21-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-10-2026

ਜਾਖੜ ਟਰੱਸਟ ਵਲੋਂ 50 ਹੋਣਹਾਰ ਵਿਦਿਆਰਥੀਆਂ ਨੂੰ ਲੈਪਟਾਪ ਵੰਡੇ

ਅਬੋਹਰ, 20 ਅਕਤੂਬਰ (ਵਿਵੇਕ ਹੂੜੀਆ)-ਸਰਕਾਰੀ ਸਕੂਲਾਂ ਦੇ ਹੋਣਹਾਰ ਵਿਦਿਆਰਥੀਆਂ ਨੂੰ ਆਧੁਨਿਕ ਸਿੱਖਿਆ ਦੇ ਸਾਧਨ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਜਾਖੜ ਟਰੱਸਟ ਵਲੋਂ ਇਕ ਹੋਰ ਉਪਰਾਲਾ ਕੀਤਾ ਗਿਆ। ਆਰਸੇਸੀਅਮ ਐੱਲ.

ਅਜੀਤ ਡੈਸਕ 21-10-2026
ਅਬੋਹਰ, 20 ਅਕਤੂਬਰ (ਵਿਵੇਕ ਹੂੜੀਆ)-ਸਰਕਾਰੀ ਸਕੂਲਾਂ ਦੇ ਹੋਣਹਾਰ ਵਿਦਿਆਰਥੀਆਂ ਨੂੰ ਆਧੁਨਿਕ ਸਿੱਖਿਆ ਦੇ ਸਾਧਨ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਜਾਖੜ ਟਰੱਸਟ ਵਲੋਂ ਇਕ ਹੋਰ ਉਪਰਾਲਾ ਕੀਤਾ ਗਿਆ। ਆਰਸੇਸੀਅਮ ਐੱਲ.ਐੱਲ.ਸੀ. ਦੇ ਸਹਿਯੋਗ ਨਾਲ ਕਰਵਾਏ ਗਏ ਦੂਜੇ ਲੈਪਟਾਪ ਵੰਡ ਸਮਾਗਮ ਦੌਰਾਨ ਅਬੋਹਰ ਵਿਧਾਨ ਸਭਾ ਹਲਕੇ ਦੇ ਸਰਕਾਰੀ ਹਾਈ ਸਕੂਲਾਂ ਦੇ ਦਸਵੀਂ ਜਮਾਤ ਦੇ 50 ਟਾਪਰ ਵਿਦਿਆਰਥੀਆਂ ਨੂੰ ਲੈਪਟਾਪ ਵੰਡੇ ਗਏ। ਸੁਭਾਸ਼ ਨਗਰ ਸਥਿਤ ਵਿਧਾਇਕ ਦੀ ਰਿਹਾਇਸ਼ ’ਤੇ ਕਰਵਾਏ ਗਏ ਇਸ ਸਮਾਗਮ ਦਾ ਉਦੇਸ਼ ਹੋਣਹਾਰ ਵਿਦਿਆਰਥੀਆਂ ਨੂੰ ਉਤਸ਼ਾਹਿਤ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਡਿਜੀਟਲ ਸਿੱਖਿਆ ਦੇ ਬਿਹਤਰ ਮੌਕੇ ਪ੍ਰਦਾਨ ਕਰਨਾ ਸੀ। ਇਸ ਸਮਾਗਮ ਵਿਚ ਵਿਧਾਇਕ ਸੰਦੀਪ ਜਾਖੜ, ਜਾਖੜ ਟਰੱਸਟ ਦੇ ਮੁੱਖ ਟਰੱਸਟੀ ਗੁਰਬਚਨ ਸਿੰਘ ਸਰਾਂ ਅਤੇ ਸਮਾਜ ਸੇਵੀ ਸ਼ਾਮ ਲਾਲ ਅਰੋੜਾ, ਪੁਨੀਤ ਅਰੋੜਾ ਸੋਨੂੰ ਅਤੇ ਮੋਹਨ ਲਾਲ ਠਠਈ ਵਿਸ਼ੇਸ਼ ਤੌਰ ’ਤੇ ਮੌਜੂਦ ਰਹੇ। ਵਿਜੇ ਕਟਾਰੀਆ ਨੇ ਮਹਿਮਾਨਾਂ ਦਾ ਸਵਾਗਤ ਕੀਤਾ । ਵਿਧਾਇਕ ਸੰਦੀਪ ਜਾਖੜ ਨੇ ਕਿਹਾ ਕਿ ਸਿੱਖਿਆ ਕਿਸੇ ਵੀ ਸਮਾਜ ਦੀ ਤਰੱਕੀ ਦੀ ਸਭ ਤੋਂ ਮਜ਼ਬੂਤ ਨੀਂਹ ਹੈ। ਕਿਸੇ ਵੀ ਬੱਚੇ ਦੀ ਪ੍ਰਤਿਭਾ ਆਰਥਿਕ ਤੰਗੀ ਜਾਂ ਸਾਧਨਾਂ ਦੀ ਘਾਟ ਕਾਰਨ ਪਿੱਛੇ ਨਹੀਂ ਰਹਿਣੀ ਚਾਹੀਦੀ। ਇਸੇ ਸੋਚ ਤਹਿਤ ਜਾਖੜ ਟਰੱਸਟ ਵੱਲੋਂ ਪਿਛਲੇ ਦੋ ਸਾਲਾਂ ਤੋਂ ਹੋਣਹਾਰ ਵਿਦਿਆਰਥੀਆਂ ਨੂੰ ਲੈਪਟਾਪ ਮੁਹੱਈਆ ਕਰਵਾਉਣ ਦੀ ਮੁਹਿੰਮ ਚਲਾਈ ਜਾ ਰਹੀ ਹੈ। ਇਸ ਮੁਹਿੰਮ ਤਹਿਤ ਹੁਣ ਤੱਕ ਕਰੀਬ 150 ਵਿਦਿਆਰਥੀਆਂ ਨੂੰ ਲੈਪਟਾਪ ਦਿੱਤੇ ਜਾ ਚੁੱਕੇ ਹਨ, ਜਿਨ੍ਹਾਂ ਵਿਚ ਅੱਜ ਸਨਮਾਨਿਤ ਕੀਤੇ ਗਏ 50 ਵਿਦਿਆਰਥੀ ਵੀ ਸ਼ਾਮਿਲ ਹਨ। ਉਨ੍ਹਾਂ ਇਸ ਉਪਰਾਲੇ ਵਿਚ ਸਹਿਯੋਗ ਦੇਣ ਲਈ ਆਰਸੇਸੀਅਮ ਐੱਲ.ਐੱਲ.ਸੀ. ਦਾ ਧੰਨਵਾਦ ਕਰਦਿਆਂ ਕਿਹਾ ਕਿ ਸਿੱਖਿਆ ਦੇ ਖੇਤਰ ਵਿਚ ਸਮਾਜ ਅਤੇ ਸੰਸਥਾਵਾਂ ਦੇ ਸਾਂਝੇ ਯਤਨਾਂ ਨਾਲ ਸਕਾਰਾਤਮਿਕ ਬਦਲਾਅ ਲਿਆਂਦਾ ਜਾ ਸਕਦਾ ਹੈ। ਸਮਾਜ ਸੇਵੀ ਸ਼ਾਮ ਲਾਲ ਅਰੋੜਾ ਨੇ ਜਾਖੜ ਟਰੱਸਟ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਹੋਣਹਾਰ ਵਿਦਿਆਰਥੀਆਂ ਨੂੰ ਆਧੁਨਿਕ ਸਾਧਨ ਮੁਹੱਈਆ ਕਰਵਾਉਣਾ ਉਨ੍ਹਾਂ ਦੇ ਉੱਜਵਲ ਭਵਿੱਖ ਵਿਚ ਨਿਵੇਸ਼ ਕਰਨ ਦੇ ਬਰਾਬਰ ਹੈ।
ਪਿਛਲੀ ਖ਼ਬਰ ਫ਼ਾਜ਼ਿਲਕਾ ਜ਼ਿਲ੍ਹੇ ਦੇ ਵੱਖ-ਵੱਖ ਥਾਣਿਆਂ ’ਚ 5 ਮੁਕੱਦਮੇ ਦਰਜ * ਔਰਤ ਦੀ ਕੁੱਟਮਾਰ ਕਰਨ ਵਾਲੇ 6 ਵਿਅਕਤੀਆਂ ਖ਼ਿਲਾਫ਼ ਮਾਮਲਾ... ਅਗਲੀ ਖ਼ਬਰ ਫ਼ਾਜ਼ਿਲਕਾ ’ਚ ਪਾਣੀ ਦੀ ਟੈਂਕੀ ’ਤੇ ਚੜ੍ਹੇ ਕਿਸਾਨ ਮਾਰਕੀਟ ਕਮੇਟੀ ਦਫ਼ਤਰ ’ਚ ਕੀਤਾ ਪ੍ਰਦਰਸ਼ਨ, ਕਿਹਾ-ਮਨਜ਼ੂਰਸ਼ੁਦਾ ਕਿਸਮ ਦੇ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।