24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2026

ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਲੌਕਿਕ ਨਗਰ ਕੀਰਤਨ ਸਜਾਇਆ

ਅਬੋਹਰ, 23 ਅਕਤੂਬਰ (ਵਿਵੇਕ ਹੂੜੀਆ) - ਗੁਰਦੁਆਰਾ ਸ੍ਰੀ ਦਮਦਮਾ ਸਾਹਿਬ ਅਤੇ ਇਸਤਰੀ ਸਤਿਸੰਗ ਸਭਾ ਵਲੋਂ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਅਬੋਹਰ ਸ਼ਹਿਰ ਵਿਚ ਪੂਰੀ ਸ਼ਰਧਾ, ਉਤਸ਼ਾਹ ਤੇ ਭਾਵਨਾ ਨਾਲ ਸਜਾਇਆ ਗਿਆ। ਇਹ ਨਗਰ ਕੀਰਤਨ ਸਵੇਰੇ 10 ਵਜੇ ਗੁਰਦੁਆਰਾ ਸ੍ਰੀ ਦਮਦਮਾ ਸਾਹਿਬ ਤੋਂ ਪੰਜ ਪਿਆਰਿਆਂ ਦੀ ਅਗਵਾਈ ਹੇਠ ਆਰੰਭ ਹੋਇਆ।

ਅਜੀਤ ਡੈਸਕ 24-10-2026
ਅਬੋਹਰ, 23 ਅਕਤੂਬਰ (ਵਿਵੇਕ ਹੂੜੀਆ) - ਗੁਰਦੁਆਰਾ ਸ੍ਰੀ ਦਮਦਮਾ ਸਾਹਿਬ ਅਤੇ ਇਸਤਰੀ ਸਤਿਸੰਗ ਸਭਾ ਵਲੋਂ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਅਬੋਹਰ ਸ਼ਹਿਰ ਵਿਚ ਪੂਰੀ ਸ਼ਰਧਾ, ਉਤਸ਼ਾਹ ਤੇ ਭਾਵਨਾ ਨਾਲ ਸਜਾਇਆ ਗਿਆ। ਇਹ ਨਗਰ ਕੀਰਤਨ ਸਵੇਰੇ 10 ਵਜੇ ਗੁਰਦੁਆਰਾ ਸ੍ਰੀ ਦਮਦਮਾ ਸਾਹਿਬ ਤੋਂ ਪੰਜ ਪਿਆਰਿਆਂ ਦੀ ਅਗਵਾਈ ਹੇਠ ਆਰੰਭ ਹੋਇਆ। ਨਗਰ ਕੀਰਤਨ ਸ਼ਹਿਰ ਦੇ ਵੱਖ-ਵੱਖ ਮਾਰਗਾਂ ਤੋਂ ਹੁੰਦਾ ਹੋਇਆ ਲੰਘਿਆ ਜਿੱਥੇ ਸ਼ਹਿਰ ਨਿਵਾਸੀਆਂ ਵਲੋਂ ਥਾਂ-ਥਾਂ ’ਤੇ ਸੰਗਤਾਂ ਦਾ ਭਰਵਾਂ ਸਵਾਗਤ ਕੀਤਾ ਗਿਆ। ਨਗਰ ਕੀਰਤਨ ਦੌਰਾਨ ਵੱਖ-ਵੱਖ ਰਾਗੀ ਜਥਿਆਂ ਵਲੋਂ ਗੁਰਬਾਣੀ ਕੀਰਤਨ ਨਾਲ ਸ਼ਹਿਰ ਵਾਸੀਆਂ ਨੂੰ ਨਿਹਾਲ ਕੀਤਾ ਗਿਆ। ਇਸ ਮੌਕੇ ਪ੍ਰਮੁੱਖ ਸੇਵਾਦਾਰਾਂ ਵਿਚ ਸੁਖਚੈਨ ਸਿੰਘ ਭੁੱਲਰ, ਸੁਰਜੀਤ ਸਿੰਘ ਖ਼ਾਲਸਾ, ਰਾਣਾ ਪ੍ਰਤਾਪ ਸਿੰਘ, ਟਹਿਲ ਸਿੰਘ, ਸੁਖਚੈਨ ਸਿੰਘ ਫ਼ੌਜੀ, ਹਰਸ਼ਰਨ ਸਿੰਘ ਬੇਦੀ, ਅਵਤਾਰ ਸਿੰਘ ਕਾਲੜਾ, ਬਲਜੀਤ ਸਿੰਘ ਬਬਲਾ, ਬੀਬੀ ਸੁਰਿੰਦਰ ਕੌਰ ਤੇ ਬੀਬੀ ਬੇਅੰਤ ਕੌਰ ਸਮੇਤ ਵੱਡੀ ਗਿਣਤੀ ਵਿਚ ਸ਼ਰਧਾਲੂ ਹਾਜ਼ਰ ਸਨ।
ਪਿਛਲੀ ਖ਼ਬਰ ਕੇਂਦਰ ਸਰਕਾਰ ਨੂੰ ਬਦਨਾਮ ਕਰਨ ਲਈ ਡੀ.ਏ.ਪੀ. ਖਾਦ ਦੀ ਵੰਡ ਵਿਚ ਗੜਬੜੀ ਕਰ ਰਹੀ ਹੈ ਪੰਜਾਬ ਸਰਕਾਰ-ਸਿਆਗ ਅਗਲੀ ਖ਼ਬਰ ਵੋਟਰ ਸੂਚੀ ਦੀ ਗੈਰ-ਕਾਨੂੰਨੀ ਵਿਸ਼ੇਸ਼ ਗਹਿਰੀ ਸਮੀਖਿਆ ਦੇ ਵਿਰੋਧ ’ਚ ਜਲਾਲਾਬਾਦ ਤਹਿਸੀਲ ਵਿਚ ਸੰਯੁਕਤ ਕਿਸਾਨ ਮੋਰਚੇ ਵਲੋਂ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।