ਜਿਮਨਾਸਟਿਕ ’ਚ ਇੰਪੀਰੀਅਲ ਇੰਟਰਨੈਸ਼ਨਲ ਸਕੂਲ ਦੇ ਨੰਨ੍ਹੇ ਸਿਤਾਰਿਆਂ ਦੀ ਚਮਕ
ਅਬੋਹਰ, 20 ਅਕਤੂਬਰ (ਵਿਵੇਕ ਹੂੜੀਆ)- ਇੰਪੀਰੀਅਲ ਇੰਟਰਨੈਸ਼ਨਲ ਸਕੂਲ ਫ਼ਾਰ ਐਕਸੀਲੈਂਸ ਖੂਈਆਂ ਸਰਵਰ ਦੇ ਨੰਨੇ ਖਿਡਾਰੀਆਂ ਨੇ ਬਲਾਕ ਪੱਧਰੀ ਜਿਮਨਾਸਟਿਕ ਮੁਕਾਬਲੇ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਆਪਣੀ ਪ੍ਰਤਿਭਾ ਦਾ ਲੋਹਾ ਮਨਵਾਇਆ ਹੈ। ਸਰਕਾਰੀ ਪ੍ਰਾਇਮਰੀ ਸਕੂਲ ਦੀਵਾਨ ਖੇੜਾ ਵਿਖੇ ਕਰਵਾਏ ਗਏ ਅੰਡਰ-11 ਮੁਕਾਬਲਿਆਂ ਵਿਚ ਸਕੂਲ ਦੇ ਖਿਡਾਰੀਆਂ ਨੇ 5 ਸਨ ਤਗਮੇ ਅਤੇ 2 ਚਾਂਦੀ ਦੇ ਤਗਮੇ ਜਿੱਤ ਕੇ ਸਕੂਲ ਦੀਆਂ ਉਪਲਬਧੀਆਂ ਵਿਚ ਇੱਕ ਹੋਰ ਸੁਨਹਿਰੀ ਅਧਿਆਏ ਜੋੜ ਦਿੱਤਾ ਹੈ।
ਅਜੀਤ ਡੈਸਕ
21-10-2026