16-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-10-2026

ਖਾਦਾਂ ਦੀ ਵਿੱਕਰੀ ਸਬੰਧੀ ਖੇਤੀਬਾੜੀ ਵਿਭਾਗ ਵਲੋਂ ਅਚਨਚੇਤ ਚੈਕਿੰਗ, ਦੁਕਾਨਦਾਰਾਂ ਨੂੰ ਹਦਾਇਤਾਂ ਜਾਰੀ

ਜਲਾਲਾਬਾਦ, 15 ਅਕਤੂਬਰ (ਜਸਕਰਨ ਸਿੰਘ ਤਨੇਜਾ)- ਮੁੱਖ ਖੇਤੀਬਾੜੀ ਅਫ਼ਸਰ ਫ਼ਾਜ਼ਿਲਕਾ ਭੁਪਿੰਦਰ ਸਿੰਘ ਦੀ ਅਗਵਾਈ ਹੇਠ ਬਲਾਕ ਜਲਾਲਾਬਾਦ (ਪੱਛਮੀ) ਵਿਚ ਯੂਰੀਆ ਅਤੇ ਡੀ. ਏ.

ਅਜੀਤ ਡੈਸਕ 16-10-2026
ਜਲਾਲਾਬਾਦ, 15 ਅਕਤੂਬਰ (ਜਸਕਰਨ ਸਿੰਘ ਤਨੇਜਾ)- ਮੁੱਖ ਖੇਤੀਬਾੜੀ ਅਫ਼ਸਰ ਫ਼ਾਜ਼ਿਲਕਾ ਭੁਪਿੰਦਰ ਸਿੰਘ ਦੀ ਅਗਵਾਈ ਹੇਠ ਬਲਾਕ ਜਲਾਲਾਬਾਦ (ਪੱਛਮੀ) ਵਿਚ ਯੂਰੀਆ ਅਤੇ ਡੀ.ਏ.ਪੀ. ਖਾਦਾਂ ਦੀ ਵੰਡ ਸੰਬੰਧੀ ਵਿਸ਼ੇਸ਼ ਚੈਕਿੰਗ ਕੀਤੀ ਗਈ। ਇਸ ਦੌਰਾਨ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਵਲੋਂ ਵੱਖ-ਵੱਖ ਖਾਦ ਵਿਕ੍ਰੇਤਾਵਾਂ ਦੀਆਂ ਦੁਕਾਨਾਂ ਦੀ ਜਾਂਚ ਕੀਤੀ ਗਈ। ਅਧਿਕਾਰੀਆਂ ਨੇ ਦੁਕਾਨਦਾਰਾਂ ਨੂੰ ਹਦਾਇਤ ਕੀਤੀ ਕਿ ਕਿਸਾਨਾਂ ਨੂੰ ਖਾਦ ਬਿਨਾਂ ਕਿਸੇ ਬੇਲੋੜੀ ਸ਼ਰਤ ਜਾਂ ਹੋਰ ਵਸਤੂ ਖ਼ਰੀਦਣ ਦੀ ਮਜਬੂਰੀ ਤੋਂ ਮੁਹੱਈਆ ਕਰਵਾਈ ਜਾਵੇ ਤੇ ਛੋਟੇ ’ਤੇ ਸੀਮਾਂਤ ਕਿਸਾਨਾਂ ਨੂੰ ਪਹਿਲ ਦੇ ਆਧਾਰ ’ਤੇ ਖਾਦ ਦੀ ਵਿੱਕਰੀ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਖਾਦ ਦੀ ਵਿੱਕਰੀ ਦੌਰਾਨ ਨਿਯਮਾਂ ਦੀ ਪਾਲਨਾ ਕਰਨੀ ਲਾਜ਼ਮੀ ਹੈ ਤੇ ਵਿੱਕਰੀ ਦਾ ਰਿਕਾਰਡ ਪੀ.ਓ.ਐੱਸ. ਮਸ਼ੀਨ ਰਾਹੀਂ ਸਹੀ ਢੰਗ ਨਾਲ ਦਰਜ ਕੀਤਾ ਜਾਵੇ। ਖੇਤੀਬਾੜੀ ਵਿਭਾਗ ਵਲੋਂ ਖਾਦਾਂ ਦੀ ਵਿੱਕਰੀ ਸਬੰਧੀ ਲਗਾਤਾਰ ਨਿਗਰਾਨੀ ਰੱਖੀ ਜਾ ਰਹੀ ਹੈ ਤਾਂ ਜੋ ਕਿਸਾਨਾਂ ਨੂੰ ਖਾਦਾਂ ਦੀ ਉਪਲਬਧਤਾ ਵਿਚ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਵਿਭਾਗ ਨੇ ਖਾਦ ਵਿਕ੍ਰੇਤਾਵਾਂ ਨੂੰ ਸਰਕਾਰੀ ਹਦਾਇਤਾਂ ਦੀ ਪਾਲਨਾ ਯਕੀਨੀ ਬਣਾਉਣ ਲਈ ਕਿਹਾ।
ਪਿਛਲੀ ਖ਼ਬਰ ਅਬੋਹਰ ’ਚ ਪੰਜਾਬ ਬੰਦ ਦਾ ਰਿਹਾ ਭਰਵਾਂ ਅਸਰ ਅਗਲੀ ਖ਼ਬਰ ਜ਼ਿਲ੍ਹਾ ਬਾਰ ਐਸੋਸੀਏਸ਼ਨ ਫ਼ਾਜ਼ਿਲਕਾ ਵਲੋਂ ਜ਼ਿਲ੍ਹਾ ਤੇ ਸੈਸ਼ਨ ਜੱਜ ਬਲਜਿੰਦਰ ਸਿੰਘ ਦੇ ਸਨਮਾਨ ’ਚ ਸਵਾਗਤੀ ਸਮਾਗਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।