18-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2026

ਜਲਾਲਾਬਾਦ ਦੀ ਤਰੱਕੀ ਲਈ ਰਮਿੰਦਰ ਸਿੰਘ ਆਵਲਾ ਹੀ ਕਰਵਾ ਸਕਦੇ ਹਨ ਨਵੇਂ ਵਿਕਾਸ ਕਾਰਜ- ਅਰੋੜਾ, ਧਵਨ

ਜਲਾਲਾਬਾਦ, 17 ਅਕਤੂਬਰ (ਜਸਕਰਨ ਸਿੰਘ ਤਨੇਜਾ)-ਜਲਾਲਾਬਾਦ ਦੇ ਵਿਕਾਸ ਤੇ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਚਰਚਾ ਤੇਜ਼ ਹੋ ਰਹੀ ਹੈ। ਇਸ ਸੰਬੰਧੀ ਸਾਬਕਾ ਵਿਧਾਇਕ ਰਮਿੰਦਰ ਸਿੰਘ ਆਵਲਾ ਦੇ ਬਹੁਤ ਕਰੀਬੀ ਮੰਨੇ ਜਾਂਦੇ ਪਵਨੀਤ ਅਰੋੜਾ ਤੇ ਕੁਲਦੀਪ ਧਵਨ ਨਾਲ ਗੱਲਬਾਤ ਦੌਰਾਨ ਜਲਾਲਾਬਾਦ ਦੇ ਵਿਕਾਸ, ਲੋਕਾਂ ਦੀਆਂ ਉਮੀਦਾਂ ਤੇ ਸਾਬਕਾ ਵਿਧਾਇਕ ਰਮਿੰਦਰ ਸਿੰਘ ਆਵਲਾ ਦੀ ਭੂਮਿਕਾ ਬਾਰੇ ਵਿਚਾਰ ਸਾਂਝੇ ਕੀਤੇ ਗਏ।

ਅਜੀਤ ਡੈਸਕ 18-10-2026
ਜਲਾਲਾਬਾਦ, 17 ਅਕਤੂਬਰ (ਜਸਕਰਨ ਸਿੰਘ ਤਨੇਜਾ)-ਜਲਾਲਾਬਾਦ ਦੇ ਵਿਕਾਸ ਤੇ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਚਰਚਾ ਤੇਜ਼ ਹੋ ਰਹੀ ਹੈ। ਇਸ ਸੰਬੰਧੀ ਸਾਬਕਾ ਵਿਧਾਇਕ ਰਮਿੰਦਰ ਸਿੰਘ ਆਵਲਾ ਦੇ ਬਹੁਤ ਕਰੀਬੀ ਮੰਨੇ ਜਾਂਦੇ ਪਵਨੀਤ ਅਰੋੜਾ ਤੇ ਕੁਲਦੀਪ ਧਵਨ ਨਾਲ ਗੱਲਬਾਤ ਦੌਰਾਨ ਜਲਾਲਾਬਾਦ ਦੇ ਵਿਕਾਸ, ਲੋਕਾਂ ਦੀਆਂ ਉਮੀਦਾਂ ਤੇ ਸਾਬਕਾ ਵਿਧਾਇਕ ਰਮਿੰਦਰ ਸਿੰਘ ਆਵਲਾ ਦੀ ਭੂਮਿਕਾ ਬਾਰੇ ਵਿਚਾਰ ਸਾਂਝੇ ਕੀਤੇ ਗਏ। ਗੱਲਬਾਤ ਦੌਰਾਨ ਉਨ੍ਹਾਂ ਨੇ ਕਿਹਾ ਕਿ ਜਲਾਲਾਬਾਦ ਨੂੰ ਅਜਿਹੀ ਅਗਵਾਈ ਦੀ ਲੋੜ ਹੈ ਜੋ ਸ਼ਹਿਰ ਦੀਆਂ ਸਮੱਸਿਆਵਾਂ ਨੂੰ ਸਮਝੇ ਤੇ ਵਿਕਾਸ ਕਾਰਜਾਂ ਨੂੰ ਪਹਿਲ ਦੇਵੇ। ਉਨ੍ਹਾਂ ਅਨੁਸਾਰ ਸੜਕਾਂ, ਸੀਵਰੇਜ, ਸਫ਼ਾਈ, ਪੀਣ ਵਾਲਾ ਪਾਣੀ ਤੇ ਹੋਰ ਬੁਨਿਆਦੀ ਸਹੂਲਤਾਂ ਨੂੰ ਬਿਹਤਰ ਬਣਾਉਣਾ ਸ਼ਹਿਰ ਦੀ ਤਰੱਕੀ ਲਈ ਬਹੁਤ ਜ਼ਰੂਰੀ ਹੈ। ਉਨ੍ਹਾਂ ਨੇ ਗੁਰੂਹਰਸਹਾਏ ਨਗਰ ਕੌਂਸਲ ਦੇ ਵਿਕਾਸ ਲਈ ਰਮਿੰਦਰ ਸਿੰਘ ਆਵਲਾ ਵਲੋਂ ਇਕ ਕਰੋੜ ਰੁਪਏ ਦੀ ਸਹਾਇਤਾ ਦਾ ਚੈੱਕ ਦਿੱਤੇ ਜਾਣ ਦੇ ਮਾਮਲੇ ਦਾ ਵੀ ਜ਼ਿਕਰ ਕੀਤਾ। ਪਵਨੀਤ ਅਰੋੜਾ ਅਤੇ ਕੁਲਦੀਪ ਧਵਨ ਨੇ ਜਲਾਲਾਬਾਦ ਦੇ ਭਵਿੱਖੀ ਵਿਕਾਸ ਦੀ ਲੋੜ ’ਤੇ ਜ਼ੋਰ ਦਿੱਤਾ। ਉਨ੍ਹਾਂ ਦੇ ਵਿਚਾਰਾਂ ਅਨੁਸਾਰ ਜੇਕਰ ਆਉਣ ਵਾਲੀਆਂ ਚੋਣਾਂ ਵਿਚ ਆਵਲਾ ਪਰਿਵਾਰ ਨੂੰ ਮੌਕਾ ਮਿਲਦਾ ਹੈ ਤਾਂ ਜਲਾਲਾਬਾਦ ਦੇ ਵਿਕਾਸ ਸਬੰਧੀ ਲੋਕਾਂ ਦੀਆਂ ਉਮੀਦਾਂ ਅਹਿਮ ਰਹਿਣਗੀਆਂ।
ਪਿਛਲੀ ਖ਼ਬਰ ਆਤਮ ਵੱਲਭ ਸਕੂਲ ’ਚ ਧੂਮਧਾਮ ਨਾਲ ਮਨਾਇਆ ‘ਦੁਸਹਿਰਾ ਮਹੋਤਸਵ 2026’ ਅਗਲੀ ਖ਼ਬਰ ਭਾਜਪਾ ਵਲੋਂ ਹਲਕਾ ਜਲਾਲਾਬਾਦ ਦੇ ਨਵੇਂ ਅਹੁਦੇਦਾਰਾਂ ਦੀ ਸੂਚੀ ਜਾਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।