ਸਚਿਨ ਪਾਇਲਟ ਨਾਲ ਗੁਰਜੋਤ ਸਿੰਘ ਸੰਧੂ ਤੇ ਹੋਰਨਾਂ ਵਲੋਂ ਮੁਲਾਕਾਤ ਜਲਾਲਾਬਾਦ ਹਲਕੇ ਤੋਂ ਵਿਧਾਨ ਸਭਾ ਚੋਣਾਂ ਲਈ ਮਜ਼ਬੂਤੀ ਨਾਲ ਪੇਸ਼ ਕੀਤੀ ਦਾਅਵੇਦਾਰੀ
ਜਲਾਲਾਬਾਦ, 19 ਅਕਤੂਬਰ (ਜਸਕਰਨ ਸਿੰਘ ਤਨੇਜਾ)- ਪੰਜਾਬ ਯੂਥ ਕਾਂਗਰਸ ਦੇ ਜਨਰਲ ਸਕੱਤਰ ਗੁਰਜੋਤ ਸਿੰਘ ਸੰਧੂ ਨੇ ਆਲ ਇੰਡੀਆ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਤੇ ਪੰਜਾਬ ਕਾਂਗਰਸ ਦੇ ਇੰਚਾਰਜ ਸਚਿਨ ਪਾਇਲਟ ਨਾਲ ਮੁਲਾਕਾਤ ਕੀਤੀ। ਇਸ ਮੌਕੇ ਉਨ੍ਹਾਂ ਨੇ ਪੰਜਾਬ ਦੇ ਮੌਜੂਦਾ ਸਿਆਸੀ ਹਾਲਾਤ ਤੇ ਸਾਲ 2027 ’ਚ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਸੰਬੰਧੀ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ।
ਪੰਜਾਬ ਕਾਂਗਰਸ ਦੇ ਇੰਚਾਰਜ ਸਚਿਨ ਪਾਇਲਟ ਨਾਲ ਮੁਲਾਕਾਤ ਕਰਦਿਆਂ ਗੁਰਜੋਤ ਸਿੰਘ ਸੰਧੂ ਅਤੇ ਉਨ੍ਹਾਂ ਦੀ ਟੀਮ। ਅਜੀਤ ਤਸਵੀਰ
20-10-2026