13-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-10-2026

ਕਰਨ ਗਿਲਹੋਤਰਾ ਫਾਊਂਡੇਸ਼ਨ ਵਲੋਂ ਮਹਾਂਮਾਈ ਦੀ ਚੌਕੀ ਦੀਆਂ ਤਿਆਰੀਆਂ ਮੁਕੰਮਲ

ਫ਼ਾਜ਼ਿਲਕਾ,12 ਅਕਤੂਬਰ (ਦਵਿੰਦਰ ਪਾਲ ਸਿੰਘ)- ਕਰਨ ਗਿਲਹੋਤਰਾ ਫਾਊਂਡੇਸ਼ਨ ਵਲੋਂ ਨਵਰਾਤਰਿਆਂ ਦੇ ਪਵਿੱਤਰ ਦਿਹਾੜੇ ’ਤੇ ਫ਼ਾਜ਼ਿਲਕਾ ਦੀ ਸੁੱਖ-ਸਮ੍ਰਿੱਧੀ ਤੇ ਖ਼ੁਸ਼ਹਾਲੀ ਲਈ ਕਰਵਾਈ ਜਾ ਰਹੀ ‘ਮਹਾਂਮਾਈ ਦੀ ਚੌਕੀ’ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਫਾਊਂਡੇਸ਼ਨ ਦੇ ਸੰਸਥਾਪਕ ਤੇ ਸਮਾਜਸੇਵੀ ਕਰਨ ਗਿਲਹੋਤਰਾ ਨੇ ਦੱਸਿਆ ਕਿ ਇਸ ਚੌਕੀ ਵਿਚ ਮਸ਼ਹੂਰ ਪੰਜਾਬੀ ਗਾਇਕ ਰੌਸ਼ਨ ਪ੍ਰਿੰਸ ਵਿਸ਼ੇਸ਼ ਤੌਰ ’ਤੇ ਪਹੁੰਚ ਕੇ ਮਾਂ ਭਗਵਤੀ ਦਾ ਗੁਣਗਾਨ ਕਰਨਗੇ।

ਅਜੀਤ ਡੈਸਕ 13-10-2026
ਫ਼ਾਜ਼ਿਲਕਾ,12 ਅਕਤੂਬਰ (ਦਵਿੰਦਰ ਪਾਲ ਸਿੰਘ)- ਕਰਨ ਗਿਲਹੋਤਰਾ ਫਾਊਂਡੇਸ਼ਨ ਵਲੋਂ ਨਵਰਾਤਰਿਆਂ ਦੇ ਪਵਿੱਤਰ ਦਿਹਾੜੇ ’ਤੇ ਫ਼ਾਜ਼ਿਲਕਾ ਦੀ ਸੁੱਖ-ਸਮ੍ਰਿੱਧੀ ਤੇ ਖ਼ੁਸ਼ਹਾਲੀ ਲਈ ਕਰਵਾਈ ਜਾ ਰਹੀ ‘ਮਹਾਂਮਾਈ ਦੀ ਚੌਕੀ’ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਫਾਊਂਡੇਸ਼ਨ ਦੇ ਸੰਸਥਾਪਕ ਤੇ ਸਮਾਜਸੇਵੀ ਕਰਨ ਗਿਲਹੋਤਰਾ ਨੇ ਦੱਸਿਆ ਕਿ ਇਸ ਚੌਕੀ ਵਿਚ ਮਸ਼ਹੂਰ ਪੰਜਾਬੀ ਗਾਇਕ ਰੌਸ਼ਨ ਪ੍ਰਿੰਸ ਵਿਸ਼ੇਸ਼ ਤੌਰ ’ਤੇ ਪਹੁੰਚ ਕੇ ਮਾਂ ਭਗਵਤੀ ਦਾ ਗੁਣਗਾਨ ਕਰਨਗੇ। ਉਨ੍ਹਾਂ ਸਮੂਹ ਧਾਰਮਿਕ, ਸਮਾਜਿਕ ਸੰਸਥਾਵਾਂ, ਵਪਾਰੀਆਂ, ਮਜ਼ਦੂਰਾਂ, ਸਕੂਲਾਂ ਤੇ ਵੱਖ-ਵੱਖ ਜਥੇਬੰਦੀਆਂ ਦੇ ਨੁਮਾਇੰਦਿਆਂ ਨੂੰ ਰਾਤ 7 ਵਜੇ ਪੁਰਾਣੀ ਸਬਜ਼ੀ ਮੰਡੀ ਵਿਖੇ ਪਹੁੰਚਣ ਦੀ ਅਪੀਲ ਕੀਤੀ। ਚੌਂਕੀ ਵਿਚ ਕੋਈ ਵੀ ਵੀ.ਆਈ.ਪੀ.ਨਹੀਂ ਹੋਵੇਗਾ ਬਲਕਿ ਸਾਰੇ ਸ਼ਰਧਾਲੂ ਇਕ ਸਮਾਨ ਸੰਗਤ ਵਜੋਂ ਮਾਂ ਦੇ ਚਰਨਾਂ ਵਿਚ ਬੈਠ ਕੇ ਭਜਨ-ਕੀਰਤਨ ਦਾ ਅਨੰਦ ਮਾਣਨਗੇ।
ਪਿਛਲੀ ਖ਼ਬਰ ਪਰਗਟ ਸਿੰਘ ਦੀ ਅਗਵਾਈ ਹੇਠ ਕਾਂਗਰਸੀ ਵਰਕਰਾਂ ’ਚ ਨਵਾਂ ਜੋਸ਼ ਪੈਦਾ ਹੋਇਆ : ਸੁਧੀਰ ਭਾਦੂ ਅਗਲੀ ਖ਼ਬਰ ਅਗਰਵਾਲ ਸਭਾ ਨੇ ਮਹਾਰਾਜਾ ਅਗਰਸੈਨ ਦੀ ਜੈਅੰਤੀ ਉਤਸ਼ਾਹ ਨਾਲ ਮਨਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।