ਨੌਜਵਾਨ ਰੌਕੀ ਕਥੂਰੀਆ ਨੂੰ ਪੰਜਾਬ ਵਿਦਿਆਰਥੀ ਵਿੰਗ ਦਾ ਵਾਈਸ ਪ੍ਰਧਾਨ ਅਤੇ ਜਸ਼ਨ ਢਿੱਲੋਂ ਨੂੰ ਜ਼ਿਲ੍ਹਾ ਪ੍ਰਧਾਨ ਬਣਨ ’ਤੇ ਕੀਤਾ ਸਨਮਾਨਿਤ
ਫ਼ਿਰੋਜ਼ਪੁਰ, 20 ਅਕਤੂਬਰ (ਕੁਲਬੀਰ ਸਿੰਘ ਸੋਢੀ)-ਆਮ ਆਦਮੀ ਪਾਰਟੀ ਪੰਜਾਬ ਦੀ ਵਿਦਿਆਰਥੀ ਜਥੇਬੰਦੀ ਵਿਚ ਨਵੀਆਂ ਜ਼ਿੰਮੇਵਾਰੀਆਂ ਮਿਲਣ ’ਤੇ ਨੌਜਵਾਨ ਰੌਕੀ ਕਥੂਰੀਆ ਨੂੰ ਵਿਦਿਆਰਥੀ ਵਿੰਗ ਪੰਜਾਬ ਦਾ ਵਾਈਸ ਪ੍ਰਧਾਨ ਅਤੇ ਜਸ਼ਨ ਢਿੱਲੋਂ ਬੋਤੀਆਂ ਵਾਲਾ ਨੂੰ ਜ਼ਿਲ੍ਹਾ ਪ੍ਰਧਾਨ ਫ਼ਿਰੋਜ਼ਪੁਰ ਨਿਯੁਕਤ ਕੀਤੇ ਜਾਣ ’ਤੇ ਮਾਰਕੀਟ ਕਮੇਟੀ ਸ਼ਹਿਰ ਦੇ ਚੇਅਰਮੈਨ ਹਰਮੀਤ ਸਿੰਘ ਖਾਈ ਵਲੋਂ ਆਪਣੇ ਦਫ਼ਤਰ ਵਿਖੇ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨੇ ਦੋਵਾਂ ਨਵ-ਨਿਯੁਕਤ ਅਹੁਦੇਦਾਰਾਂ ਨੂੰ ਦਿਲੋਂ ਮੁਬਾਰਕਬਾਦ ਦਿੱਤੀ ਅਤੇ ਉਨ੍ਹਾਂ ਦੇ ਚੰਗੇ ਭਵਿੱਖ ਦੀ ਕਾਮਨਾ ਕੀਤੀ।
ਫ਼ਿਰੋਜ਼ਪੁਰ, 20 ਅਕਤੂਬਰ (ਕੁਲਬੀਰ ਸਿੰਘ ਸੋਢੀ)-ਆਮ ਆਦਮੀ ਪਾਰਟੀ ਪੰਜਾਬ ਦੀ ਵਿਦਿਆਰਥੀ ਜਥੇਬੰਦੀ ਵਿਚ ਨਵੀਆਂ ਜ਼ਿੰਮੇਵਾਰੀਆਂ ਮਿਲਣ ’ਤੇ ਨੌਜਵਾਨ ਰੌਕੀ ਕਥੂਰੀਆ ਨੂੰ ਵਿਦਿਆਰਥੀ ਵਿੰਗ ਪੰਜਾਬ ਦਾ ਵਾਈਸ ਪ੍ਰਧਾਨ ਅਤੇ ਜਸ਼ਨ ਢਿੱਲੋਂ ਬੋਤੀਆਂ ਵਾਲਾ ਨੂੰ ਜ਼ਿਲ੍ਹਾ ਪ੍ਰਧਾਨ ਫ਼ਿਰੋਜ਼ਪੁਰ ਨਿਯੁਕਤ ਕੀਤੇ ਜਾਣ ’ਤੇ ਮਾਰਕੀਟ ਕਮੇਟੀ ਸ਼ਹਿਰ ਦੇ ਚੇਅਰਮੈਨ ਹਰਮੀਤ ਸਿੰਘ ਖਾਈ ਵਲੋਂ ਆਪਣੇ ਦਫ਼ਤਰ ਵਿਖੇ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨੇ ਦੋਵਾਂ ਨਵ-ਨਿਯੁਕਤ ਅਹੁਦੇਦਾਰਾਂ ਨੂੰ ਦਿਲੋਂ ਮੁਬਾਰਕਬਾਦ ਦਿੱਤੀ ਅਤੇ ਉਨ੍ਹਾਂ ਦੇ ਚੰਗੇ ਭਵਿੱਖ ਦੀ ਕਾਮਨਾ ਕੀਤੀ। ਚੇਅਰਮੈਨ ਹਰਮੀਤ ਸਿੰਘ ਖਾਈ ਨੇ ਕਿਹਾ ਕਿ ਪਾਰਟੀ ਵਲੋਂ ਨੌਜਵਾਨਾਂ ਅਤੇ ਵਿਦਿਆਰਥੀਆਂ ਨੂੰ ਜਥੇਬੰਦੀ ਵਿਚ ਜ਼ਿੰਮੇਵਾਰੀਆਂ ਸੌਂਪਣਾਂ ਉਨ੍ਹਾਂ ਨੂੰ ਸਮਾਜਿਕ ਅਤੇ ਜਥੇਬੰਦਕ ਗਤੀਵਿਧੀਆਂ ਵਿਚ ਸਰਗਰਮ ਭੂਮਿਕਾ ਨਿਭਾਉਣ ਦਾ ਮੌਕਾ ਪ੍ਰਦਾਨ ਕਰਦਾ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਰੌਕੀ ਕਥੂਰੀਆ ਅਤੇ ਜਸ਼ਨ ਢਿੱਲੋਂ ਬੋਤੀਆਂ ਵਾਲਾ ਆਪਣੀਆਂ ਨਵੀਆਂ ਜ਼ਿੰਮੇਵਾਰੀਆਂ ਨੂੰ ਤਨਦੇਹੀ ਨਾਲ ਨਿਭਾਉਂਦੇ ਹੋਏ ਵਿਦਿਆਰਥੀਆਂ ਅਤੇ ਨੌਜਵਾਨਾਂ ਨਾਲ ਜੁੜੇ ਮੁੱਦਿਆਂ ਨੂੰ ਜਥੇਬੰਦੀ ਦੇ ਮੰਚ ’ਤੇ ਉਠਾਉਣਗੇ। ਚੇਅਰਮੈਨ ਹਰਮੀਤ ਸਿੰਘ ਖਾਈ ਨੇ ਕਿਹਾ ਕਿ ਨਵੀਆਂ ਜ਼ਿੰਮੇਵਾਰੀਆਂ ਮਿਲਣ ਦੇ ਨਾਲ-ਨਾਲ ਅਹੁਦੇਦਾਰਾਂ ਦੀ ਜਵਾਬਦੇਹੀ ਵੀ ਵੱਧ ਜਾਂਦੀ ਹੈ। ਇਸ ਲਈ ਉਨ੍ਹਾਂ ਨੂੰ ਪਾਰਟੀ ਦੀਆਂ ਜਥੇਬੰਦਕ ਗਤੀਵਿਧੀਆਂ ਨੂੰ ਮਜ਼ਬੂਤ ਕਰਨ ਅਤੇ ਨੌਜਵਾਨਾਂ ਨਾਲ ਲਗਾਤਾਰ ਸੰਪਰਕ ਬਣਾਈ ਰੱਖਣ ਲਈ ਯਤਨਸ਼ੀਲ ਰਹਿਣਾ ਚਾਹੀਦਾ ਹੈ। ਇਸ ਮੌਕੇ ਨਵ-ਨਿਯੁਕਤ ਅਹੁਦੇਦਾਰਾਂ ਨੇ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਜਿਹੜੀਆਂ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ ਹਨ, ਉਹ ਉਨ੍ਹਾਂ ਨੂੰ ਪੂਰੀ ਇਮਾਨਦਾਰੀ ਅਤੇ ਲਗਨ ਨਾਲ ਨਿਭਾਉਣਗੇ। ਉਨ੍ਹਾਂ ਨੇ ਸਾਥੀਆਂ ਦਾ ਵੀ ਧੰਨਵਾਦ ਕੀਤਾ ਅਤੇ ਕਿਹਾ ਕਿ ਜਥੇਬੰਦੀ ਦੀ ਮਜ਼ਬੂਤੀ ਲਈ ਮਿਲ ਕੇ ਕੰਮ ਕੀਤਾ ਜਾਵੇਗਾ। ਇਸ ਮੌਕੇ ਜ਼ਿਲ੍ਹਾ ਯੂਥ ਵਿੰਗ ਦੇ ਪ੍ਰਧਾਨ ਸੁਖਦੀਪ ਸਿੰਘ ਉੱਗੋਕੇ, ਯੂਥ ਵਿੰਗ ਦੇ ਜ਼ਿਲ੍ਹਾ ਮੀਤ ਪ੍ਰਧਾਨ ਨਿਰਮਲਜੀਤ ਸਿੰਘ, ਸਰਪੰਚ ਨਿਸ਼ਾਨ ਸਿੰਘ, ਸਰਪੰਚ ਮਨਜੀਤ ਸਿੰਘ, ਮਨਦੀਪ ਸਿੰਘ ਸਰਪੰਚ, ਰਮਨ ਕੁਮਾਰ ਹਲਕਾ ਪ੍ਰਧਾਨ ਸ਼ਹਿਰੀ, ਹਰਮਨ ਜ਼ਿਲ੍ਹਾ ਸੈਕਟਰੀ ਯੂਥ ਵਿੰਗ ਸਮੇਤ ਹੋਰ ਪਾਰਟੀ ਵਰਕਰ ਅਤੇ ਆਗੂ ਹਾਜ਼ਰ ਸਨ। ਸਮੂਹ ਹਾਜ਼ਰੀਨ ਨੇ ਨਵ-ਨਿਯੁਕਤ ਅਹੁਦੇਦਾਰਾਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ।