14-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-10-2026

ਆਲਮਗੜ੍ਹ ਨੇੜੇ ਟਰੇਨ ਤੋਂ ਡਿਗਣ ਕਾਰਨ 70 ਸਾਲਾ ਬਜ਼ੁਰਗ ਦੀ ਮੌਤ

ਅਬੋਹਰ, 13 ਅਕਤੂਬਰ (ਵਿਵੇਕ ਹੂੜੀਆ)-ਅਬੋਹਰ ਦੇ ਪਿੰਡ ਆਲਮਗੜ੍ਹ ਅਤੇ ਢਾਣੀ ਚਿਰਾਗ਼ ਦੇ ਵਿਚਕਾਰ ਮੰਗਲਵਾਰ ਸਵੇਰੇ ਰੇਲਵੇ ਲਾਈਨ ਕੋਲ ਇਕ ਬਜ਼ੁਰਗ ਵਿਅਕਤੀ ਦੀ ਲਾਸ਼ ਮਿਲਣ ਨਾਲ ਇਲਾਕੇ ਵਿਚ ਸੋਗ ਦੀ ਲਹਿਰ ਦੌੜ ਗਈ। ਮੁਢਲੀ ਜਾਣਕਾਰੀ ਅਨੁਸਾਰ ਬਜ਼ੁਰਗ ਦੀ ਮੌਤ ਚੱਲਦੀ ਟਰੇਨ ਤੋਂ ਹੇਠਾਂ ਡਿੱਗਣ ਕਾਰਨ ਹੋਣ ਦਾ ਸ਼ੱਕ ਜਤਾਇਆ ਜਾ ਰਿਹਾ ਹੈ।

ਅਜੀਤ ਡੈਸਕ 14-10-2026
ਅਬੋਹਰ, 13 ਅਕਤੂਬਰ (ਵਿਵੇਕ ਹੂੜੀਆ)-ਅਬੋਹਰ ਦੇ ਪਿੰਡ ਆਲਮਗੜ੍ਹ ਅਤੇ ਢਾਣੀ ਚਿਰਾਗ਼ ਦੇ ਵਿਚਕਾਰ ਮੰਗਲਵਾਰ ਸਵੇਰੇ ਰੇਲਵੇ ਲਾਈਨ ਕੋਲ ਇਕ ਬਜ਼ੁਰਗ ਵਿਅਕਤੀ ਦੀ ਲਾਸ਼ ਮਿਲਣ ਨਾਲ ਇਲਾਕੇ ਵਿਚ ਸੋਗ ਦੀ ਲਹਿਰ ਦੌੜ ਗਈ। ਮੁਢਲੀ ਜਾਣਕਾਰੀ ਅਨੁਸਾਰ ਬਜ਼ੁਰਗ ਦੀ ਮੌਤ ਚੱਲਦੀ ਟਰੇਨ ਤੋਂ ਹੇਠਾਂ ਡਿੱਗਣ ਕਾਰਨ ਹੋਣ ਦਾ ਸ਼ੱਕ ਜਤਾਇਆ ਜਾ ਰਿਹਾ ਹੈ। ਸੂਚਨਾ ਮਿਲਦਿਆਂ ਹੀ ਜੀ.ਆਰ.ਪੀ. ਪੁਲਿਸ ਅਤੇ ‘ਨਰ ਸੇਵਾ ਨਰਾਇਣ ਸੇਵਾ ਸਮਿਤੀ’ ਦੇ ਮੈਂਬਰ ਮੌਕੇ ’ਤੇ ਪਹੁੰਚ ਗਏ। ਮ੍ਰਿਤਕ ਦੀ ਪਛਾਣ ਕਰੀਬ 70 ਸਾਲਾ ਚਾਨਣ ਲਾਲ ਪਿੰਡ ਰੂਪਨਗਰ ਬਾਰੇਕਾ ਦੇ ਰੂਪ ਵਿਚ ਹੋਈ ਹੈ। ਸਮਿਤੀ ਦੇ ਮੈਂਬਰ ਬਿੱਟੂ ਨਰੂਲਾ ਨੇ ਦੱਸਿਆ ਕਿ ਉਨ੍ਹਾਂ ਨੂੰ ਮੰਗਲਵਾਰ ਸਵੇਰੇ ਸੂਚਨਾ ਮਿਲੀ ਸੀ ਕਿ ਰੇਲਵੇ ਲਾਈਨ ਨੇੜੇ ਇਕ ਲਾਸ਼ ਪਈ ਹੈ, ਜਿਸ ਤੋਂ ਬਾਅਦ ਉਨ੍ਹਾਂ ਆਪਣੇ ਸਾਥੀ ਮੋਨੂ ਗਰੋਵਰ ਨਾਲ ਮੌਕੇ ’ਤੇ ਪਹੁੰਚ ਕੇ ਜੀ.ਆਰ.ਪੀ. ਪੁਲਿਸ ਨੂੰ ਸੂਚਿਤ ਕੀਤਾ। ਮੌਕੇ ’ਤੇ ਪਹੁੰਚੀ ਪੁਲਿਸ ਨੂੰ ਮ੍ਰਿਤਕ ਦੀ ਜੇਬ ਵਿਚੋਂ ਆਧਾਰ ਕਾਰਡ ਮਿਲਿਆ, ਜਿਸ ਰਾਹੀਂ ਉਸ ਦੀ ਪਛਾਣ ਸੰਭਵ ਹੋ ਸਕੀ। ਜੀ.ਆਰ.ਪੀ.ਪੁਲਿਸ ਨੇ ਲਾਸ਼ ਨੂੰ ਅਬੋਹਰ ਦੇ ਸਰਕਾਰੀ ਹਸਪਤਾਲ ਦੀ ਮੋਰਚਰੀ ਵਿਚ ਰਖਵਾ ਦਿੱਤਾ ਹੈ, ਜਿੱਥੇ ਪੋਸਟਮਾਰਟਮ ਤੋਂ ਬਾਅਦ ਮੌਤ ਦੇ ਅਸਲ ਕਾਰਨਾਂ ਦਾ ਸਪੱਸ਼ਟ ਪਤਾ ਲੱਗ ਸਕੇਗਾ। ਪੁਲਿਸ ਵਲੋਂ ਮਾਮਲੇ ਦੀ ਅੱਗੇ ਦੀ ਜਾਂਚ ਕੀਤੀ ਜਾ ਰਹੀ ਹੈ।
ਪਿਛਲੀ ਖ਼ਬਰ ਸਕੂਲ ਆਫ਼ ਐਮੀਨੈਂਸ ਜਲਾਲਾਬਾਦ ਵਿਖੇ ‘ਇੰਟਰਨੈਸ਼ਨਲ ਗਰਲਜ਼ ਚਾਈਲਡ ਡੇ’ ਮਨਾਇਆ ਅਗਲੀ ਖ਼ਬਰ ਵਿਧਾਇਕ ਰਣਬੀਰ ਸਿੰਘ ਭੁੱਲਰ ਨੇ 49 ਲਾਭਪਾਤਰੀਆਂ ਨੂੰ ਵੰਡੇ ਜਾਇਦਾਦ ਦੇ ਮਾਲਕੀ ਪ੍ਰਾਪਰਟੀ ਕਾਰਡ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।