18-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2026

ਪੰਜਾਬ ਵਾਟਰ ਸਪਲਾਈ ਅਤੇ ਸੀਵਰੇਜ ਬੋਰਡ ਦੇ ਮੰਡਲ ਦਫ਼ਤਰ ਵਲੋਂ ਸੁਪਰਡੈਂਟ ਗੁਰਸੇਵਕ ਸਿੰਘ ਨੂੰ ਨਿੱਘੀ ਵਿਦਾਇਗੀ

ਫ਼ਿਰੋਜ਼ਪੁਰ, 17 ਅਕਤੂਬਰ (ਗੁਰਿੰਦਰ ਸਿੰਘ)- ਪੰਜਾਬ ਵਾਟਰ ਸਪਲਾਈ ਅਤੇ ਸੀਵਰੇਜ ਬੋਰਡ ਵਿਚ ਤਿੰਨ ਦਹਾਕਿਆਂ ਤੋਂ ਵੱਧ ਸਮਾਂ ਆਪਣੀਆਂ ਸੇਵਾਵਾਂ ਸਮਰਪਿਤ ਭਾਵਨਾ, ਮਿਹਨਤ ਤੇ ਜ਼ਿੰਮੇਵਾਰੀ ਨਾਲ ਨਿਭਾਉਣ ਉਪਰੰਤ ਸੇਵਾ ਮੁਕਤ ਹੋਏ ਦਫ਼ਤਰ ਸੁਪਰਡੈਂਟ ਗੁਰਸੇਵਕ ਸਿੰਘ ਨੂੰ ਮੰਡਲ ਦਫ਼ਤਰ ਵਲੋਂ ਨਿੱਘੀ ਵਿਦਾਇਗੀ ਦਿੱਤੀ ਗਈ । ਇਸ ਮੌਕੇ ਅਧਿਕਾਰੀਆਂ ਅਤੇ ਦਫ਼ਤਰੀ ਸਟਾਫ਼ ਨੇ ਉਨ੍ਹਾਂ ਦੀ ਲੰਮੀ ਸੇਵਾ ਦੌਰਾਨ ਪਾਏ ਯੋਗਦਾਨ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਦੇ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ।

