ਪਰਵਿੰਦਰ ਸਿੰਘ ਝੋਟਾ ਦੇ ਕਤਲ ਖ਼ਿਲਾਫ਼ ਜਨਤਕ ਜਥੇਬੰਦੀਆਂ ’ਚ ਭਾਰੀ ਰੋਸ
ਫ਼ਾਜ਼ਿਲਕਾ, 17 ਅਕਤੂਬਰ(ਦਵਿੰਦਰ ਪਾਲ ਸਿੰਘ)-ਨਸ਼ਿਆਂ ਖ਼ਿਲਾਫ਼ ਆਵਾਜ਼ ਬੁਲੰਦ ਕਰਨ ਵਾਲੇ ਪਰਵਿੰਦਰ ਸਿੰਘ ਦੇ ਸ਼ਰੇਆਮ ਕੀਤੇ ਗਏ ਕਤਲ, ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦਿਵਾਉਣ ਅਤੇ ਸਰਕਾਰ, ਪੁਲਿਸ ਤੇ ਨਸ਼ਾ ਤਸਕਰਾਂ ਦੇ ਕਥਿਤ ਗੱਠਜੋੜ ਖ਼ਿਲਾਫ਼ ਫ਼ਾਜ਼ਿਲਕਾ ਜ਼ਿਲ੍ਹੇ ਦੀਆਂ ਜਨਤਕ ਤੇ ਜਮਹੂਰੀ ਜਥੇਬੰਦੀਆਂ ਦੀ ਇੱਕ ਅਹਿਮ ਮੀਟਿੰਗ ਕਾਮਰੇਡ ਰਮੇਸ਼ ਵਡੇਰਾ ਦੀ ਅਗਵਾਈ ਹੇਠ ਮਾਰਕੀਟ ਕਮੇਟੀ ਵਿਖੇ ਹੋਈ। ਮੀਟਿੰਗ ਵਿਚ 23 ਮੈਂਬਰੀ ਐਕਸ਼ਨ ਕਮੇਟੀ ਦੇ ਸੱਦੇ ’ਤੇ ਫ਼ੈਸਲਾ ਲਿਆ ਗਿਆ ਕਿ ਪੀੜਤ ਪਰਿਵਾਰ ਨੂੰ ਇਨਸਾਫ਼ ਨਾ ਮਿਲਣ ਦੇ ਰੋਸ ਵਜੋਂ 19 ਅਕਤੂਬਰ ਨੂੰ ਫ਼ਾਜ਼ਿਲਕਾ ਤੇ ਜਲਾਲਾਬਾਦ ਦੇ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੂੰ ਲਾਹਨਤ ਪੱਤਰ ਦਿੱਤੇ ਜਾਣਗੇ।
ਫ਼ਾਜ਼ਿਲਕਾ, 17 ਅਕਤੂਬਰ(ਦਵਿੰਦਰ ਪਾਲ ਸਿੰਘ)-ਨਸ਼ਿਆਂ ਖ਼ਿਲਾਫ਼ ਆਵਾਜ਼ ਬੁਲੰਦ ਕਰਨ ਵਾਲੇ ਪਰਵਿੰਦਰ ਸਿੰਘ ਦੇ ਸ਼ਰੇਆਮ ਕੀਤੇ ਗਏ ਕਤਲ, ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦਿਵਾਉਣ ਅਤੇ ਸਰਕਾਰ, ਪੁਲਿਸ ਤੇ ਨਸ਼ਾ ਤਸਕਰਾਂ ਦੇ ਕਥਿਤ ਗੱਠਜੋੜ ਖ਼ਿਲਾਫ਼ ਫ਼ਾਜ਼ਿਲਕਾ ਜ਼ਿਲ੍ਹੇ ਦੀਆਂ ਜਨਤਕ ਤੇ ਜਮਹੂਰੀ ਜਥੇਬੰਦੀਆਂ ਦੀ ਇੱਕ ਅਹਿਮ ਮੀਟਿੰਗ ਕਾਮਰੇਡ ਰਮੇਸ਼ ਵਡੇਰਾ ਦੀ ਅਗਵਾਈ ਹੇਠ ਮਾਰਕੀਟ ਕਮੇਟੀ ਵਿਖੇ ਹੋਈ। ਮੀਟਿੰਗ ਵਿਚ 23 ਮੈਂਬਰੀ ਐਕਸ਼ਨ ਕਮੇਟੀ ਦੇ ਸੱਦੇ ’ਤੇ ਫ਼ੈਸਲਾ ਲਿਆ ਗਿਆ ਕਿ ਪੀੜਤ ਪਰਿਵਾਰ ਨੂੰ ਇਨਸਾਫ਼ ਨਾ ਮਿਲਣ ਦੇ ਰੋਸ ਵਜੋਂ 19 ਅਕਤੂਬਰ ਨੂੰ ਫ਼ਾਜ਼ਿਲਕਾ ਤੇ ਜਲਾਲਾਬਾਦ ਦੇ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੂੰ ਲਾਹਨਤ ਪੱਤਰ ਦਿੱਤੇ ਜਾਣਗੇ। ਮੀਟਿੰਗ ਦੌਰਾਨ ਪੰਜਾਬ ਸਟੂਡੈਂਟਸ ਯੂਨੀਅਨ ਦੇ ਜਨਰਲ ਸਕੱਤਰ ਧੀਰਜ ਫ਼ਾਜ਼ਿਲਕਾ, ਜ਼ਿਲ੍ਹਾ ਪ੍ਰਧਾਨ ਮਮਤਾ ਲਾਧੂਕਾ, ਨੌਜਵਾਨ ਭਾਰਤ ਸਭਾ ਦੇ ਜ਼ਿਲ੍ਹਾ ਪ੍ਰਧਾਨ ਰਾਜਨ ਮੁਹਾਰ ਸੋਨਾ, ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਸੁਖਚੈਨ ਸਿੰਘ, ਭਾਰਤੀ ਕਿਸਾਨ ਯੂਨੀਅਨ (ਡਕੌਂਦਾ) ਦੇ ਆਗੂ ਕੇਂਦਰ ਕ੍ਰਿਸ਼ਨ, ਕੁੱਲ ਹਿੰਦ ਕਿਸਾਨ ਸਭਾ ਦੇ ਆਗੂ ਵਣਜਾਰ ਸਿੰਘ, ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਅਤਰਪ੍ਰੀਤ ਤੇ ਬੀ.ਕੇ.ਯੂ (ਲੱਖੋਵਾਲ) ਦੇ ਜ਼ਿਲ੍ਹਾ ਪ੍ਰਧਾਨ ਪ੍ਰਲਾਦ ਸਿੰਘ ਸਮੇਤ ਹੋਰ ਆਗੂਆਂ ਨੇ ਸੰਬੋਧਨ ਕੀਤਾ।