ਫ਼ਾਜ਼ਿਲਕਾ ਜ਼ਿਲ੍ਹੇ ਦੇ ਵੱਖ-ਵੱਖ ਥਾਣਿਆਂ ’ਚ 6 ਮੁਕੱਦਮੇ ਦਰਜ
ਪੈਟਰੋਲ ਪੰਪ ’ਤੇ ਚੋਰੀ ਦੀ ਸਾਜਿਸ਼ ਰਚਣ ਵਾਲੇ 3 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ
ਫ਼ਾਜ਼ਿਲਕਾ, 23 ਅਕਤੂਬਰ (ਦਵਿੰਦਰ ਪਾਲ ਸਿੰਘ)- ਥਾਣਾ ਅਮੀਰ ਖ਼ਾਸ ਪੁਲਿਸ ਨੇ ਪੈਟਰੋਲ ਪੰਪ ’ਤੇ ਚੋਰੀ ਦੀ ਸਾਜ਼ਿਸ਼ ਰਚਣ ਵਾਲੇ 3 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਜਸਵੰਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਧਰਮਪਾਲ ਪੁੱਤਰ ਦੇਸ ਰਾਜ ਵਾਸੀ ਪੁਰਾਣੀਆਂ ਬਾਖੀਆਂ ਭੈਸ਼ੀ ਮਾਂ ਖ਼ਾਨ ਗੁਰਦਾਸਪੁਰ ਹਾਲ ਵਾਸੀ ਘਾਂਗਾ ਖ਼ੁਰਦ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਅਮਨਦੀਪ ਸਿੰਘ ਪੁੱਤਰ ਹਰਜਿੰਦਰ ਸਿੰਘ ਤੇ ਰਾਜਪ੍ਰੀਤ ਸਿੰਘ ਪੁੱਤਰ ਰਣਜੀਤ ਸਿੰਘ ਵਾਸੀਆਨ ਪੱਕਾ ਕਾਲੇ ਵਾਲਾ ਇੰਡੀਅਨ ਆਇਲ ਪੰਪ ਘਾਂਗਾ ਕਲਾਂ ਵਿਖੇ ਕੰਮ ਕਰਦੇ ਸਨ।
ਫ਼ਾਜ਼ਿਲਕਾ, 23 ਅਕਤੂਬਰ (ਦਵਿੰਦਰ ਪਾਲ ਸਿੰਘ)- ਥਾਣਾ ਅਮੀਰ ਖ਼ਾਸ ਪੁਲਿਸ ਨੇ ਪੈਟਰੋਲ ਪੰਪ ’ਤੇ ਚੋਰੀ ਦੀ ਸਾਜ਼ਿਸ਼ ਰਚਣ ਵਾਲੇ 3 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਜਸਵੰਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਧਰਮਪਾਲ ਪੁੱਤਰ ਦੇਸ ਰਾਜ ਵਾਸੀ ਪੁਰਾਣੀਆਂ ਬਾਖੀਆਂ ਭੈਸ਼ੀ ਮਾਂ ਖ਼ਾਨ ਗੁਰਦਾਸਪੁਰ ਹਾਲ ਵਾਸੀ ਘਾਂਗਾ ਖ਼ੁਰਦ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਅਮਨਦੀਪ ਸਿੰਘ ਪੁੱਤਰ ਹਰਜਿੰਦਰ ਸਿੰਘ ਤੇ ਰਾਜਪ੍ਰੀਤ ਸਿੰਘ ਪੁੱਤਰ ਰਣਜੀਤ ਸਿੰਘ ਵਾਸੀਆਨ ਪੱਕਾ ਕਾਲੇ ਵਾਲਾ ਇੰਡੀਅਨ ਆਇਲ ਪੰਪ ਘਾਂਗਾ ਕਲਾਂ ਵਿਖੇ ਕੰਮ ਕਰਦੇ ਸਨ। ਉਨ੍ਹਾਂ ਵਲੋਂ ਪੰਪ ’ਤੇ ਚੋਰੀ ਕਰਨ ਦੀ ਸਾਜ਼ਿਸ਼ ਰਚ ਕੇ ਲੁੱਟ ਦੀ ਵਾਰਦਾਤ ਦਾ ਝੂਠਾ ਕ੍ਰਾਈਮ ਸੀਨ ਘੜ ਕੇ ਪੰਪ ਤੋਂ 230000/- ਰੁਪਏ ਦੀ ਰਕਮ ਚੋਰੀ ਕਰਨ ਦੀ ਸਾਜ਼ਿਸ਼ ਰਚੀ ਗਈ ਸੀ। ਪੁਲਿਸ ਵਲੋਂ ਅਮਨਦੀਪ ਸਿੰਘ ਪੁੱਤਰ ਹਰਜਿੰਦਰ ਸਿੰਘ, ਰਾਜਪ੍ਰੀਤ ਸਿੰਘ ਪੁੱਤਰ ਰਣਜੀਤ ਸਿੰਘ ਵਾਸੀ ਪੱਕਾ ਕਾਲੇ ਵਾਲਾ ਤੇ 2 ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਹੈਰੋਇਨ ਸਮੇਤ ਇਕ ਵਿਅਕਤੀ ਕਾਬੂ ਫ਼ਾਜ਼ਿਲਕਾ- ਥਾਣਾ ਸਦਰ ਜਲਾਲਾਬਾਦ ਪੁਲਿਸ ਨੇ 2 ਗਰਾਮ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਕੇਵਲ ਕ੍ਰਿਸ਼ਨ ਨੇ ਦੱਸਿਆ ਕਿ ਜਦ ਪੁਲਿਸ ਪਾਰਟੀ ਪਿੰਡ ਸੁਖੇਰਾ ਬੋਦਲਾ ਤੋਂ ਲਿੰਕ ਰੋਡ ਰਾਹੀਂ ਪਿੰਡ ਫੱਤੂ ਵਾਲਾ ਨੂੰ ਜਾ ਰਹੀ ਸੀ ਤਾਂ ਰੇਤ ਦੇ ਖੁੱਡਿਆਂ ਨੇੜੇ ਸਾਹਮਣੇ ਤੋਂ ਜੋਗਿੰਦਰ ਸਿੰਘ ਪੁੱਤਰ ਜੰਗੀਰ ਸਿੰਘ ਵਾਸੀ ਕਾਵਚਾ ਵਾਲਾ ਆਉਂਦਾ ਦਿਖਾਈ ਦਿੱਤਾ ਜਿਸ ਦੇ ਕਬਜ਼ੇ ਵਿਚੋਂ 2 ਗਰਾਮ ਹੈਰੋਇਨ ਬਰਾਮਦ ਹੋਈ। ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਹੈਰੋਇਨ ਸਮੇਤ ਇਕ ਵਿਅਕਤੀ ਕਾਬੂ ਫ਼ਾਜ਼ਿਲਕਾ- ਥਾਣਾ ਸਿਟੀ ਜਲਾਲਾਬਾਦ ਪੁਲਿਸ ਨੇ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਸੁਨੀਲ ਕੁਮਾਰ ਨੇ ਦੱਸਿਆ ਕਿ ਜਦ ਪੁਲਿਸ ਪਾਰਟੀ ਗਸ਼ਤ ਕਰਦੀ ਹੋਈ ਡਰੀਮ ਵਿਲਾ ਪੈਲੇਸ ਜਲਾਲਾਬਾਦ ਤੋਂ ਢੀਸਾਂ ਵਾਲਾ ਨੂੰ ਜਾਂਦੀ ਸੜਕ ’ਤੇ ਥੋੜ੍ਹਾ ਅੱਗੇ ਪੁੱਜੀ ਤਾਂ ਰਮਨ ਕੁਮਾਰ ਪੁੱਤਰ ਓਮ ਪ੍ਰਕਾਸ਼ ਵਾਸੀ ਪਿੰਡ ਅਮੀਰ ਖ਼ਾਸ ਉੱਥੇ ਖੜ੍ਹਾ ਦਿਖਾਈ ਦਿੱਤਾ, ਜੋ ਪੁਲਿਸ ਪਾਰਟੀ ਨੂੰ ਦੇਖ ਕੇ ਹੱਥ ਵਿਚ ਫੜਿਆ ਮੋਮੀ ਲਿਫ਼ਾਫ਼ਾ ਹੇਠਾਂ ਸੁੱਟ ਕੇ ਮੌਕੇ ਤੋਂ ਖਿਸਕਣ ਲੱਗਿਆ ਜਿਸ ਨੂੰ ਕਾਬੂ ਕਰਕੇ ਤਲਾਸ਼ੀ ਲੈਣ ’ਤੇ 2 ਗਰਾਮ ਹੈਰੋਇਨ ਬਰਾਮਦ ਹੋਈ ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਚੋਰੀ ਦੇ ਸਾਮਾਨ ਸਮੇਤ 6 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਫ਼ਾਜ਼ਿਲਕਾ- ਥਾਣਾ ਅਰਨੀਵਾਲਾ ਪੁਲਿਸ ਨੇ ਚੋਰੀ ਦੇ ਸਮਾਨ ਸਮੇਤ 6 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਮਲਕੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਮੁਖ਼ਬਰ ਖ਼ਾਸ ਨੇ ਇਤਲਾਹ ਦਿੱਤੀ ਕਿ ਅਮਨਦੀਪ ਸਿੰਘ ਪੁੱਤਰ ਮਹਿੰਦਰ ਸਿੰਘ ਵਾਸੀ ਗਿੱਦੜਾ ਵਾਲੀ ਖੂਈਆਂ ਸਰਵਰ, ਡਾ.ਸੁਖਮੰਦਰ ਸਿੰਘ ਉਰਫ਼ ਸੁੱਖਾ ਪੁੱਤਰ ਛਿੰਦਰ ਸਿੰਘ, ਸੁਰਜੀਤ ਸਿੰਘ ਉਰਫ਼ ਰਿੰਕੂ ਪੁੱਤਰ ਛਿੰਦਰ ਸਿੰਘ, ਗੁਰਪ੍ਰੀਤ ਸਿੰਘ ਉਰਫ਼ ਕਾਕਾ ਪੁੱਤਰ ਸ਼ਾਮ ਸਿੰਘ ਵਾਸੀਆਨ ਢਾਣੀ ਕਾਹਨਾ ਰਾਮ ਚਾਹਲਾ, ਚਰਨਜੀਤ ਸਿੰਘ ਉਰਫ਼ ਗੋਰੀ ਪੁੱਤਰ ਹਰਦੇਵ ਸਿੰਘ ਵਾਸੀ ਨੂਰਪੁਰਾ ਤੇ ਗੁਰਪ੍ਰੀਤ ਸਿੰਘ ਉਰਫ਼ ਗੋਰੀ ਵਾਸੀ ਸਜਰਾਣਾ ਵਲੋਂ ਗਰੋਹ ਬਣਾ ਕੇ ਮਲੋਟ-ਫਾਜ਼ਿਲਕਾ ਜੀ.ਟੀ. ਰੋਡ ’ਤੇ ਬੱਸ ਅੱਡਾ ਢਾਣੀ ਕਾਹਨਾ ਰਾਮ ਨੇੜੇ ਵਹੀਕਲ ਦੀ ਉਡੀਕ ਕੀਤੀ ਜਾ ਰਹੀ ਸੀ, ਜਿਨ੍ਹਾਂ ਕੋਲੋਂ ਇਕ ਇਨਵਰਟਰ, ਇਕ ਬੈਟਰਾ, ਇਕ ਮੋਟਰ ਦਾ ਖ਼ੋਲ ਤੇ ਇਕ ਮੋਟਰ ਬਰਾਮਦ ਹੋਈ ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਹੈਰੋਇਨ ਸਮੇਤ ਇਕ ਵਿਅਕਤੀ ਕਾਬੂ ਫਾਜ਼ਿਲਕਾ - ਥਾਣਾ ਅਰਨੀਵਾਲਾ ਪੁਲਿਸ ਨੇ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਰਮਨਦੀਪ ਕੁਮਾਰ ਨੇ ਦੱਸਿਆ ਕਿ ਪੁਲਿਸ ਪਾਰਟੀ ਚੈਕਿੰਗ ਦੇ ਸੰਬੰਧ ਵਿਚ ਪਿੰਡ ਚੱਕ ਪੱਖੀ ਤੋਂ ਪਿੰਡ ਹੌਜ ਖ਼ਾਸ ਵੱਲ ਜਾ ਰਹੀ ਸੀ ਤਾਂ ਦਾਣਾ ਮੰਡੀ ਦੇ ਫੜ ਵਿਚ ਸੁੱਖਾ ਸਿੰਘ ਪੁੱਤਰ ਦਿਲਾਵਰ ਸਿੰਘ ਵਾਸੀ ਹੌਜ ਖ਼ਾਸ ਖੜ੍ਹਾ ਨਜ਼ਰ ਆਇਆ ਜਿਸ ਨੂੰ ਕਾਬੂ ਕਰਕੇ ਤਲਾਸ਼ੀ ਲੈਣ ’ਤੇ ਉਸ ਕੋਲੋਂ 06 ਗਰਾਮ ਹੈਰੋਇਨ ਬਰਾਮਦ ਹੋਈ ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਕੁੱਟਮਾਰ ਕਰਨ ਵਾਲੇ 4 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਫ਼ਾਜ਼ਿਲਕਾ- ਥਾਣਾ ਖੂਈ ਖੇੜਾ ਪੁਲਿਸ ਨੇ ਇਕ ਵਿਅਕਤੀ ਦੀ ਕੁੱਟਮਾਰ ਕਰਨ ਵਾਲੇ 4 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਂਚ ਅਧਿਕਾਰੀ ਮੁੱਖ ਸਿਪਾਹੀ ਮਨਜਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਛਿੰਦਰ ਸਿੰਘ ਪੁੱਤਰ ਤੁਲਸਾ ਸਿੰਘ ਵਾਸੀ ਪਿੰਡ ਕਬੂਲ ਸ਼ਾਹ ਖੁੱਭਣ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ 24 ਜੂਨ ਨੂੰ ਰਾਤ ਕਰੀਬ 8:30 ਵਜੇ ਉਹ ਆਪਣੇ ਖੇਤ ਵਿਚ ਕੰਮਕਾਰ ਕਰ ਰਿਹਾ ਸੀ ਤਾਂ ਮੱਖਣ ਸਿੰਘ ਪੁੱਤਰ ਸਰਦਾਰਾ ਸਿੰਘ, ਕਰਮ ਸਿੰਘ ਪੁੱਤਰ ਮੱਖਣ ਸਿੰਘ, ਪਾਸ਼ੋ ਬਾਈ ਪਤਨੀ ਮੱਖਣ ਸਿੰਘ ਤੇ ਪਰਮਜੀਤ ਕੌਰ ਪੁੱਤਰ ਮੱਖਣ ਸਿੰਘ ਵਾਸੀਆਨ ਪਿੰਡ ਕਬੂਲ ਸ਼ਾਹ ਖੁੱਬਣ ਤੇਜ਼ਧਾਰ ਹਥਿਆਰਾਂ ਸਮੇਤ ਆਏ ਤੇ ਮੁੱਦਈ ਨਾਲ ਕੁੱਟਮਾਰ ਕੀਤੀ। ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।