ਫ਼ਾਜ਼ਿਲਕਾ, 12 ਅਕਤੂਬਰ (ਦਵਿੰਦਰ ਪਾਲ ਸਿੰਘ)-ਚੰਡੀਗੜ੍ਹ ਵਿਚ ਸੀ.ਜੇ.ਪੀ. ਵਲੋਂ ਭਾਜਪਾ ਖ਼ਿਲਾਫ਼ ਵੋਟ ਚੋਰੀ ਦੇ ਦੋਸ਼ਾਂ ਨੂੰ ਲੈ ਕੇ ਕੀਤੇ ਜਾ ਰਹੇ ਪ੍ਰਦਰਸ਼ਨ ਨੂੰ ਆਮ ਆਦਮੀ ਪਾਰਟੀ ਨੇ ਭਰਪੂਰ ਸਮਰਥਨ ਦਿੱਤਾ। ਇਸ ਮੌਕੇ ‘ਆਪ’ ਵਰਕਰਾਂ ਅਤੇ ਵਲੰਟੀਅਰਾਂ ਸਮੇਤ ਸੰਦੀਪ ਸਿੰਘ ਭੱਟੀ ਨੇ ਵੀ ਵਿਸ਼ੇਸ਼ ਤੌਰ ’ਤੇ ਸ਼ਮੂਲੀਅਤ ਕਰਦਿਆਂ ਲੋਕਤੰਤਰ ਦੀ ਮਜ਼ਬੂਤੀ ਲਈ ਆਵਾਜ਼ ਬੁਲੰਦ ਕੀਤੀ। ਪ੍ਰਦਰਸ਼ਨਕਾਰੀਆਂ ਨੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਜ਼ੋਰਦਾਰ ਮੰਗ ਕੀਤੀ ਤੇ ਸ਼ਾਂਤਪੁਰਨ ਪ੍ਰਦਰਸ਼ਨ ਦੌਰਾਨ ਆਗੂਆਂ ਤੇ ਵਰਕਰਾਂ ਦੀ ਗ੍ਰਿਫ਼ਤਾਰੀ ’ਤੇ ਭਾਰੀ ਰੋਹ ਜਤਾਇਆ। ਪਾਰਟੀ ਆਗੂਆਂ ਨੇ ਆਖਿਆ ਕਿ ਅਜਿਹੀਆਂ ਦਮਨਕਾਰੀ ਕਾਰਵਾਈਆਂ ਨਾਲ ਜਨਤਾ ਦੀ ਆਵਾਜ਼ ਨੂੰ ਦਬਾਇਆ ਨਹੀਂ ਜਾ ਸਕਦਾ ਤੇ ਜਮਹੂਰੀ ਹੱਕਾਂ ਲਈ ਸੰਘਰਸ਼ ਜਾਰੀ ਰਹੇਗਾ।