ਅਜੀਤ ਡੈਸਕ 18-10-2026
ਫ਼ਿਰੋਜ਼ਪੁਰ, 17 ਅਕਤੂਬਰ (ਗੁਰਿੰਦਰ ਸਿੰਘ)- ਪੰਜਾਬ ਵਾਟਰ ਸਪਲਾਈ ਅਤੇ ਸੀਵਰੇਜ ਬੋਰਡ ਵਿਚ ਤਿੰਨ ਦਹਾਕਿਆਂ ਤੋਂ ਵੱਧ ਸਮਾਂ ਆਪਣੀਆਂ ਸੇਵਾਵਾਂ ਸਮਰਪਿਤ ਭਾਵਨਾ, ਮਿਹਨਤ ਤੇ ਜ਼ਿੰਮੇਵਾਰੀ ਨਾਲ ਨਿਭਾਉਣ ਉਪਰੰਤ ਸੇਵਾ ਮੁਕਤ ਹੋਏ ਦਫ਼ਤਰ ਸੁਪਰਡੈਂਟ ਗੁਰਸੇਵਕ ਸਿੰਘ ਨੂੰ ਮੰਡਲ ਦਫ਼ਤਰ ਵਲੋਂ ਨਿੱਘੀ ਵਿਦਾਇਗੀ ਦਿੱਤੀ ਗਈ । ਇਸ ਮੌਕੇ ਅਧਿਕਾਰੀਆਂ ਅਤੇ ਦਫ਼ਤਰੀ ਸਟਾਫ਼ ਨੇ ਉਨ੍ਹਾਂ ਦੀ ਲੰਮੀ ਸੇਵਾ ਦੌਰਾਨ ਪਾਏ ਯੋਗਦਾਨ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਦੇ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ। ਇਸ ਮੌਕੇ ਕਾਰਜਕਾਰੀ ਇੰਜੀਨੀਅਰ ਪ੍ਰਿਤਪਾਲ ਸਿੰਘ ਨੇ ਕਿਹਾ ਕਿ ਗੁਰਸੇਵਕ ਸਿੰਘ ਨੇ ਆਪਣੀ ਸਰਕਾਰੀ ਸੇਵਾ ਦੌਰਾਨ ਸੌਂਪੀਆਂ ਗਈਆਂ ਜ਼ਿੰਮੇਵਾਰੀਆਂ ਨੂੰ ਪੂਰੀ ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾਇਆ। ਉਨ੍ਹਾਂ ਕਿਹਾ ਕਿ ਕਿਸੇ ਵੀ ਸੰਸਥਾ ਦੀ ਕਾਰਗੁਜ਼ਾਰੀ ਨੂੰ ਸੁਚਾਰੂ ਬਣਾਉਣ ਵਿਚ ਤਜਰਬੇਕਾਰ ਮੁਲਾਜ਼ਮਾਂ ਦੀ ਅਹਿਮ ਭੂਮਿਕਾ ਹੁੰਦੀ ਹੈ। ਗੁਰਸੇਵਕ ਸਿੰਘ ਨੇ ਆਪਣੇ ਤਜਰਬੇ ਤੇ ਕਾਰਜਸ਼ੈਲੀ ਰਾਹੀਂ ਦਫ਼ਤਰੀ ਕੰਮਕਾਜ ਨੂੰ ਸੁਚੱਜੇ ਢੰਗ ਨਾਲ ਚਲਾਉਣ ’ਚ ਯੋਗਦਾਨ ਪਾਇਆ। ਉਨ੍ਹਾਂ ਦੀਆਂ ਸੇਵਾਵਾਂ ਨੂੰ ਹਮੇਸ਼ਾ ਸਤਿਕਾਰ ਨਾਲ ਯਾਦ ਕੀਤਾ ਜਾਵੇਗਾ। ਸੇਵਾ-ਮੁਕਤੀ ਮੌਕੇ ਗੁਰਸੇਵਕ ਸਿੰਘ ਨੇ ਆਪਣੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਸਰਕਾਰੀ ਸੇਵਾ ਦੌਰਾਨ ਉਨ੍ਹਾਂ ਨੂੰ ਅਧਿਕਾਰੀਆਂ ਤੇ ਸਹਿਕਰਮੀਆਂ ਵਲੋਂ ਭਰਪੂਰ ਸਹਿਯੋਗ, ਪਿਆਰ ਤੇ ਸਤਿਕਾਰ ਮਿਲਿਆ ਜਿਸ ਲਈ ਉਹ ਸਾਰਿਆਂ ਦੇ ਤਹਿ ਦਿਲੋਂ ਧੰਨਵਾਦੀ ਹਨ। ਉਨ੍ਹਾਂ ਕਿਹਾ ਕਿ ਕਿਸੇ ਵੀ ਦਫ਼ਤਰ ਦੀ ਸਫਲਤਾ ਸਮੂਹਿਕ ਸਹਿਯੋਗ, ਆਪਸੀ ਤਾਲਮੇਲ ਤੇ ਜ਼ਿੰਮੇਵਾਰੀ ਨਾਲ ਕੰਮ ਕਰਨ ’ਤੇ ਨਿਰਭਰ ਕਰਦੀ ਹੈ। ਉਨ੍ਹਾਂ ਆਪਣੇ ਸੇਵਾਕਾਲ ਦੌਰਾਨ ਮਿਲੇ ਸਹਿਯੋਗ ਨੂੰ ਆਪਣੀ ਜ਼ਿੰਦਗੀ ਦਾ ਅਹਿਮ ਹਿੱਸਾ ਦੱਸਿਆ। ਇਸ ਮੌਕੇ ਐੱਸ.ਡੀ.ਓ. ਅਸ਼ੋਕ ਕੁਮਾਰ, ਐਸ.ਡੀ.ਓ. ਗੁਲਸ਼ਨ ਗਰੋਵਰ, ਐਸ.ਡੀ.ਓ. ਲਖਪਤ ਰਾਏ ਸਚਦੇਵਾ, ਸੁਪਰਡੈਂਟ ਜਤਿੰਦਰ ਕੁਮਾਰ, ਅਕਾਊਂਟੈਂਟ ਰਣਜੀਤ ਸਿੰਘ, ਜੇ.ਈ. ਮਨਿੰਦਰ ਕੁਮਾਰ, ਜੇ.ਈ. ਰਾਹੁਲ ਸਹਿਗਲ, ਜੇ.ਈ. ਰਾਹੁਲ ਲਖਨਪਾਲ, ਜੇ.ਈ. ਰਜਿਤ ਕੁਮਾਰ, ਜੇ.ਈ. ਵਿਕੇਸ ਕੁਮਾਰ ਤੇ ਰਾਜੀਵ ਕੁਮਾਰ ਸਮੇਤ ਹੋਰ ਸਹਿਕਰਮੀਆਂ ਨੇ ਸੁਪਰਡੈਂਟ ਗੁਰਸੇਵਕ ਸਿੰਘ ਨੂੰ ਉਨ੍ਹਾਂ ਦੀ ਸੇਵਾ-ਮੁਕਤੀ ’ਤੇ ਸ਼ੁੱਭਕਾਮਨਾਵਾਂ ਦਿੱਤੀਆਂ।
ਪਿਛਲੀ ਖ਼ਬਰ ਪਰਵਿੰਦਰ ਸਿੰਘ ਝੋਟਾ ਦੇ ਕਤਲ ਨਾਲ ਪੰਜਾਬ ਦੀ ਅਮਨ-ਕਾਨੂੰਨ ਦੀ ਸਥਿਤੀ ਦੀ ਖੁੱਲੀ ਪੋਲ- ਆਸ਼ੂ ਬੰਗੜ, ਸਰਬਜੀਤ ਕੌਰ ਬਰਾੜ ਅਗਲੀ ਖ਼ਬਰ ਦੂਨਵੈਲੀ ਕੈਂਬਰਿਜ ਸਕੂਲ ਵਿਖੇ 108 ਐਂਬੂਲੈਂਸ ਸੇਵਾ ਵਲੋਂ ਮੁੱਢਲੀ ਸਹਾਇਤਾ ਸਿਖਲਾਈ ਕੈਂਪ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।