17-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2026

ਅੱਖਾਂ ਦਾ ਮੈਡੀਕਲ ਜਾਂਚ ਕੈਂਪ ਲਗਾਇਆ

ਜਲਾਲਾਬਾਦ, 16 ਅਕਤੂਬਰ (ਜਸਕਰਨ ਸਿੰਘ ਤਨੇਜਾ)- ਐਫ. ਐਫ.

ਅਜੀਤ ਡੈਸਕ 17-10-2026
ਜਲਾਲਾਬਾਦ, 16 ਅਕਤੂਬਰ (ਜਸਕਰਨ ਸਿੰਘ ਤਨੇਜਾ)- ਐਫ.ਐਫ. ਰੋਡ ’ਤੇ ਮੌਜੂਦ ਸ਼ਹੀਦ ਊਧਮ ਸਿੰਘ ਚੌਕ ਦੇ ਨਜ਼ਦੀਕ ਗੁਰਦੁਆਰਾ ਸ੍ਰੀ ਰਾਮਗੜ੍ਹੀਆ ਸਾਹਿਬ ਵਿਖੇ ਤੋਂ ਭਾਈ ਘਨੱਈਆ ਵੈੱਲਫੇਅਰ ਸੋਸਾਇਟੀ ਵਲੋਂ ਹਰ ਬੁੱਧਵਾਰ ਦੀ ਤਰ੍ਹਾਂ ਇਸ ਬੁੱਧਵਾਰ ਅੱਖਾਂ ਦੇ ਚੈੱਕਅਪ ਲਈ ਮੁਫ਼ਤ ਮੈਡੀਕਲ ਕੈਂਪ ਲਗਾਇਆ ਗਿਆ ਜਿਸ ਵਿਚ ਪਲਕ ਅੱਖਾਂ ਦੇ ਹਸਪਤਾਲ ਤੋਂ ਡਾ. ਪਲਕ ਤੇ ਉਨ੍ਹਾਂ ਦੇ ਸਮੂਹ ਸਟਾਫ਼ ਵਲੋਂ ਮਰੀਜ਼ਾਂ ਦੇ ਅੱਖਾਂ ਦਾ ਚੈੱਕਅਪ ਕੀਤਾ। ਡਾ.ਪਲਕ ਨੇ ਦੱਸਿਆ ਕਿ ਹਰ ਬੁੱਧਵਾਰ ਗੁਰਦੁਆਰਾ ਸਾਹਿਬ ਵਿਖੇ ਅੱਖਾਂ ਦਾ ਮੁਫ਼ਤ ਚੈੱਕਅਪ ਕੀਤਾ ਜਾਂਦਾ ਤੇ ਬਣਦੀ ਸਹਾਇਤਾ ਦਿੱਤੀ ਜਾਂਦੀ ਹੈ। ਸੋਸਾਇਟੀ ਦੇ ਮੈਂਬਰਾਂ ਵਲੋਂ ਦੱਸਿਆ ਗਿਆ ਕਿ 45-50 ਲੋੜਵੰਦ ਪਰਿਵਾਰ ਨੇ ਅੱਖਾਂ ਦਾ ਚੈੱਕਅਪ ਕਰਵਾ ਕੇ ਇਸ ਕੈਂਪ ਦਾ ਲਾਭ ਉਠਾਇਆ। ਇਸ ਮੌਕੇ ਸੁਸਾਇਟੀ ਦੇ ਪ੍ਰਧਾਨ ਗੁਰਮੁਖ ਸਿੰਘ ਸੱਗੂ, ਸਕੱਤਰ ਭਗਵਾਨ ਸਿੰਘ ਸੱਗੂ, ਖ਼ਜ਼ਾਨਚੀ ਗੁਰਮੀਤ ਸਿੰਘ ਵਿਰਦੀ ਤੋਂ ਇਲਾਵਾ ਹੋਰ ਵੀ ਅਹੁਦੇਦਾਰ ਮੌਜੂਦ ਸਨ।
ਪਿਛਲੀ ਖ਼ਬਰ ਅੰਮ੍ਰਿਤ ਸੰਚਾਰ ਸਮਾਗਮ ਦੌਰਾਨ 30 ਤੋਂ ਵੱਧ ਪ੍ਰਾਣੀ ਗੁਰੂ ਵਾਲੇ ਬਣੇ ਅਗਲੀ ਖ਼ਬਰ ਫ਼ਾਜ਼ਿਲਕਾ ’ਚ ਪੁਲਿਸ ਤੇ ਡਰੱਗ ਵਿਭਾਗ ਦੀ ਸਾਂਝੀ ਛਾਪੇਮਾਰੀ, ਨਿਯਮਾਂ ਦੀ ਉਲੰਘਣਾ ਕਰਨ ਵਾਲੇ ਮੈਡੀਕਲ ਸਟੋਰਾਂ ’ਤੇ ਸਖ਼ਤ ਕਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।