ਰੇਡੀਐਂਟ ਪਬਲਿਕ ਸਕੂਲ ਦੇ ਤਾਈਕਵਾਂਡੋ ਖਿਡਾਰੀਆਂ ਨੇ ਰਾਜ ਪੱਧਰੀ ਮੁਕਾਬਲਿਆਂ ’ਚ ਮਾਰੀਆਂ ਮੱਲਾਂ
ਮੰਡੀ ਅਰਨੀਵਾਲਾ, 22 ਅਕਤੂਬਰ (ਨਿਸ਼ਾਨ ਸਿੰਘ ਮੋਹਲ਼ਾ)- ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਰੇਡੀਐਂਟ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਮਾਹੂਆਣਾ ਬੋਦਲਾ ਦੇ ਵਿਦਿਆਰਥੀਆਂ ਨੇ ‘ਖੇਡਾਂ ਵਤਨ ਪੰਜਾਬ ਦੀਆਂ’ ਤਾਈਕਵਾਂਡੋ ਰਾਜ ਪੱਧਰੀ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਦਾ ਨਾਂਅ ਰੌਸ਼ਨ ਕੀਤਾ। ਇਨ੍ਹਾਂ ਮੁਕਾਬਲਿਆਂ ਵਿਚ ਸਕੂਲ ਦੀ ਵਿਦਿਆਰਥਣ ਕਮਲ ਕੰਬੋਜ ਨੇ ਅੰਡਰ-14 ਲੜਕੀਆਂ ਦੇ ਵਰਗ ਵਿਚ ਕਾਂਸੀ ਦਾ ਤਗਮਾ ਜਿੱਤਿਆ ਜਦਕਿ ਧਰਮਵੀਰ ਸਿੰਘ ਨੇ ਅੰਡਰ-17 ਲੜਕਿਆਂ ਦੇ ਵਰਗ ਵਿਚ ਕਾਂਸੀ ਦਾ ਤਗਮਾ ਹਾਸਲ ਕਰਕੇ ਆਪਣੀ ਖੇਡ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ।
ਅਜੀਤ ਡੈਸਕ
23-10-2026