਸੀ, ਵਧੇਰੇ ਬੇਚੈਨੀ, ਨੀਂਦ ਨਾ ਆਉਣਾ ਜਾਂ ਚਿੜਚਿੜਾਪਣ ਵਰਗੇ ਲੱਛਣ ਦਿਖਾਈ ਦੇਣ ਤਾਂ ਇਸ ਨੂੰ ਕਮਜ਼ੋਰੀ ਨਾ ਸਮਝ ਕੇ ਤੁਰੰਤ ਮਾਹਿਰਾਂ ਦੀ ਸਲਾਹ ਲੈਣੀ ਚਾਹੀਦੀ ਹੈ।
ਪਿਛਲੀ ਖ਼ਬਰ ਵਿਕਾਸ ਕਾਰਜਾਂ ਦੇ ਬਲਬੂਤੇ 2027 ’ਚ ਮੁੜ ਸਰਕਾਰ ਬਣਾਏਗੀ ‘ਆਪ’- ਆਗੂ ਅਗਲੀ ਖ਼ਬਰ ਵਿਧਾਇਕ ਸਵਨਾ ਨੇ ਵੱਖ-ਵੱਖ ਪਿੰਡਾਂ ’ਚ ਵਿਕਾਸ ਕਾਰਜਾਂ ਦੇ ਕੀਤੇ ਉਦਘਾਟਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।