16-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-10-2026

ਮੰਡੀ ਲਾਧੂਕਾ ਵਿਖੇ ਸ੍ਰੀ ਰਾਮ ਲੀਲ੍ਹਾ ਸਮਾਗਮ ਧੂਮਧਾਮ ਨਾਲ ਮਨਾਇਆ

ਫ਼ਾਜ਼ਿਲਕਾ, 15 ਅਕਤੂਬਰ (ਅਮਰਜੀਤ ਸ਼ਰਮਾ)-ਮੰਡੀ ਲਾਧੂਕਾ ਵਿਖੇ ਸ਼੍ਰੀ ਰਾਮ ਲੀਲ੍ਹਾ ਸੇਵਾ ਸਮਿਤੀ ਵਲੋਂ ਕਰਵਾਈ ਜਾ ਰਹੀ ਪਵਿੱਤਰ ਰਾਮ ਲੀਲ੍ਹਾ ਦੇ ਸਮਾਗਮ ਵਿਚ ਆਮ ਆਦਮੀ ਪਾਰਟੀ ਦੇ ਆਗੂ ਸੰਦੀਪ ਸਿੰਘ ਭੱਟੀ ਨੇ ਸ਼ਿਰਕਤ ਕੀਤੀ ਤੇ ਮਰਿਆਦਾ ਪੁਰਸ਼ੋਤਮ ਪ੍ਰਭੂ ਸ਼੍ਰੀ ਰਾਮ ਦੇ ਪਾਵਨ ਦਰਸ਼ਨ ਕਰਕੇ ਅਪਾਰ ਆਤਮਿਕ ਖ਼ੁਸ਼ੀ ਤੇ ਸ਼ਾਂਤੀ ਪ੍ਰਾਪਤ ਕੀਤੀ। ਇਸ ਪਵਿੱਤਰ ਮੌਕੇ ਪਹੁੰਚੀਆਂ ਸ਼ਖ਼ਸੀਅਤਾਂ ਨੇ ਸੰਤਾਂ-ਮਹਾਂਪੁਰਸ਼ਾਂ ਦਾ ਅਸ਼ੀਰਵਾਦ ਵੀ ਪ੍ਰਾਪਤ ਕੀਤਾ।

ਅਜੀਤ ਡੈਸਕ 16-10-2026
ਫ਼ਾਜ਼ਿਲਕਾ, 15 ਅਕਤੂਬਰ (ਅਮਰਜੀਤ ਸ਼ਰਮਾ)-ਮੰਡੀ ਲਾਧੂਕਾ ਵਿਖੇ ਸ਼੍ਰੀ ਰਾਮ ਲੀਲ੍ਹਾ ਸੇਵਾ ਸਮਿਤੀ ਵਲੋਂ ਕਰਵਾਈ ਜਾ ਰਹੀ ਪਵਿੱਤਰ ਰਾਮ ਲੀਲ੍ਹਾ ਦੇ ਸਮਾਗਮ ਵਿਚ ਆਮ ਆਦਮੀ ਪਾਰਟੀ ਦੇ ਆਗੂ ਸੰਦੀਪ ਸਿੰਘ ਭੱਟੀ ਨੇ ਸ਼ਿਰਕਤ ਕੀਤੀ ਤੇ ਮਰਿਆਦਾ ਪੁਰਸ਼ੋਤਮ ਪ੍ਰਭੂ ਸ਼੍ਰੀ ਰਾਮ ਦੇ ਪਾਵਨ ਦਰਸ਼ਨ ਕਰਕੇ ਅਪਾਰ ਆਤਮਿਕ ਖ਼ੁਸ਼ੀ ਤੇ ਸ਼ਾਂਤੀ ਪ੍ਰਾਪਤ ਕੀਤੀ। ਇਸ ਪਵਿੱਤਰ ਮੌਕੇ ਪਹੁੰਚੀਆਂ ਸ਼ਖ਼ਸੀਅਤਾਂ ਨੇ ਸੰਤਾਂ-ਮਹਾਂਪੁਰਸ਼ਾਂ ਦਾ ਅਸ਼ੀਰਵਾਦ ਵੀ ਪ੍ਰਾਪਤ ਕੀਤਾ। ਸਮਾਗਮ ਦੌਰਾਨ ਬੁਲਾਰਿਆਂ ਨੇ ਪ੍ਰਭੂ ਸ਼੍ਰੀ ਰਾਮ ਦੇ ਦਰਸਾਏ ਆਦਰਸ਼ਾਂ, ਸੱਚ, ਧਰਮ, ਸੇਵਾ ਤੇ ਨੇਕੀ ਦੇ ਰਾਹ ’ਤੇ ਚੱਲਣ ਦਾ ਸੰਕਲਪ ਲੈਣ ਦੀ ਪ੍ਰੇਰਨਾ ਦਿੱਤੀ। ਧਾਰਮਿਕ ਸਮਾਗਮ ਨੂੰ ਯਾਦਗਾਰ ਬਣਾਉਣ ਵਿਚ ਸ਼੍ਰੀ ਰਾਮ ਲੀਲ੍ਹਾ ਕਮੇਟੀ ਦੇ ਮੈਂਬਰਾਂ ਤੇ ਸਮੁੱਚੀ ਟੀਮ ਨੇ ਵਿਸ਼ੇਸ਼ ਯੋਗਦਾਨ ਪਾਇਆ। ਕਮੇਟੀ ਦੇ ਮੈਂਬਰਾਂ ਵਲੋਂ ਸਮਾਗਮ ਵਿਚ ਆਈਆਂ ਸੰਗਤਾਂ ਦੀ ਸੇਵਾ ਲਈ ਪੁਖ਼ਤਾ ਪ੍ਰਬੰਧ ਕੀਤੇ ਗਏ ਸਨ।
ਪਿਛਲੀ ਖ਼ਬਰ ਅਨਾਜ ਮੰਡੀਆਂ ’ਚ ਝੋਨੇ ਦੀ ਆਮਦ ਅਤੇ ਖ਼ਰੀਦ ਨਿਰਵਿਘਨ ਜਾਰੀ-ਡਿਪਟੀ ਕਮਿਸ਼ਨਰ ਅਗਲੀ ਖ਼ਬਰ ਫ਼ਾਜ਼ਿਲਕਾ ’ਚ 6 ਹੋਰ ਨਵੇਂ ਆਮ ਆਦਮੀ ਕਲੀਨਿਕ ਸ਼ੁਰੂ, ਕੁੱਲ ਗਿਣਤੀ 39 ਹੋਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।