13-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-10-2026

ਫ਼ਾਜ਼ਿਲਕਾ ਦੀ ਦਾਣਾ ਮੰਡੀ ਵਿਚ ਮੀਂਹ ਕਾਰਨ ਝੋਨੇ ਦੇ ਨੁਕਸਾਨ ਦਾ ਜਾਇਜ਼ਾ ਲੈਣ ਪਹੁੰਚੇ ਚੇਅਰਮੈਨ ਡਾ.ਤੇਜਪਾਲ ਸਿੰਘ ਗਿੱਲ

ਫ਼ਾਜ਼ਿਲਕਾ, 12 ਅਕਤੂਬਰ (ਦਵਿੰਦਰ ਪਾਲ ਸਿੰਘ)- ਫ਼ਾਜ਼ਿਲਕਾ ਦੀ ਦਾਣਾ ਮੰਡੀ ਵਿਚ ਬੀਤੇ ਦਿਨੀਂ ਹੋਈ ਬੇਮੌਸਮੀ ਬਾਰਸ਼ ਕਾਰਨ ਝੋਨੇ ਦੀ ਫ਼ਸਲ ਨੂੰ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਲਈ ਪੰਜਾਬ ਪਨਗ੍ਰੇਨ ਦੇ ਚੇਅਰਮੈਨ ਡਾ. ਤੇਜਪਾਲ ਸਿੰਘ ਗਿੱਲ ਵਿਸ਼ੇਸ਼ ਤੌਰ ’ਤੇ ਮੰਡੀ ਵਿਚ ਪਹੁੰਚੇ।

ਅਜੀਤ ਡੈਸਕ 13-10-2026
ਫ਼ਾਜ਼ਿਲਕਾ, 12 ਅਕਤੂਬਰ (ਦਵਿੰਦਰ ਪਾਲ ਸਿੰਘ)- ਫ਼ਾਜ਼ਿਲਕਾ ਦੀ ਦਾਣਾ ਮੰਡੀ ਵਿਚ ਬੀਤੇ ਦਿਨੀਂ ਹੋਈ ਬੇਮੌਸਮੀ ਬਾਰਸ਼ ਕਾਰਨ ਝੋਨੇ ਦੀ ਫ਼ਸਲ ਨੂੰ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਲਈ ਪੰਜਾਬ ਪਨਗ੍ਰੇਨ ਦੇ ਚੇਅਰਮੈਨ ਡਾ. ਤੇਜਪਾਲ ਸਿੰਘ ਗਿੱਲ ਵਿਸ਼ੇਸ਼ ਤੌਰ ’ਤੇ ਮੰਡੀ ਵਿਚ ਪਹੁੰਚੇ। ਇਸ ਮੌਕੇ ਉਨ੍ਹਾਂ ਨਾਲ ਫ਼ਾਜ਼ਿਲਕਾ ਦੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਤੇ ਆਮ ਆਦਮੀ ਪਾਰਟੀ ਦੇ ਕਈ ਸੀਨੀਅਰ ਆਗੂ ਵੀ ਮੌਜੂਦ ਰਹੇ। ਦੌਰੇ ਦੌਰਾਨ ਚੇਅਰਮੈਨ ਡਾ.ਤੇਜਪਾਲ ਸਿੰਘ ਗਿੱਲ ਨੇ ਮੰਡੀ ਵਿਚ ਪਹੁੰਚ ਕੇ ਕਿਸਾਨਾਂ ਨਾਲ ਸਿੱਧੀ ਗੱਲਬਾਤ ਕੀਤੀ ਤੇ ਉਨ੍ਹਾਂ ਦੀਆਂ ਮੁਸ਼ਕਲਾਂ ਨੂੰ ਗੰਭੀਰਤਾ ਨਾਲ ਸੁਣਿਆ। ਉਨ੍ਹਾਂ ਕਿਸਾਨਾਂ ਨੂੰ ਭਰੋਸਾ ਦਿਵਾਇਆ ਕਿ ਪੰਜਾਬ ਸਰਕਾਰ ਇਸ ਔਖੀ ਘੜੀ ਵਿਚ ਉਨ੍ਹਾਂ ਦੇ ਨਾਲ ਖੜ੍ਹੀ ਹੈ। ਚੇਅਰਮੈਨ ਵਲੋਂ ਮੌਕੇ ’ਤੇ ਮੌਜੂਦ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਫ਼ਸਲ ਦੇ ਹੋਏ ਨੁਕਸਾਨ ਦਾ ਤੁਰੰਤ ਜਾਇਜ਼ਾ ਲੈ ਕੇ ਵਿਸਤਰਿਤ ਰਿਪੋਰਟ ਤਿਆਰ ਕਰਨ ਅਤੇ ਸਰਕਾਰ ਨੂੰ ਭੇਜਣ ਦੇ ਸਖ਼ਤ ਨਿਰਦੇਸ਼ ਦਿੱਤੇ ਗਏ। ਉਨ੍ਹਾਂ ਕਿਹਾ ਕਿ ਰਿਪੋਰਟ ਆਉਣ ਤੋਂ ਬਾਅਦ ਪ੍ਰਭਾਵਿਤ ਕਿਸਾਨਾਂ ਨੂੰ ਨਿਯਮਾਂ ਅਨੁਸਾਰ ਬਣਦਾ ਮੁਆਵਜ਼ਾ ਜਲਦੀ ਤੋਂ ਜਲਦੀ ਦਿਵਾਉਣ ਲਈ ਅਗਲੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।
ਪਿਛਲੀ ਖ਼ਬਰ ਨਗਰ ਨਿਗਮ ਨੇ ਸਾਢੇ 3 ਲੱਖ ਰੁਪਏ ਦੀ ਲਾਗਤ ਨਾਲ ਨਵੀਂ ਮੋਟਰ ਲਗਾਈ, ਕਈ ਇਲਾਕਿਆਂ ’ਚੋਂ ਨਿਕਾਸੀ ਸਮੱਸਿਆ ਤੋਂ ਮਿਲੇਗੀ ਰਾਹ... ਅਗਲੀ ਖ਼ਬਰ ਅਜੰਪਸ਼ਨ ਕਾਨਵੈਂਟ ਸਕੂਲ ਨੇ ਵਿਦਿਆਰਥੀਆਂ ਨੂੰ ਮੁਕਾਬਲੇ ਦੀਆਂ ਪ੍ਰੀਖਿਆਵਾਂ ਲਈ ਤਿਆਰ ਕਰਨ ਵਾਸਤੇ ਕੀਤਾ ਉਪਰਾਲਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।