17-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2026

ਬੱਲੂਆਣਾ ਵਿਖੇ ਨਗਰ ਕੀਰਤਨ ਸਜਾਇਆ

ਬੱਲੂਆਣਾ, 16 ਅਕਤੂਬਰ (ਜਸਮੇਲ ਸਿੰਘ ਢਿੱਲੋਂ)- ਅਬੋਹਰ ਤਹਿਸੀਲ ਵਿਚ ਪੈਂਦੇ ਪਿੰਡ ਬੱਲੂਆਣਾ ਦੇ ਟਿੱਬਾ ਸਾਹਿਬ ਗੁਰਦੁਆਰਾ ਵਿਖੇ 76ਵਾਂ ਸਾਲਾਨਾ ਧਾਰਮਿਕ ਸਮਾਗਮ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਗਿਆ। ਨਗਰ ਕੀਰਤਨ ਦੀ ਅਗਵਾਈ ਪੰਜ ਪਿਆਰਿਆ ਨੇ ਕੀਤੀ।

ਅਜੀਤ ਡੈਸਕ 17-10-2026
ਬੱਲੂਆਣਾ, 16 ਅਕਤੂਬਰ (ਜਸਮੇਲ ਸਿੰਘ ਢਿੱਲੋਂ)- ਅਬੋਹਰ ਤਹਿਸੀਲ ਵਿਚ ਪੈਂਦੇ ਪਿੰਡ ਬੱਲੂਆਣਾ ਦੇ ਟਿੱਬਾ ਸਾਹਿਬ ਗੁਰਦੁਆਰਾ ਵਿਖੇ 76ਵਾਂ ਸਾਲਾਨਾ ਧਾਰਮਿਕ ਸਮਾਗਮ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਗਿਆ। ਨਗਰ ਕੀਰਤਨ ਦੀ ਅਗਵਾਈ ਪੰਜ ਪਿਆਰਿਆ ਨੇ ਕੀਤੀ। ਇਹ ਨਗਰ ਕੀਰਤਨ ਸਵੇਰੇ ਕਰੀਬ 11.30 ਵਜੇ ਗੁਰਦੁਆਰਾ ਟਿੱਬਾ ਸਾਹਿਬ ਤੋਂ ਆਰੰਭ ਹੋਇਆ। ਹਰ ਗਲੀ ਹਰ ਮੁਹੱਲੇ ਵਿਚ ਪਿੰਡ ਵਾਸੀਆਂ ਵਲੋਂ ਬ੍ਰੈੱਡ, ਪਕੌੜੇ, ਜਲੇਬੀਆਂ ਤੇ ਚਾਹ ਦੇ ਅਤੁੱਟ ਲੰਗਰ ਲਗਾਏ ਗਏ। ਗਿਆਨੀ ਗੁਰਪ੍ਰਤਾਪ ਸਿੰਘ ਪਦਮ, ਬੀਬੀ ਦਲੇਰ ਕੌਰ ਖ਼ਾਲਸਾ, ਗਿਆਨੀ ਪ੍ਰੀਤਮ ਸਿੰਘ ਪਰਵਾਨਾ, ਗਿਆਨੀ ਮਨਦੀਪ ਸਿੰਘ ਮੁਰੀਦ ਤੇ ਭਾਈ ਅਪਾਰ ਸਿੰਘ ਜ਼ੀਰੇ ਵਾਲਿਆਂ ਦੇ ਜਥਿਆਂ ਨੇ ਗੁਰੂਆਂ ਦਾ ਇਤਿਹਾਸ ਸੁਣਾ ਕੇ ਸੰਗਤਾਂ ਨੂੰ ਨਿਹਾਲ ਕੀਤਾ।
ਪਿਛਲੀ ਖ਼ਬਰ ਵਾਹਿਗੁਰੂ ਕਾਲਜ ’ਚ ਫਰੈਸ਼ਰ ਪਾਰਟੀ ਕਰਵਾਈ ਅਗਲੀ ਖ਼ਬਰ ਅਬੋਹਰ-ਫਾਜ਼ਿਲਕਾ ਹਾਈਵੇਅ ’ਤੇ ਕਿਸਾਨਾਂ ਦਾ ਧਰਨਾ ਚੌਥੇ ਦਿਨ ਵੀ ਜਾਰੀ, ਮੁੱਖ ਮਾਰਗ ਜਾਮ ਕਰਨ ਦੀ ਚੇਤਾਵਨੀ ਖੇਤਾਂ ਨਾਲੋਂ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।