20-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2026

ਵੱਖ-ਵੱਖ ਜਥੇਬੰਦੀਆਂ ਵਲੋਂ ਪੰਜਾਬ ਸਰਕਾਰ ਵਿਰੁੱਧ ਰੋਸ ਧਰਨਾ

ਅਬੋਹਰ, 19 ਅਕਤੂਬਰ (ਤੇਜਿੰਦਰ ਸਿੰਘ ਖ਼ਾਲਸਾ) - ਪੰਜਾਬ ਵਿਚ ਮੈਡੀਕਲ ਨਸ਼ਿਆਂ ਦੀ ਵਿਕਰੀ ਨੂੰ ਰੋਕਣ ਵਿਚ ਅਸਫਲ ਰਹਿਣ ਦੇ ਦੋਸ਼ ਲਗਾਉਂਦਿਆਂ ਸ਼ਹੀਦ ਪਰਵਿੰਦਰ ਸਿੰਘ ਝੋਟਾ ਇਨਸਾਫ਼ ਮੋਰਚੇ ਵਲੋਂ ਅੱਜ ਸਮੁੱਚੇ ਪੰਜਾਬ ਵਿਚ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੂੰ ਲਾਹਨਤ ਪੱਤਰ ਦੇਣ ਦੇ ਦਿੱਤੇ ਗਏ ਸੱਦੇ ਤਹਿਤ ਅਬੋਹਰ ਵਿਖੇ ਵੱਖ-ਵੱਖ ਕਿਸਾਨ, ਰਾਜਨੀਤਿਕ, ਸਮਾਜਿਕ, ਧਾਰਮਿਕ ਜਥੇਬੰਦੀਆਂ ਦੇ ਆਗੂਆਂ ਤੇ ਇਨਸਾਫ਼ ਪਸੰਦ ਲੋਕਾਂ ਵਲੋਂ ਬੱਲੂਆਣਾ ਹਲਕੇ ਦੇ ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਦੇ ਸਥਾਨਕ ਅਨਾਜ ਮੰਡੀ ਸਥਿਤ ਦਫ਼ਤਰ ਮੂਹਰੇ ਰੋਸ ਧਰਨਾ ਦਿੱਤਾ ਗਿਆ। ਧਰਨੇ ਵਿਚ ਭਾਰਤੀ ਕਿਸਾਨ ਯੂਨੀਅਨ ਖੋਸਾ, ਆਜ਼ਾਦ ਕਿਸਾਨ ਮੋਰਚਾ ਪੰਜਾਬ, ਭਾਰਤੀ ਕਿਸਾਨ ਯੂਨੀਅਨ ਰਾਜੇਵਾਲ, ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ, ਸ਼੍ਰੋਮਣੀ ਅਕਾਲੀ ਦਲ ਬਾਦਲ, ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਤੇ ਅਕਾਲੀ ਦਲ ਵਾਰਿਸ ਪੰਜਾਬ ਦੇ ਸਮੇਤ ਹੋਰ ਭਰਾਤਰੀ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਸ਼ਮੂਲੀਅਤ ਕੀਤੀ।

ਅਜੀਤ ਡੈਸਕ 20-10-2026
ਅਬੋਹਰ, 19 ਅਕਤੂਬਰ (ਤੇਜਿੰਦਰ ਸਿੰਘ ਖ਼ਾਲਸਾ) - ਪੰਜਾਬ ਵਿਚ ਮੈਡੀਕਲ ਨਸ਼ਿਆਂ ਦੀ ਵਿਕਰੀ ਨੂੰ ਰੋਕਣ ਵਿਚ ਅਸਫਲ ਰਹਿਣ ਦੇ ਦੋਸ਼ ਲਗਾਉਂਦਿਆਂ ਸ਼ਹੀਦ ਪਰਵਿੰਦਰ ਸਿੰਘ ਝੋਟਾ ਇਨਸਾਫ਼ ਮੋਰਚੇ ਵਲੋਂ ਅੱਜ ਸਮੁੱਚੇ ਪੰਜਾਬ ਵਿਚ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੂੰ ਲਾਹਨਤ ਪੱਤਰ ਦੇਣ ਦੇ ਦਿੱਤੇ ਗਏ ਸੱਦੇ ਤਹਿਤ ਅਬੋਹਰ ਵਿਖੇ ਵੱਖ-ਵੱਖ ਕਿਸਾਨ, ਰਾਜਨੀਤਿਕ, ਸਮਾਜਿਕ, ਧਾਰਮਿਕ ਜਥੇਬੰਦੀਆਂ ਦੇ ਆਗੂਆਂ ਤੇ ਇਨਸਾਫ਼ ਪਸੰਦ ਲੋਕਾਂ ਵਲੋਂ ਬੱਲੂਆਣਾ ਹਲਕੇ ਦੇ ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਦੇ ਸਥਾਨਕ ਅਨਾਜ ਮੰਡੀ ਸਥਿਤ ਦਫ਼ਤਰ ਮੂਹਰੇ ਰੋਸ ਧਰਨਾ ਦਿੱਤਾ ਗਿਆ। ਧਰਨੇ ਵਿਚ ਭਾਰਤੀ ਕਿਸਾਨ ਯੂਨੀਅਨ ਖੋਸਾ, ਆਜ਼ਾਦ ਕਿਸਾਨ ਮੋਰਚਾ ਪੰਜਾਬ, ਭਾਰਤੀ ਕਿਸਾਨ ਯੂਨੀਅਨ ਰਾਜੇਵਾਲ, ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ, ਸ਼੍ਰੋਮਣੀ ਅਕਾਲੀ ਦਲ ਬਾਦਲ, ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਤੇ ਅਕਾਲੀ ਦਲ ਵਾਰਿਸ ਪੰਜਾਬ ਦੇ ਸਮੇਤ ਹੋਰ ਭਰਾਤਰੀ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਸ਼ਮੂਲੀਅਤ ਕੀਤੀ। ਕਿਸਾਨ ਆਗੂ ਗੁਰਮੀਤ ਸਿੰਘ ਪਰਜਾਪਤੀ ਨੇ ਦੱਸਿਆ ਕਿ ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਨੂੰ ਸ਼ਹੀਦ ਪਰਵਿੰਦਰ ਸਿੰਘ ਝੋਟਾ ਇਨਸਾਫ਼ ਮੋਰਚੇ ਵਲੋਂ ਜਾਰੀ ਕੀਤਾ ਗਿਆ ਲਾਹਨਤ ਪੱਤਰ ਸੌਂਪਿਆ ਜਾਣਾ ਸੀ ਪਰ ਵਿਧਾਇਕ ਦੇ ਦਫ਼ਤਰ ਨਾ ਪਹੁੰਚਣ ਕਾਰਨ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਇਹ ਪੱਤਰ ਉਨ੍ਹਾਂ ਦੇ ਦਫ਼ਤਰ ਦੇ ਬਾਹਰ ਚਿਪਕਾ ਦਿੱਤਾ। ਗੁਰਮੀਤ ਸਿੰਘ ਪਰਜਾਪਤੀ ਨੇ ਦੱਸਿਆ ਕਿ ਨਸ਼ਿਆਂ ਦੇ ਮੁੱਦੇ ’ਤੇ ਸਰਕਾਰ ਨੂੰ ਜਵਾਬਦੇਹ ਬਣਾਉਣ ਅਤੇ ਇਸ ਸਮੱਸਿਆ ਵਿਰੁੱਧ ਆਵਾਜ਼ ਬੁਲੰਦ ਕਰਨ ਲਈ ਅਜਿਹੇ ਕਦਮ ਚੁੱਕੇ ਜਾ ਰਹੇ ਹਨ। ਧਰਨੇ ਵਿਚ ਗੁਣਵੰਤ ਸਿੰਘ ਪੰਜਾਵਾ, ਗੁਰਮੀਤ ਸਿੰਘ ਪਰਜਾਪਤੀ, ਸੁਖਮੰਦਰ ਸਿੰਘ ਸੁੱਖ, ਬਖਸ਼ੀਸ਼ ਸਿੰਘ ਸੋਨਾ, ਇੰਦਰਜੀਤ ਭੰਡਾਰੀ, ਤੇਜਪਾਲ ਸਿੰਘ ਕੁੰਡਲ, ਹਰਜੀਤ ਸਿੰਘ ਬਰਾੜ ਮਲੂਕਪੁਰ, ਬੱਬਲ ਬੁੱਟਰ, ਅਜੈ ਵਧਵਾ, ਨਿਰਮਲ ਸਿੰਘ ਬਹਾਵਵਾਲਾ, ਦਰਸ਼ਨ ਸਿੰਘ ਗਿੱਦੜਾਂ ਵਾਲੀ, ਹਰਚਰਨ ਸਿੰਘ ਪੱਪੂ, ਕੌਰ ਸਿੰਘ ਬਰਾੜ, ਗੁਰਪਾਸ਼ ਸਿੰਘ, ਬਲਜੀਤ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਪਰਵਿੰਦਰ ਸਿੰਘ ਝੋਟਾ ਦੇ ਹੱਕ ਵਿਚ ਵਿਧਾਇਕ ਗੋਲਡੀ ਕੰਬੋਜ ਦੇ ਘਰ ਅੱਗੇ ਰੋਸ ਧਰਨਾ ਅਗਲੀ ਖ਼ਬਰ ਜੇਲ੍ਹ ਵਾਰਡਨ ਦੀ ਭਰਤੀ ਦੇ ਪ੍ਰੀਖਿਆ ਪਾਸ ਨੌਜਵਾਨਾਂ ਵਲੋਂ ਨਿਯੁਕਤੀ ਪੱਤਰਾਂ ਲਈ ਡੀ.ਸੀ. ਦਫ਼ਤਰ ਫ਼ਾਜ਼ਿਲਕਾ ਦੇ ਬਾਹਰ ਰੋਸ ਪ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।