15-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-10-2026

ਡਿਪਟੀ ਕਮਿਸ਼ਨਰ ਵਲੋਂ ਕਿਸਾਨਾਂ ਨੂੰ ਮੰਡੀਆਂ ’ਚ ਸੁੱਕਾ ਝੋਨਾ ਲਿਆਉਣ ਦੀ ਅਪੀਲ

ਫ਼ਾਜ਼ਿਲਕਾ 14 ਅਕਤੂਬਰ (ਦਵਿੰਦਰ ਪਾਲ ਸਿੰਘ)- ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਆਈ. ਏ.

ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ 15-10-2026
ਫ਼ਾਜ਼ਿਲਕਾ 14 ਅਕਤੂਬਰ (ਦਵਿੰਦਰ ਪਾਲ ਸਿੰਘ)- ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਆਈ.ਏ.ਐੱਸ. ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਸਰਕਾਰ ਵੱਲੋਂ ਝੋਨੇ ਵਿਚ ਨਮੀ ਦੀ ਮਾਤਰਾ 17 ਫ਼ੀਸਦੀ ਨਿਰਧਾਰਿਤ ਕੀਤੀ ਗਈ ਹੈ ਇਸ ਲਈ ਉਹ ਆਪਣੇ ਝੋਨੇ ਦੀ ਫ਼ਸਲ ਪੂਰੀ ਤਰ੍ਹਾਂ ਤਿਆਰ ਕਰਕੇ ਮੰਡੀਆਂ ਵਿਚ ਲਿਆਉਣ ਤਾਂ ਜੋ ਉਨ੍ਹਾਂ ਨੂੰ ਮੰਡੀਆਂ ਵਿਚ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਕਿਸਾਨ ਆਪਣੇ ਝੋਨੇ ਦੀ ਫ਼ਸਲ ਦੀ ਕਟਾਈ ਸ਼ਾਮ 6 ਵਜੇ ਤੋਂ ਸਵੇਰੇ 10 ਵਜੇ ਤੱਕ ਨਾ ਕਰਨ ਕਿਉਂਕਿ ਰਾਤ ਸਮੇਂ ਕਟਾਈ ਹੋਏ ਝੋਨੇ ਵਿਚ ਨਮੀ ਦੀ ਮਾਤਰਾ ਵੱਧ ਹੁੰਦੀ ਹੈ। ਉਨ੍ਹਾਂ ਕਿਹਾ ਕਿ ਜੇਕਰ ਕਿਸਾਨ ਆਪਣੀ ਝੋਨੇ ਦੀ ਫ਼ਸਲ ਪੂਰੀ ਤਰ੍ਹਾਂ ਪਕਾ ਕੇ ਕਟਾਈ ਕਰਵਾਉਣ ਉਪਰੰਤ ਮੰਡੀਆਂ ’ਚ ਲਿਆਏਗਾ ਤਾਂ ਉਸ ਦੀ ਝੋਨੇ ਦੀ ਫ਼ਸਲ ਦੀ ਖ਼ਰੀਦ ਨਾਲੋ-ਨਾਲ ਹੋ ਜਾਵੇਗੀ ਤੇ ਉਸ ਨੂੰ ਜ਼ਿਆਦਾ ਦੇਰ ਤੱਕ ਮੰਡੀ ’ਚ ਇੰਤਜ਼ਾਰ ਨਹੀਂ ਕਰਨਾ ਪਵੇਗਾ। ਉਨ੍ਹਾਂ ਜ਼ਿਲ੍ਹੇ ਦੇ ਕੰਬਾਈਨ ਮਾਲਕਾਂ ਨੂੰ ਸੁਚੇਤ ਕਰਦਿਆਂ ਕਿਹਾ ਕਿ ਉਹ ਕੰਬਾਈਨ ਹਾਰਵੈਸਟਰ ਤੇ ਸੁਪਰ ਐੱਸ.ਐੱਮ.ਐੱਸ. ਲਗਾਏ ਬਗੈਰ ਫ਼ਸਲ ਦੀ ਕਟਾਈ ਨਾ ਕਰੇ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ’ਚ ਝੋਨੇ ਦੀ ਖ਼ਰੀਦ ਸੁਚੱਜੇ ਢੰਗ ਨਾਲ ਜਾਰੀ ਹੈ ਤੇ ਝੋਨੇ ਦੀ ਲਿਫ਼ਟਿੰਗ ਦੇ ਕੰਮ ਵਿਚ ਹੋਰ ਤੇਜ਼ੀ ਲਿਆਉਣ ਲਈ ਸਬੰਧਿਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਫ਼ਾਜ਼ਿਲਕਾ ਜ਼ਿਲ੍ਹੇ ’ਚ ਇਸ ਸਾਲ ਝੋਨੇ ਦੀ ਖ਼ਰੀਦ ਲਈ 100 ਮੰਡੀਆਂ ਨੋਟੀਫਾਈ ਕੀਤੀਆਂ ਗਈਆਂ ਹਨ। ਹਰ ਮੰਡੀ ’ਚ ਕਿਸਾਨਾਂ ਦੀ ਸਹੂਲਤ ਲਈ ਪੂਰੀ ਵਿਵਸਥਾ ਕੀਤੀ ਗਈ ਹੈ। ਉਨ੍ਹਾਂ ਨੇ ਕਿਹਾ ਕਿ ਸਰਕਾਰ ਵਲੋਂ ਕਿਸਾਨਾਂ ਨੂੰ ਉਨ੍ਹਾਂ ਦੀ ਫ਼ਸਲ ਦੀ ਅਦਾਇਗੀ ਵੱਧ ਤੋਂ ਵੱਧ 48 ਘੰਟਿਆਂ ਅੰਦਰ ਕੀਤੀ ਜਾਵੇਗੀ।
ਪਿਛਲੀ ਖ਼ਬਰ ਫ਼ਾਜ਼ਿਲਕਾ ਅਨਾਜ ਮੰਡੀ ’ਚ ਲਿਫ਼ਟਿੰਗ ਦੇ ਮਾੜੇ ਪ੍ਰਬੰਧਾਂ ਨੂੰ ਲੈ ਕੇ ਕਿਸਾਨ ਤੇ ਆੜ੍ਹਤੀ ਫਸੇ ਮੁਸੀਬਤ ’ਚ ਅਗਲੀ ਖ਼ਬਰ ਸੜਕ ਸੁਰੱਖਿਆ ਫੋਰਸ ਨੇ ਇਕ ਦਿਨ ’ਚ ਦੋ ਹਾਦਸਿਆਂ ਦੇ ਜ਼ਖਮੀਆਂ ਨੂੰ ਸਮੇਂ ਸਿਰ ਪਹੁੰਚਾਇਆ ਹਸਪਤਾਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।