15-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-10-2026

ਪਟਾਕਿਆਂ ਦੀ ਵਿਕਰੀ ਵਾਸਤੇ ਆਰਜ਼ੀ ਲਾਇਸੰਸ ਲਈ ਚਾਹਵਾਨ ਬਿਨੈਕਾਰ 16 ਤੋਂ 21 ਅਕਤੂਬਰ ਤੱਕ ਦੇ ਸਕਦੇ ਹਨ ਦਰਖਾਸਤਾਂ

ਫ਼ਾਜ਼ਿਲਕਾ, 14 ਅਕਤੂਬਰ (ਦਵਿੰਦਰ ਪਾਲ ਸਿੰਘ)- ਪੰਜਾਬ ਅਤੇ ਹਰਿਆਣਾ ਹਾਈਕੋਰਟ ਚੰਡੀਗੜ੍ਹ ਵਲੋਂ ਸਿਵਲ ਰਿੱਟ ਪਟੀਸ਼ਨ ਨੰ: 23548 ਆਫ਼ 2017 ਵਿਚ ਦਿੱਤੇ ਗਏ ਆਦੇਸ਼ਾਂ ਦੀ ਪਾਲਨਾ ਕਰਦੇ ਹੋਏ ਦੀਵਾਲੀ ਵਾਲੇ ਦਿਨ 8 ਨਵੰਬਰ ਨੂੰ ਰਾਤ 8 ਵਜੇ ਤੋਂ ਰਾਤ 10 ਵਜੇ ਤੱਕ ਅਤੇ ਗੁਰਪੁਰਬ ਦੇ ਤਿਉਹਾਰ ਨੂੰ ਸਵੇਰੇ 4 ਵਜੇ ਤੋਂ 5 ਵਜੇ ਤੱਕ ਅਤੇ ਰਾਤ 9 ਵਜੇ ਤੋਂ 10 ਵਜੇ ਤੱਕ ਅਤੇ ਨਾਲ ਹੀ ਕ੍ਰਿਸਮਿਸ ਅਤੇ ਨਵੇਂ ਸਾਲ ਦੇ ਮੌਕੇ ਰਾਤ 11:55 ਵਜੇ ਤੋਂ 12:30 ਵਜੇ ਤੱਕ ਹੀ ਪਟਾਕੇ ਚਲਾਉਣ ਦੀ ਆਗਿਆ ਹੋਵੇਗੀ। ਇਹ ਜਾਣਕਾਰੀ ਜ਼ਿਲ੍ਹਾ ਮੈਜਿਸਟਰੇਟ ਅਮਰਪ੍ਰੀਤ ਕੌਰ ਸੰਧੂ ਨੇ ਦਿੱਤੀ।

ਅਜੀਤ ਡੈਸਕ 15-10-2026
ਫ਼ਾਜ਼ਿਲਕਾ, 14 ਅਕਤੂਬਰ (ਦਵਿੰਦਰ ਪਾਲ ਸਿੰਘ)- ਪੰਜਾਬ ਅਤੇ ਹਰਿਆਣਾ ਹਾਈਕੋਰਟ ਚੰਡੀਗੜ੍ਹ ਵਲੋਂ ਸਿਵਲ ਰਿੱਟ ਪਟੀਸ਼ਨ ਨੰ: 23548 ਆਫ਼ 2017 ਵਿਚ ਦਿੱਤੇ ਗਏ ਆਦੇਸ਼ਾਂ ਦੀ ਪਾਲਨਾ ਕਰਦੇ ਹੋਏ ਦੀਵਾਲੀ ਵਾਲੇ ਦਿਨ 8 ਨਵੰਬਰ ਨੂੰ ਰਾਤ 8 ਵਜੇ ਤੋਂ ਰਾਤ 10 ਵਜੇ ਤੱਕ ਅਤੇ ਗੁਰਪੁਰਬ ਦੇ ਤਿਉਹਾਰ ਨੂੰ ਸਵੇਰੇ 4 ਵਜੇ ਤੋਂ 5 ਵਜੇ ਤੱਕ ਅਤੇ ਰਾਤ 9 ਵਜੇ ਤੋਂ 10 ਵਜੇ ਤੱਕ ਅਤੇ ਨਾਲ ਹੀ ਕ੍ਰਿਸਮਿਸ ਅਤੇ ਨਵੇਂ ਸਾਲ ਦੇ ਮੌਕੇ ਰਾਤ 11:55 ਵਜੇ ਤੋਂ 12:30 ਵਜੇ ਤੱਕ ਹੀ ਪਟਾਕੇ ਚਲਾਉਣ ਦੀ ਆਗਿਆ ਹੋਵੇਗੀ। ਇਹ ਜਾਣਕਾਰੀ ਜ਼ਿਲ੍ਹਾ ਮੈਜਿਸਟਰੇਟ ਅਮਰਪ੍ਰੀਤ ਕੌਰ ਸੰਧੂ ਨੇ ਦਿੱਤੀ। ਜ਼ਿਲ੍ਹਾ ਮੈਜਿਸਟਰੇਟ ਨੇ ਦੱਸਿਆ ਕਿ ਤਿਉਹਾਰਾਂ ਮੌਕੇ ਪਟਾਕਿਆਂ ਦੀ ਵਿੱਕਰੀ ਲਈ ਆਰਜ਼ੀ ਲਾਇਸੰਸ ਪ੍ਰਾਪਤ ਕਰਨ ਦੇ 18 ਸਾਲ ਤੋਂ ਵੱਧ ਉਮਰ ਦੇ ਚਾਹਵਾਨ ਬਿਨੈਕਾਰ ਆਪਣੀਆਂ ਦਰਖਾਸਤਾਂ 16 ਅਕਤੂਬਰ ਤੋਂ 21 ਅਕਤੂਬਰ ਤੱਕ ਸੇਵਾ ਕੇਂਦਰਾਂ ਜ਼ਿਲ੍ਹਾ ਫ਼ਾਜ਼ਿਲਕਾ ਰਾਹੀਂ ਜਮਾਂ ਕਰਵਾ ਸਕਦੇ ਹਨ। ਇਸ ਤੋਂ ਬਾਅਦ ਪ੍ਰਾਪਤ ਹੋਣ ਵਾਲੀਆਂ ਦਰਖਾਸਤਾਂ ਵਿਚਾਰੀਆਂ ਨਹੀਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਜਿਨ੍ਹਾਂ ਬਿਨੈਕਾਰਾਂ ਵਲੋਂ ਆਪਣੀਆਂ ਦਰਖਾਸਤਾਂ ਦਿੱਤੀਆਂ ਜਾਣਗੀਆਂ, ਉਨ੍ਹਾਂ ਨੂੰ ਆਰਜ਼ੀ ਲਾਇਸੰਸ ਡਰਾਅ ਸਿਸਟਮ ਰਾਹੀਂ 28 ਅਕਤੂਬਰ ਨੂੰ ਸਵੇਰੇ 11 ਵਜੇ ਦਫ਼ਤਰ ਡਿਪਟੀ ਕਮਿਸ਼ਨਰ ਫ਼ਾਜ਼ਿਲਕਾ ਦੇ ਮੀਟਿੰਗ ਹਾਲ ਵਿਚ ਜਾਰੀ ਕੀਤੇ ਜਾਣਗੇ। ਇਸ ਡਰਾਅ ਦੇ ਸਫਲ ਬਿਨੈਕਾਰ ਨੂੰ ਹੀ ਆਰਜ਼ੀ ਲਾਇਸੰਸ ਜਾਰੀ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਅੰਦਰ 67 ਆਰਜ਼ੀ ਲਾਇਸੰਸ ਜਾਰੀ ਕੀਤੇ ਜਾਣਗੇ, ਜਿਨ੍ਹਾਂ ’ਚ ਫ਼ਾਜ਼ਿਲਕਾ ’ਚ 18, ਅਬੋਹਰ ’ਚ 25, ਜਲਾਲਾਬਾਦ ’ਚ 18, ਅਰਨੀਵਾਲਾ ਸ਼ੇਖ਼ ਸੁਭਾਨ ’ਚ 6 ਸ਼ਾਮਿਲ ਹਨ। ਉਨ੍ਹਾਂ ਕਿਹਾ ਕਿ ਲਾਇਸੰਸ ਧਾਰਕਾਂ ਦਾ ਪਟਾਕੇ ਵੇਚਣ ਦਾ ਸਮਾਂ ਸਵੇਰੇ 10 ਤੋਂ ਸ਼ਾਮ 7:30 ਤੱਕ ਹੋਵੇਗਾ। ਹੁਕਮਾਂ ਦੀ ਉਲੰਘਣਾ ਕਰਨ ਵਾਲੇ ਖ਼ਿਲਾਫ਼ ਪੁਲਿਸ ਵਿਭਾਗ ਵਲੋਂ ਗਾਈਡ ਲਾਈਨਜ਼ ਅੰਡਰ ਐਕਸਪਲੋਸਿਵ ਰੁਲਜ 2008 ਤਹਿਤ ਕਾਰਵਾਈ ਕੀਤੀ ਜਾਵੇਗੀ। (ਬਾਕੀ ਸਫ਼ਾ 8 ’ਤੇ)
ਪਿਛਲੀ ਖ਼ਬਰ ਗੱਟੀ ਨੰਬਰ 1 ਵਿਖੇ ਲੋਕ ਮਿਲਣੀ ਦੌਰਾਨ ਪਿੰਡ ਵਾਸੀਆਂ ਦੀਆਂ ਸਮੱਸਿਆਵਾਂ ਦਾ ਕੀਤਾ ਮੌਕੇ ’ਤੇ ਨਿਪਟਾਰਾ ਅਗਲੀ ਖ਼ਬਰ ਅਬੋਹਰ-ਫ਼ਾਜ਼ਿਲਕਾ ਤੋਂ ਮਾਨਸਾ ਜਾ ਰਹੇ ਲੋਕਾਂ ਨੂੰ ਪੁਲਿਸ ਨੇ ਰਸਤੇ ’ਚ ਰੋਕਿਆ ਜਗਜੀਤ ਸਿੰਘ ਸੰਧੂ ਨੇ ਪੁਲਿਸ ’ਤੇ ਧੱਕੇਸ਼ਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।