25-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-10-2026

ਲੈਂਡ ਮਾਰਟਗੇਜ ਬੈਂਕ ਦੇ ਚੇਅਰਮੈਨ ਗੁਰਜੀਤ ਗਿੱਲ ਕੋੜਿਆਂਵਾਲੀ ਨੇ ਪੰਜਾਬ ਕਾਂਗਰਸ ਪ੍ਰਧਾਨ ਨਾਲ ਕੀਤੀ ਵਿਚਾਰ-ਚਰਚਾ

ਫ਼ਾਜ਼ਿਲਕਾ, 24 ਅਕਤੂਬਰ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਲੈਂਡ ਮਾਰਟਗੇਜ ਬੈਂਕ ਦੇ ਚੇਅਰਮੈਨ ਗੁਰਜੀਤ ਗਿੱਲ ਕੋੜਿਆਂਵਾਲੀ ਨੇ ਪੰਜਾਬ ਕਾਂਗਰਸ ਦੇ ਨਵ-ਨਿਯੁਕਤ ਪ੍ਰਧਾਨ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਪ੍ਰਧਾਨ ਨੂੰ ਅਹੁਦਾ ਸੰਭਾਲਣ ’ਤੇ ਵਧਾਈ ਦਿੱਤੀ ਅਤੇ ਫ਼ਾਜ਼ਿਲਕਾ ਦੇ ਵਿਕਾਸ, ਤਰੱਕੀ ਦੇ ਨਾਲ-ਨਾਲ ਸਾਲ 2027 ਵਿਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਵਿਸਤਾਰ ਨਾਲ ਵਿਚਾਰ-ਵਟਾਂਦਰਾ ਕੀਤਾ।

ਪੰਜਾਬ ਕਾਂਗਰਸ ਪ੍ਰਧਾਨ ਨਾਲ ਮੁਲਾਕਾਤ ਕਰਦੇ ਹੋਏ ਫ਼ਾਜ਼ਿਲਕਾ ਲੈਂਡ ਮਾਰਟਗੇਜ ਬੈਂਕ ਦੇ ਚੇਅਰਮੈਨ ਗੁਰਜੀਤ ਗਿੱਲ ਕੋੜਿਆਂਵਾਲੀ। ਅਜੀਤ ਤਸਵੀਰ 25-10-2026
ਫ਼ਾਜ਼ਿਲਕਾ, 24 ਅਕਤੂਬਰ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਲੈਂਡ ਮਾਰਟਗੇਜ ਬੈਂਕ ਦੇ ਚੇਅਰਮੈਨ ਗੁਰਜੀਤ ਗਿੱਲ ਕੋੜਿਆਂਵਾਲੀ ਨੇ ਪੰਜਾਬ ਕਾਂਗਰਸ ਦੇ ਨਵ-ਨਿਯੁਕਤ ਪ੍ਰਧਾਨ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਪ੍ਰਧਾਨ ਨੂੰ ਅਹੁਦਾ ਸੰਭਾਲਣ ’ਤੇ ਵਧਾਈ ਦਿੱਤੀ ਅਤੇ ਫ਼ਾਜ਼ਿਲਕਾ ਦੇ ਵਿਕਾਸ, ਤਰੱਕੀ ਦੇ ਨਾਲ-ਨਾਲ ਸਾਲ 2027 ਵਿਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਵਿਸਤਾਰ ਨਾਲ ਵਿਚਾਰ-ਵਟਾਂਦਰਾ ਕੀਤਾ। ਚੇਅਰਮੈਨ ਗੁਰਜੀਤ ਗਿੱਲ ਨੇ ਕਿਹਾ ਕਿ ਫ਼ਾਜ਼ਿਲਕਾ ਸਮੇਤ ਪੂਰੇ ਪੰਜਾਬ ਦੇ ਲੋਕ ਸਾਲ 2027 ਦੀਆਂ ਵਿਧਾਨ ਸਭਾ ਚੋਣਾਂ ਵੱਲ ਦੇਖ ਰਹੇ ਹਨ ਤੇ ਲੋਕਾਂ ਨੂੰ ਉਮੀਦ ਹੈ ਕਿ ਆਗਾਮੀ ਚੋਣਾਂ ਤੋਂ ਬਾਅਦ ਸੂਬੇ ਵਿਚ ਕਾਂਗਰਸ ਪਾਰਟੀ ਦੀ ਸਰਕਾਰ ਬਣੇਗੀ ਤੇ ਪੰਜਾਬ ਮੁੜ ਤਰੱਕੀ ਦੇ ਰਾਹ ’ਤੇ ਅੱਗੇ ਵਧੇਗਾ। ਪੰਜਾਬ ਕਾਂਗਰਸ ਪ੍ਰਧਾਨ ਨੇ ਉਨ੍ਹਾਂ ਨੂੰ ਭਰੋਸਾ ਦਿਵਾਇਆ ਕਿ ਕਾਂਗਰਸ ਪਾਰਟੀ ਫ਼ਾਜ਼ਿਲਕਾ ਦੇ ਕਿਸਾਨਾਂ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੇਗੀ ਤੇ ਉਨ੍ਹਾਂ ਦੇ ਹੱਕਾਂ ਲਈ ਜ਼ੋਰਦਾਰ ਆਵਾਜ਼ ਉਠਾਏਗੀ।
ਪਿਛਲੀ ਖ਼ਬਰ ਫ਼ਿਰੋਜ਼ਪੁਰ ਮੰਡਲ ’ਚ ਈ-ਟੈਂਡਰਿੰਗ ਰਾਹੀਂ ਐੱਸ.ਐੱਲ.ਆਰ. ਲੀਜ਼ਿੰਗ ਠੇਕੇ ਤੋਂ ਮਿਲੇਗਾ 94.2 ਲੱਖ ਦਾ ਮਾਲੀਆ ਅਗਲੀ ਖ਼ਬਰ ਪਿੰਡ ਜੌੜਕੀ ਅੰਧੇ ਵਾਲੀ ਦੀ ਟੁੱਟੀ ਸੜਕ ਦੇ ਰਹੀ ਹਾਦਸਿਆਂ ਨੂੰ ਸੱਦਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।