18-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2026

ਫ਼ਾਜ਼ਿਲਕਾ ਜ਼ਿਲ੍ਹੇ ਦੇ ਵੱਖ-ਵੱਖ ਥਾਣਿਆਂ ’ਚ 5 ਮੁਕੱਦਮੇ ਦਰਜ

ਫ਼ਾਜ਼ਿਲਕਾ, 17 ਅਕਤੂਬਰ (ਦਵਿੰਦਰ ਪਾਲ ਸਿੰਘ)- ਥਾਣਾ ਅਮੀਰ ਖ਼ਾਸ ਪੁਲਿਸ ਨੇ ਟਰਾਂਸਫ਼ਾਰਮਰਾਂ ਵਿਚੋਂ ਸਾਮਾਨ ਚੋਰੀ ਕਰਨ ਵਾਲੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਮਹਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸਹਾਇਕ ਇੰਜੀਨੀਅਰ/ਵੰਡ ਉਪ ਮੰਡਲ ਫ਼ੱਤਣਵਾਲਾ ਦਫ਼ਤਰ ਤੋਂ ਪੱਤਰ ਮਿਲਿਆ ਸੀ ਕਿ ਪਿੰਡ ਘਾਂਗਾ ਕਲਾਂ ਵਿਖੇ ਕੁੱਲ 8 ਟਰਾਂਸਫ਼ਾਰਮਰਾਂ ਵਿਚੋਂ ਸਾਮਾਨ ਕਾਪਰ, ਤੇਲ ਅਤੇ ਰਾੜਾਂ ਚੋਰੀ ਹੋਣ ਨਾਲ ਮਹਿਕਮਾ ਬਿਜਲੀ ਬੋਰਡ ਦਾ ਕਰੀਬ 1,62,000/-ਰੁਪਏ ਦਾ ਨੁਕਸਾਨ ਹੋਇਆ ਹੈ।

ਅਜੀਤ ਡੈਸਕ 18-10-2026
ਫ਼ਾਜ਼ਿਲਕਾ, 17 ਅਕਤੂਬਰ (ਦਵਿੰਦਰ ਪਾਲ ਸਿੰਘ)- ਥਾਣਾ ਅਮੀਰ ਖ਼ਾਸ ਪੁਲਿਸ ਨੇ ਟਰਾਂਸਫ਼ਾਰਮਰਾਂ ਵਿਚੋਂ ਸਾਮਾਨ ਚੋਰੀ ਕਰਨ ਵਾਲੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਮਹਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸਹਾਇਕ ਇੰਜੀਨੀਅਰ/ਵੰਡ ਉਪ ਮੰਡਲ ਫ਼ੱਤਣਵਾਲਾ ਦਫ਼ਤਰ ਤੋਂ ਪੱਤਰ ਮਿਲਿਆ ਸੀ ਕਿ ਪਿੰਡ ਘਾਂਗਾ ਕਲਾਂ ਵਿਖੇ ਕੁੱਲ 8 ਟਰਾਂਸਫ਼ਾਰਮਰਾਂ ਵਿਚੋਂ ਸਾਮਾਨ ਕਾਪਰ, ਤੇਲ ਅਤੇ ਰਾੜਾਂ ਚੋਰੀ ਹੋਣ ਨਾਲ ਮਹਿਕਮਾ ਬਿਜਲੀ ਬੋਰਡ ਦਾ ਕਰੀਬ 1,62,000/-ਰੁਪਏ ਦਾ ਨੁਕਸਾਨ ਹੋਇਆ ਹੈ। ਪੁਲਿਸ ਵਲੋਂ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ। ਹੈਰੋਇਨ ਦਾ ਨਸ਼ਾ ਕਰਨ ਵਾਲਾ ਇਕ ਵਿਅਕਤੀ ਕਾਬੂ ਫ਼ਾਜ਼ਿਲਕਾ- ਥਾਣਾ ਅਮੀਰ ਖ਼ਾਸ ਪੁਲਿਸ ਨੇ ਹੈਰੋਇਨ ਦਾ ਨਸ਼ਾ ਕਰਨ ਵਾਲੇ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ। ਜਾਂਚ ਅਧਿਕਾਰੀ ਸੀਨੀਅਰ ਸਿਪਾਹੀ ਪਰਮਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਗਸ਼ਤ ਦੌਰਾਨ ਨਹਿਰ ਕੱਚੀ ਪਟੜੀ ਪਿੰਡ ਅਮੀਰ ਖ਼ਾਸ ਵਿਖੇ ਮੌਜੂਦ ਸੀ ਤਾਂ ਇਕ ਨੌਜਵਾਨ ਲਾਈਟਰ ਨਾਲ ਅੰਦਰ ਨੂੰ ਧੂੰਆਂ ਖਿੱਚਦਾ ਦਿਖਾਈ ਦਿੱਤਾ ਜਿਸ ਨੂੰ ਸਾਥੀ ਕਰਮਚਾਰੀਆਂ ਦੀ ਮਦਦ ਨਾਲ ਕਾਬੂ ਕਰਕੇ ਨਾਮ ਪਤਾ ਪੁੱਛਿਆ ਤਾਂ ਉਸ ਨੇ ਆਪਣਾ ਨਾਮ ਮੋਹਨ ਸਿੰਘ ਪੁੱਤਰ ਗੁਰਸ਼ਰਨ ਸਿੰਘ ਵਾਸੀ ਪਿੰਡ ਥਾਰਾ ਸਿੰਘ ਵਾਲਾ ਦੱਸਿਆ ਜਿਸ ਕੋਲੋਂ ਇਕ ਲਾਈਟਰ, ਸਿਲਵਰ ਪੰਨੀ ਜਿਸ ਉੱਪਰ ਕੁੱਝ ਹੈਰੋਇਨ ਤੇ 10 ਰੁਪਏ ਦਾ ਭਾਰਤੀ ਕਰੰਸੀ ਨੋਟ ਬਰਾਮਦ ਹੋਇਆ ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਅਗਵਾ ਕਰਨ ਵਾਲੇ 8 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਫ਼ਾਜ਼ਿਲਕਾ- ਥਾਣਾ ਵੈਰੋਕੇ ਪੁਲਿਸ ਨੇ ਅਗਵਾ ਕਰਨ ਵਾਲੇ 8 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਸਵਰਨ ਸਿੰਘ ਨੇ ਦੱਸਿਆ ਕਿ ਸੁਨੀਤਾ ਰਾਣੀ ਪਤਨੀ ਮਹਿੰਦਰਪਾਲ ਸ਼ਰਮਾ ਵਾਸੀ ਭਈ ਮਤੀ ਦਾਸ ਕਾਲੋਨੀ ਮੰਨੇਵਾਲਾ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਸ ਦੇ ਲੜਕੇ ਸ਼ਿਵਾਤਰ ਨੂੰ ਆਕਾਸ਼ ਸਿੰਘ ਵਾਸੀ ਦਸਮੇਸ਼ ਨਗਰੀ ਜਲਾਲਾਬਾਦ ਮੋਟਰਸਾਈਕਲ ’ਤੇ ਬਿਠਾ ਕੇ ਲੈ ਗਿਆ ਸੀ। ਬਾਅਦ ਵਿਚ ਪਤਾ ਲੱਗਿਆ ਕਿ ਬਾਹਮਣੀ ਵਾਲਾ ਪੈਟਰੋਲ ਪੰਪ ਲਾਗੇ ਲੜਾਈ ਝਗੜਾ ਕਰਨ ਕਰਕੇ ਤੇ ਰੰਜਸ਼ ਤਹਿਤ ਸਾਜਨ ਸਿੰਘ ਉਰਫ਼ ਸਾਜੀ ਪੁੱਤਰ ਪਰਮਜੀਤ ਸਿੰਘ ਵਾਸੀ ਮੁਹੰਮਦੇ ਵਾਲਾ, ਗਗਨ ਕੌਰ ਪਤਨੀ ਸਾਜਨ ਸਿੰਘ ਵਾਸੀ ਮੁਹੰਮਦੇ ਵਾਲਾ, ਵਰਿੰਦਰ ਸਿੰਘ ਉਰਫ਼ ਭੋਟੀ ਵਾਸੀ ਗੁਰੂਹਰਸਹਾਏ, ਜਸਵੀਰ ਸਿੰਘ ਉਰਫ਼ ਜੱਸੂ ਵਾਸੀ ਮੋਹਕਮ ਅਰਾਈਆਂ, ਵੰਸ਼ਦੀਪ ਸਿੰਘ ਉਰਫ਼ ਵੰਸ਼ ਵਾਸੀ ਮੋਹਕਮ ਅਰਾਈਆਂ ਅਤੇ 2-3 ਅਣਪਛਾਤੇ ਵਿਅਕਤੀਆਂ ਨੇ ਉਸ ਦੇ ਲੜਕੇ ਨੂੰ ਅਗਵਾ ਕੀਤਾ ਹੈ ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਹੈਰੋਇਨ ਸਮੇਤ ਇਕ ਵਿਅਕਤੀ ਕਾਬੂ ਫ਼ਾਜ਼ਿਲਕਾ - ਥਾਣਾ ਸਦਰ ਜਲਾਲਾਬਾਦ ਪੁਲਿਸ ਨੇ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਕੇਵਲ ਕ੍ਰਿਸ਼ਨ ਨੇ ਦੱਸਿਆ ਕਿ ਪੁਲਿਸ ਪਾਰਟੀ ਗਸ਼ਤ ਦੌਰਾਨ ਰੇਤ ਦੀ ਖੱਡ ਪਿੰਡ ਸੁਖੇਰਾ ਬੋਦਲਾ ਨੇੜੇ ਪੁੱਜੀ ਤਾਂ ਸਾਹਮਣੇ ਤੋਂ ਇਕ ਵਿਅਕਤੀ ਆਉਂਦਾ ਦਿਖਾਈ ਦਿੱਤਾ ਜਿਸ ਨੂੰ ਕਾਬੂ ਕਰਕੇ ਨਾਮ ਪਤਾ ਪੁੱਛਿਆ ਗਿਆ ਤਾਂ ਉਕਤ ਵਿਅਕਤੀ ਨੇ ਆਪਣਾ ਨਾਮ ਕੁਲਦੀਪ ਸਿੰਘ ਗੋਬੀ ਪੁੱਤਰ ਮਹਿੰਦਰ ਸਿੰਘ ਵਾਸੀ ਸੁਖੇਰਾ ਬੋਦਲਾ ਦੱਸਿਆ। ਉਸ ਦੇ ਕਬਜ਼ੇ ਵਿਚੋਂ 1 ਗਰਾਮ ਹੈਰੋਇਨ ਬਰਾਮਦ ਹੋਣ ’ਤੇ ਉਕਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ। ਹੈਰੋਇਨ ਤੇ ਡਰੱਗ ਮਨੀ ਸਮੇਤ 2 ਵਿਅਕਤੀ ਕਾਬੂ ਫ਼ਾਜ਼ਿਲਕਾ- ਥਾਣਾ ਖੂਈਆਂ ਸਰਵਰ ਪੁਲਿਸ ਨੇ ਹੈਰੋਇਨ ਅਤੇ ਡਰੱਗ ਮਨੀ ਸਮੇਤ 2 ਵਿਅਕਤੀਆਂ ਨੂੰ ਕਾਬੂ ਕੀਤਾ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਗੁਰਦੀਪ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਵਲੋਂ ਸ਼ੱਕੀ ਪੁਰਸ਼ਾਂ ਤੇ ਵਹੀਕਲਾਂ ਦੀ ਚੈਕਿੰਗ ਲਈ ਪਿੰਡ ਗੁੰਮਜਾਲ ਵਿਚ ਨਾਕਾ ਲਗਾਇਆ ਹੋਇਆ ਸੀ ਤਾਂ ਸ੍ਰੀ ਗੰਗਾਨਗਰ ਦੀ ਤਰਫ਼ੋਂ ਇਕ ਕਾਰ ਨੰਬਰ ਪੀ.ਬੀ-03ਬੀ.ਕਿਊ-9888 ਆਉਂਦੀ ਦਿਖਾਈ ਦਿੱਤੀ, ਜਿਸ ਨੂੰ ਸ਼ੱਕ ਦੀ ਬਿਨਾਅ ’ਤੇ ਟਾਰਚ ਦੀ ਰੌਸ਼ਨੀ ਨਾਲ ਰੁਕਣ ਦਾ ਇਸ਼ਾਰਾ ਕੀਤਾ ਤੇ ਕਾਰ ਸਵਾਰਾਂ ਅਮਰਜੀਤ ਸਿੰਘ ਉਰਫ਼ ਅਮਰ ਪੁੱਤਰ ਮੱਖਣ ਸਿੰਘ ਵਾਸੀ ਗੁਰੂਸਰ ਰੋਡ ਤਲਵੰਡੀ ਸਾਬੋ ਜ਼ਿਲ੍ਹਾ ਬਠਿੰਡਾ ਅਤੇ ਅਮਨਦੀਪ ਸਿੰਘ ਪੁੱਤਰ ਕੁਲਦੀਪ ਸਿੰਘ ਵਾਸੀ ਪਿੰਡ ਆਲਮ ਵਾਲਾ ਤਹਿਸੀਲ ਬਾਘਾ ਪੁਰਾਣਾ ਜ਼ਿਲ੍ਹਾ ਮੋਗਾ ਨੂੰ ਕਾਬੂ ਕਰਕੇ ਤਲਾਸ਼ੀ ਲਈ ਤਾਂ ਕਾਰ ਦੇ ਗੇਅਰ ਬਾਕਸ ਪਾਸੋਂ ਇਕ ਮੋਮੀ ਲਿਫ਼ਾਫ਼ੇ ਵਿਚੋਂ 9.44 ਗਰਾਮ ਹੈਰੋਇਨ ਅਤੇ 30,000 ਰੁਪਏ ਭਾਰਤੀ ਕਰੰਸੀ ਨੋਟ ਬਰਾਮਦ ਹੋਣ ’ਤੇ ਉਕਤ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ।
ਪਿਛਲੀ ਖ਼ਬਰ ਸਰਵਹਿਤਕਾਰੀ ਵਿੱਦਿਆ ਮੰਦਰ ਵਿਖੇ ਸਾਬਕਾ ਮੀਤ ਪ੍ਰਧਾਨ ਸਵ. ਭੀਮਸੈਨ ਗਗਨੇਜਾ ਦੀ ਬਰਸੀ ਮਨਾਈ ਅਗਲੀ ਖ਼ਬਰ ਅਬੋਹਰ ਦੇ ਨਸ਼ਾ ਪ੍ਰਭਾਵਿਤ ਰਾਜੀਵ ਨਗਰ ਵਿਖੇ ਪੁਲਿਸ ਦੀ ਵੱਡੀ ਪਹਿਲ, ਮੁਫ਼ਤ ਟਿਊਸ਼ਨ ਸੈਂਟਰ ਸ਼ੁਰੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।