13-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-10-2026

ਹੈਰੋਇਨ ਸਮੇਤ ਇਕ ਕਾਬੂ

ਫ਼ਿਰੋਜ਼ਪੁਰ, 12 ਅਕਤੂਬਰ (ਸੁਖਵਿੰਦਰ ਸਿੰਘ)- ਸਿਟੀ ਥਾਣਾ ਫ਼ਿਰੋਜ਼ਪੁਰ ਵਿਚ ਪੰਜ ਗ੍ਰਾਮ ਹੈਰੋਇਨ ਸਮੇਤ ਇਕ ਨੌਜਵਾਨ ਨੂੰ ਕਾਬੂ ਕਰਕੇ ਮੁਕੱਦਮਾ ਦਰਜ ਕੀਤਾ। ਸਿਟੀ ਥਾਣਾ ਦੀ ਐਸ.

ਅਜੀਤ ਡੈਸਕ 13-10-2026
ਫ਼ਿਰੋਜ਼ਪੁਰ, 12 ਅਕਤੂਬਰ (ਸੁਖਵਿੰਦਰ ਸਿੰਘ)- ਸਿਟੀ ਥਾਣਾ ਫ਼ਿਰੋਜ਼ਪੁਰ ਵਿਚ ਪੰਜ ਗ੍ਰਾਮ ਹੈਰੋਇਨ ਸਮੇਤ ਇਕ ਨੌਜਵਾਨ ਨੂੰ ਕਾਬੂ ਕਰਕੇ ਮੁਕੱਦਮਾ ਦਰਜ ਕੀਤਾ। ਸਿਟੀ ਥਾਣਾ ਦੀ ਐਸ.ਆਈ ਲਖਵੀਰ ਕੌਰ ਨੇ ਦੱਸਿਆ ਕਿ ਦੌਰਾਨ ਗਸ਼ਤ ਪੁਲਿਸ ਪਾਰਟੀ ਨੂੰ ਮੁਖਬਰ ਖਾਸ ਨੇ ਇਤਲਾਹ ਦਿੱਤੀ ਕਿ ਵਿਕਾਸ ਪੁੱਤਰ ਸੁਰਜੀਤ ਵਾਸੀ ਬਸਤੀ ਸ਼ੇਖਾਂਵਾਲੀ ਫ਼ਿਰੋਜ਼ਪੁਰ ਸ਼ਹਿਰ ਜੋ ਹੈਰੋਇਨ ਵੇਚਣ ਦਾ ਆਦੀ ਹੈ ਤੇ ਇਸ ਸਮੇਂ ਵੀ ਨੇੜੇ ਦਫਤਰ ਫੂਡ ਸਪਲਾਈ ਰੇਲਵੇ ਸਟੇਸ਼ਨ ਕੋਲ ਹੈਰੋਇਨ ਵੇਚਣ ਲਈ ਗਾਹਕਾਂ ਦਾ ਇੰਤਜ਼ਾਰ ਕਰ ਰਿਹਾ ਹੈ। ਪੁਲਿਸ ਨੇ ਤੁਰੰਤ ਕਾਰਵਾਈ ਕਰਦੇ ਹੋਏ ਵਿਕਾਸ ਪੁੱਤਰ ਸੁਰਜੀਤ ਸਿੰਘ ਵਾਸੀ ਬਸਤੀ ਸ਼ੇਖਾਂਵਾਲੀ ਫਿਰੋਜ਼ਪੁਰ ਸ਼ਹਿਰ ਨੂੰ ਪੰਜ ਗ੍ਰਾਮ ਹੈਰੋਇਨ ਸਮੇਤ ਕਾਬੂ ਕਰਕੇ ਸਿਟੀ ਥਾਣਾ ਫਿਰੋਜ਼ਪੁਰ ਵਿਚ ਮਾਮਲਾ ਦਰਜ ਕੀਤਾ।
ਪਿਛਲੀ ਖ਼ਬਰ ਮੈਡਮ ਖ਼ੁਸ਼ਬੂ ਸਾਵਣ ਸੁੱਖਾ ਸਵਨਾ ਵਲੋਂ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਦੀ ਵੰਡ ਅਗਲੀ ਖ਼ਬਰ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਬਸਤੀ ਡੇਰਿਆਂ ਵਾਲੀ ’ਚ ਵਿਸ਼ੇਸ਼ ਜਾਗਰੂਕਤਾ ਮੁਹਿੰਮ ਚਲਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।