18-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2026

ਲਾਈਫ਼ ਕੇਅਰ ਫਾਊਂਡੇਸ਼ਨ ਤੇ ਗੁਰਦੁਆਰਾ ਸਿੰਘ ਸਭਾ ਵਲੋਂ ਮੁਫ਼ਤ ਮੈਡੀਕਲ ਲੈਬਾਰਟਰੀ ਕੈਂਪ

ਜਲਾਲਾਬਾਦ, 17 ਅਕਤੂਬਰ (ਜਸਕਰਨ ਸਿੰਘ ਤਨੇਜਾ)- ਸੀ. ਈ.

ਮਰੀਜ਼ਾਂ ਦਾ ਮੁਆਇਨਾ ਕਰਦੇ ਹੋਏ ਮਾਹਿਰ ਡਾਕਟਰ। ਤਸਵੀਰ-ਜਸਕਰਨ ਸਿੰਘ ਤਨੇਜਾ 18-10-2026
ਜਲਾਲਾਬਾਦ, 17 ਅਕਤੂਬਰ (ਜਸਕਰਨ ਸਿੰਘ ਤਨੇਜਾ)- ਸੀ.ਈ.ਓ.ਅਵਤਾਰ ਸਿੰਘ ਬੇਨੀਪਾਲ ਦੀ ਦੇਖ-ਰੇਖ ਹੇਠ ਚੱਲ ਰਹੀ ਲਾਈਫ਼ ਕੇਅਰ ਫਾਊਂਡੇਸ਼ਨ ਵਲੋਂ ਗੁਰਦੁਆਰਾ ਸਿੰਘ ਸਭਾ ਜਲਾਲਾਬਾਦ ਦੀ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿਖੇ ਚੈਰੀਟੇਬਲ ਲੈਬਾਰਟਰੀ ਕੈਂਪ ਲਗਾਇਆ ਗਿਆ। ਸਵੇਰੇ 7 ਵਜੇ ਤੋਂ 11 ਵਜੇ ਤੱਕ ਲਗਾਏ ਗਏ ਇਸ ਕੈਂਪ ਦੌਰਾਨ 115 ਮਰੀਜ਼ਾਂ ਦੇ ਸੈਂਪਲ ਲੈ ਕੇ ਵੱਖ-ਵੱਖ ਟੈੱਸਟ ਕੀਤੇ ਗਏ। ਮਰੀਜ਼ਾਂ ਦੇ ਗੁਰਦਿਆਂ ਨਾਲ ਸਬੰਧਿਤ ਪੰਜ ਟੈੱਸਟਾਂ, ਯੂਰਿਕ ਐਸਿਡ ਅਤੇ ਸ਼ੂਗਰ ਦੀ ਜਾਂਚ ਬਿਲਕੁਲ ਮੁਫ਼ਤ ਕੀਤੀ ਗਈ ਜਦਕਿ ਹੋਰਨਾਂ ਲੈਬਾਰਟਰੀ ਟੈੱਸਟਾਂ ’ਤੇ 75 ਫ਼ੀਸਦੀ ਛੋਟ ਦਿੱਤੀ ਗਈ। ਇਸ ਸਹੂਲਤ ਦਾ ਲਾਭ ਲੈਣ ਲਈ ਲੋਕਾਂ ਨੇ ਕੈਂਪ ਵਿਚ ਪਹੁੰਚ ਕੇ ਆਪਣੀ ਸਿਹਤ ਦੀ ਜਾਂਚ ਕਰਵਾਈ। ਪ੍ਰਬੰਧਕਾਂ ਨੇ ਕਿਹਾ ਕਿ ਅਜਿਹੇ ਕੈਂਪਾਂ ਰਾਹੀਂ ਲੋਕਾਂ ਨੂੰ ਸਮੇਂ ਸਿਰ ਬਿਮਾਰੀਆਂ ਦੀ ਪਛਾਣ ਕਰਵਾਉਣ ਤੇ ਸਿਹਤ ਪ੍ਰਤੀ ਜਾਗਰੂਕ ਰਹਿਣ ਲਈ ਉਤਸ਼ਾਹਿਤ ਕੀਤਾ ਜਾ ਸਕਦਾ ਹੈ। ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨੁਮਾਇੰਦਿਆਂ ਨੇ ਕਿਹਾ ਕਿ ਸਮਾਜ ਸੇਵਾ ਦੇ ਅਜਿਹੇ ਉਪਰਾਲੇ ਸਮੇਂ ਦੀ ਮੁੱਖ ਲੋੜ ਹਨ। ਸਿਹਤ ਸਹੂਲਤਾਂ ਹਰ ਵਰਗ ਤੱਕ ਪਹੁੰਚਾਉਣ ਲਈ ਸੰਸਥਾਵਾਂ ਵੱਲੋਂ ਕੀਤੇ ਜਾਂਦੇ ਯਤਨ ਸ਼ਲਾਘਾਯੋਗ ਹਨ। ਉਨ੍ਹਾਂ ਭਰੋਸਾ ਦਿੱਤਾ ਕਿ ਭਵਿੱਖ ਵਿਚ ਵੀ ਲਾਈਫ਼ ਕੇਅਰ ਫਾਊਂਡੇਸ਼ਨ ਦੇ ਸਹਿਯੋਗ ਨਾਲ ਅਜਿਹੇ ਲੋਕ-ਭਲਾਈ ਤੇ ਸਮਾਜ ਸੇਵਾ ਦੇ ਕਾਰਜ ਜਾਰੀ ਰੱਖੇ ਜਾਣਗੇ। ਇਸ ਮੌਕੇ ਲਾਈਫ਼ ਕੇਅਰ ਫਾਊਂਡੇਸ਼ਨ ਵਲੋਂ ਮੈਨੇਜਰ ਰਾਜਿੰਦਰ ਸਿੰਘ, ਮਦਨ ਸਿੰਘ, ਸੁਖਦੀਪ ਸਿੰਘ, ਗੁਰਜੰਟ ਸਿੰਘ, ਗੁਰਪ੍ਰੀਤ ਸਿੰਘ, ਗੁਰਪ੍ਰੀਤ ਸਿੰਘ, ਪ੍ਰਦੀਪ ਕੁਮਾਰ ਤੇ ਰੁਪਿੰਦਰ ਸਿੰਘ ਨੇ ਆਪਣੀਆਂ ਸੇਵਾਵਾਂ ਦਿੱਤੀਆਂ। ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਰਪ੍ਰਸਤ ਸ਼ੇਰ ਸਿੰਘ, ਪ੍ਰਧਾਨ ਸੰਪੂਰਨ ਸਿੰਘ, ਜਤਿੰਦਰ ਸਿੰਘ ਮਿੱਠੂ ਕੁੱਕੜ, ਗੁਰਦੀਪ ਸਿੰਘ ਤਨੇਜਾ, ਸਵਨੀਤ ਸਿੰਘ, ਇੰਦਰਜੀਤ ਸਿੰਘ ਬੱਬਰ, ਸੁਰਜੀਤ ਸਿੰਘ ਦਰਗਨ, ਪੂਰਨ ਸਿੰਘ ਅਬਰੋਲ, ਹੈਪੀ ਰਹੇਜਾ, ਲਾਡੀ ਦਰਗਨ, ਸੋਨੂੰ ਦਰਗਨ, ਵਿਜੇ ਸਿੰਘ ਚੋਪੜਾ, ਕਿਰਨਜੀਤ ਸਿੰਘ ਚੋਪੜਾ, ਗੁਰਵਿੰਦਰ ਸਿੰਘ ਖ਼ਾਲਸਾ, ਨੀਲਾ ਮਦਾਨ ਤੇ ਟੈਨੀ ਖੁਰਾਨਾ ਵੀ ਮੌਜੂਦ ਸਨ।
ਪਿਛਲੀ ਖ਼ਬਰ ਡੀ.ਏ.ਵੀ. ਸਕੂਲ ਹਰੀਪੁਰਾ ਨੇ ਐਡਵੈਂਚਰ ਕੈਂਪ ਦੇ ਭਾਗੀਦਾਰਾਂ ਨੂੰ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਅਗਲੀ ਖ਼ਬਰ ਮਾਤਾ ਗੁਜਰੀ ਪਬਲਿਕ ਸਕੂਲ ਵਿਖੇ ਸ਼ਾਨਦਾਰ ਸਾਇੰਸ ਪ੍ਰਦਰਸ਼ਨੀ ਲਗਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।