16-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-10-2026

ਪੰਜਾਬ ਰੋਡਵੇਜ਼, ਪਨਬੱਸ/ਪੀ.ਆਰ.ਟੀ.ਸੀ. ਯੂਨੀਅਨ ਵਲੋਂ ਗੇਟ ਰੈਲੀਆਂ ਕਰਕੇ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ

ਫ਼ਾਜ਼ਿਲਕਾ, 15 ਅਕਤੂਬਰ (ਦਵਿੰਦਰ ਪਾਲ ਸਿੰਘ)- ਪੰਜਾਬ ਰੋਡਵੇਜ਼, ਪਨਬੱਸ/ਪੀ. ਆਰ.

ਅਜੀਤ ਡੈਸਕ 16-10-2026
ਫ਼ਾਜ਼ਿਲਕਾ, 15 ਅਕਤੂਬਰ (ਦਵਿੰਦਰ ਪਾਲ ਸਿੰਘ)- ਪੰਜਾਬ ਰੋਡਵੇਜ਼, ਪਨਬੱਸ/ਪੀ.ਆਰ.ਟੀ.ਸੀ. ਕੰਟਰੈੱਕਟਰ ਵਰਕਰਜ਼ ਯੂਨੀਅਨ ਪੰਜਾਬ ਦੇ ਸੱਦੇ ’ਤੇ 15 ਅਕਤੂਬਰ ਨੂੰ ਸੂਬੇ ਭਰ ਦੇ ਡੀਪੂਆਂ ਦੇ ਗੇਟਾਂ ’ਤੇ ਵਿਸ਼ਾਲ ਗੇਟ ਰੈਲੀਆਂ ਕਰਕੇ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਆਗੂਆਂ ਨੇ ਸਰਕਾਰ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਮੁਲਾਜ਼ਮਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ 21 ਅਕਤੂਬਰ ਤੋਂ ਸੂਬੇ ਭਰ ਵਿਚ ਮੁਕੰਮਲ ਹੜਤਾਲ ਕੀਤੀ ਜਾਵੇਗੀ ਅਤੇ ਵਿਧਾਨ ਸਭਾ ਦੇ ਸੈਸ਼ਨ ਦਾ ਘਿਰਾਓ ਕਰਕੇ ਮੁੱਖ ਮੰਤਰੀ ਦੀ ਰਿਹਾਇਸ਼ ਅੱਗੇ ਪੱਕਾ ਮੋਰਚਾ ਲਾਇਆ ਜਾਵੇਗਾ। ਸੂਬਾਈ ਆਗੂ ਉਡੀਕ ਕੰਬੋਜ, ਯੂਨੀਅਨ ਪ੍ਰਧਾਨ ਰਵਿੰਦਰ ਸਿੰਘ, ਉਪ ਪ੍ਰਧਾਨ ਹਰਭਜਨ ਸਿੰਘ ਤੇ ਹੋਰਨਾਂ ਆਗੂਆਂ ਨੇ ਸੰਬੋਧਨ ਕਰਦਿਆਂ ਮੰਗਾਂ ਦਾ ਜ਼ਿਕਰ ਕੀਤਾ। ਇਸ ਮੌਕੇ ਹਰਜਿੰਦਰ ਸਿੰਘ, ਮਨਵੀਰ ਸਿੰਘ, ਸੁਰਿੰਦਰ ਕੁਮਾਰ ਤੇ ਦਲਜੀਤ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਆਗਾਮੀ ਰਾਸ਼ਟਰੀ ਲੋਕ ਅਦਾਲਤ 12 ਦਸੰਬਰ ਨੂੰ ਲੱਗੇਗੀ- ਜ਼ਿਲ੍ਹਾ ਤੇ ਸੈਸ਼ਨ ਜੱਜ ਬਲਜਿੰਦਰ ਸਿੰਘ ਅਗਲੀ ਖ਼ਬਰ ਅਨਾਜ ਮੰਡੀਆਂ ’ਚ ਝੋਨੇ ਦੀ ਆਮਦ ਅਤੇ ਖ਼ਰੀਦ ਨਿਰਵਿਘਨ ਜਾਰੀ-ਡਿਪਟੀ ਕਮਿਸ਼ਨਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।