18-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2026

ਨਵੇਂ ਵੋਟਰਾਂ ਦੀ ਰਜਿਸਟਰੇਸ਼ਨ ਲਈ ਜਾਗਰੂਕਤਾ ਗਤੀਵਿਧੀ ਕਰਵਾਈ

ਫ਼ਾਜ਼ਿਲਕਾ, 17 ਅਕਤੂਬਰ (ਦਵਿੰਦਰ ਪਾਲ ਸਿੰਘ)- ਸਥਾਨਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਿੰਡ ਲਾਧੂਕਾ ਵਿਖੇ ‘ਸਵੀਪ’ ਮੁਹਿੰਮ ਤਹਿਤ ਅਕਤੂਬਰ ਮਹੀਨੇ ਦੌਰਾਨ ਕਰਵਾਈਆਂ ਜਾ ਰਹੀਆਂ ਗਤੀਵਿਧੀਆਂ ਦੀ ਲੜੀ ਵਜੋਂ ਪਹਿਲੀ ਵਾਰ ਬਣਨ ਵਾਲੇ ਵੋਟਰਾਂ ਦੀ ਰਜਿਸਟਰੇਸ਼ਨ ਨੂੰ ਉਤਸ਼ਾਹਿਤ ਕਰਨ ਲਈ ਇਕ ਵਿਸ਼ੇਸ਼ ਜਾਗਰੂਕਤਾ ਗਤੀਵਿਧੀ ਕਰਵਾਈ ਗਈ। ਸਮਾਗਮ ਦੌਰਾਨ ਵਿਦਿਆਰਥੀਆਂ ਤੇ ਸਥਾਨਕ ਨਿਵਾਸੀਆਂ ਨੂੰ ਵੋਟ ਦੀ ਅਹਿਮੀਅਤ ਤੇ ਵੋਟਰ ਰਜਿਸਟਰੇਸ਼ਨ ਦੀ ਪ੍ਰਕਿਰਿਆ ਬਾਰੇ ਜਾਣਕਾਰੀ ਦਿੱਤੀ ਗਈ।

ਅਜੀਤ ਡੈਸਕ 18-10-2026
ਫ਼ਾਜ਼ਿਲਕਾ, 17 ਅਕਤੂਬਰ (ਦਵਿੰਦਰ ਪਾਲ ਸਿੰਘ)- ਸਥਾਨਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਿੰਡ ਲਾਧੂਕਾ ਵਿਖੇ ‘ਸਵੀਪ’ ਮੁਹਿੰਮ ਤਹਿਤ ਅਕਤੂਬਰ ਮਹੀਨੇ ਦੌਰਾਨ ਕਰਵਾਈਆਂ ਜਾ ਰਹੀਆਂ ਗਤੀਵਿਧੀਆਂ ਦੀ ਲੜੀ ਵਜੋਂ ਪਹਿਲੀ ਵਾਰ ਬਣਨ ਵਾਲੇ ਵੋਟਰਾਂ ਦੀ ਰਜਿਸਟਰੇਸ਼ਨ ਨੂੰ ਉਤਸ਼ਾਹਿਤ ਕਰਨ ਲਈ ਇਕ ਵਿਸ਼ੇਸ਼ ਜਾਗਰੂਕਤਾ ਗਤੀਵਿਧੀ ਕਰਵਾਈ ਗਈ। ਸਮਾਗਮ ਦੌਰਾਨ ਵਿਦਿਆਰਥੀਆਂ ਤੇ ਸਥਾਨਕ ਨਿਵਾਸੀਆਂ ਨੂੰ ਵੋਟ ਦੀ ਅਹਿਮੀਅਤ ਤੇ ਵੋਟਰ ਰਜਿਸਟਰੇਸ਼ਨ ਦੀ ਪ੍ਰਕਿਰਿਆ ਬਾਰੇ ਜਾਣਕਾਰੀ ਦਿੱਤੀ ਗਈ। ਫਿਜ਼ਿਕਸ ਲੈਕਚਰਾਰ ਦਰਸ਼ਨ ਸਿੰਘ ਤਨੇਜਾ ਵਲੋਂ ਵਿਦਿਆਰਥੀਆਂ ਨੂੰ ਪਹਿਲੀ ਵਾਰ ਵੋਟਰ ਰਜਿਸਟਰੇਸ਼ਨ ਕਰਵਾਉਣ ਤੇ ਇਮਾਨਦਾਰੀ ਨਾਲ ਵੋਟ ਅਧਿਕਾਰ ਦੀ ਵਰਤੋਂ ਕਰਨ ਸਬੰਧੀ ਸਹੁੰ ਚੁਕਾਈ ਗਈ। ਸਕੂਲ ਪ੍ਰਿੰਸੀਪਲ ਰਜਿੰਦਰ ਵਿਖੋਨਾ, ‘ਸਵੀਪ’ ਦੇ ਨੋਡਲ ਅਧਿਕਾਰੀ ਅਤੇ ਈ.ਐੱਲ.ਸੀ. ਕਲੱਬ ਵਲੋਂ ਨੌਜਵਾਨਾਂ ਨੂੰ ਆਪਣੀ ਵੋਟ ਬਣਵਾਉਣ ਅਤੇ ਲੋਕਤੰਤਰੀ ਪ੍ਰਕਿਰਿਆ ਵਿਚ ਸਰਗਰਮ ਭੂਮਿਕਾ ਨਿਭਾਉਣ ਲਈ ਪ੍ਰੇਰਿਤ ਕੀਤਾ ਗਿਆ।
ਪਿਛਲੀ ਖ਼ਬਰ ਨਰਾਤਿਆਂ ਦੀ ਖ਼ੁਸ਼ੀ ’ਚ ਵਿਧਾਇਕ ਗੋਲਡੀ ਕੰਬੋਜ ਵਲੋਂ ਜਲਾਲਾਬਾਦ ’ਚ 32 ਆਂਗਣਵਾੜੀ ਹੈਲਪਰਾਂ ਨੂੰ ਨਿਯੁਕਤੀ ਪੱਤਰਾਂ ਦੀ ਵੰਡ ਅਗਲੀ ਖ਼ਬਰ ਹਰੀਪੁਰਾ ਵਿਚ ‘ਮੇਰਾ ਘਰ ਮੇਰੇ ਨਾਮ’ ਯੋਜਨਾ ਤਹਿਤ ਪਿੰਡ ਵਾਸੀਆਂ ਨੂੰ ਪ੍ਰਾਪਰਟੀ ਕਾਰਡ ਵੰਡੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।