ਮੈਡਮ ਖ਼ੁਸ਼ਬੂ ਸਾਵਣ ਸੁੱਖਾ ਸਵਨਾ ਵਲੋਂ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਦੀ ਵੰਡ
ਫ਼ਾਜ਼ਿਲਕਾ, 12 ਅਕਤੂਬਰ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਦੇ ਹਲਕਾ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਦੀ ਪਤਨੀ ਮੈਡਮ ਖ਼ੁਸ਼ਬੂ ਸਾਵਣ ਸੁੱਖਾ ਸਵਨਾ ਵਲੋਂ ਪਿੰਡ ਆਲਮ ਸ਼ਾਹ ਅਤੇ ਜੋੜਕੀ ਕੰਕਰ ਵਿਖੇ ਵਿਸ਼ੇਸ਼ ਤੌਰ ’ਤੇ ਪਹੁੰਚ ਕੇ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਦੀ ਵੰਡ ਕੀਤੀ ਗਈ। ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਮੈਡਮ ਖ਼ੁਸ਼ਬੂ ਸਾਵਣ ਸੁੱਖਾ ਸਵਨਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਯੋਗ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਲੋੜਵੰਦ ਪਰਿਵਾਰਾਂ ਦੀ ਭਲਾਈ ਲਈ ਚਲਾਈਆਂ ਜਾ ਰਹੀਆਂ ਯੋਜਨਾਵਾਂ ਸ਼ਲਾਘਾਯੋਗ ਹਨ।
ਅਜੀਤ ਡੈਸਕ
13-10-2026