26-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-10-2026

ਰਮਿੰਦਰ ਸਿੰਘ ਆਵਲਾ ਦੇ ਕਾਂਗਰਸ ਛੱਡਣ ਨਾਲ ਪਾਰਟੀ ਨੂੰ ਕੋਈ ਫ਼ਰਕ ਨਹੀਂ ਪਵੇਗਾ : ਗੁਰਜੋਤ ਸਿੰਘ ਸੰਧੂ

ਜਲਾਲਾਬਾਦ, 25 ਅਕਤੂਬਰ( ਜਸਕਰਨ ਸਿੰਘ ਤਨੇਜਾ)- ਜਲਾਲਾਬਾਦ ਤੋਂ ਕਾਂਗਰਸ ਦੇ ਸਾਬਕਾ ਵਿਧਾਇਕ ਰਮਿੰਦਰ ਸਿੰਘ ਆਵਲਾ ਦੇ ਸ਼੍ਰੋਮਣੀ ਅਕਾਲੀ ਦਲ ’ਚ ਸ਼ਾਮਲ ਹੋਣ ਤੋਂ ਬਾਅਦ ਪੰਜਾਬ ਦੀ ਸਿਆਸਤ ’ਚ ਨਵੀਂ ਚਰਚਾ ਸ਼ੁਰੂ ਹੋ ਗਈ ਹੈ। ਆਵਲਾ ਦੇ ਇਸ ਫ਼ੈਸਲੇ ’ਤੇ ਪ੍ਰਤੀਕਿਰਿਆ ਦਿੰਦਿਆਂ ਪੰਜਾਬ ਯੂਥ ਕਾਂਗਰਸ ਦੇ ਜਨਰਲ ਸਕੱਤਰ ਗੁਰਜੋਤ ਸਿੰਘ ਸੰਧੂ ਨੇ ਪ੍ਰੈੱਸ ਕਾਨਫ਼ਰੰਸ ਕਰਕੇ ਕਿਹਾ ਕਿ ਕਿਸੇ ਇੱਕ ਆਗੂ ਦੇ ਪਾਰਟੀ ਛੱਡਣ ਨਾਲ ਕਾਂਗਰਸ ਨੂੰ ਕੋਈ ਫ਼ਰਕ ਨਹੀਂ ਪਵੇਗਾ, ਕਿਉਂਕਿ ਕਾਂਗਰਸ ਇੱਕ ਵੱਡੀ ਜਥੇਬੰਦੀ ਹੈ ਜਿਸ ਦੀ ਤਾਕਤ ਇਸ ਦੇ ਵਰਕਰਾਂ ਤੇ ਵਿਚਾਰਧਾਰਾ ਵਿਚ ਹੈ।

ਅਜੀਤ ਡੈਸਕ 26-10-2026
ਜਲਾਲਾਬਾਦ, 25 ਅਕਤੂਬਰ( ਜਸਕਰਨ ਸਿੰਘ ਤਨੇਜਾ)- ਜਲਾਲਾਬਾਦ ਤੋਂ ਕਾਂਗਰਸ ਦੇ ਸਾਬਕਾ ਵਿਧਾਇਕ ਰਮਿੰਦਰ ਸਿੰਘ ਆਵਲਾ ਦੇ ਸ਼੍ਰੋਮਣੀ ਅਕਾਲੀ ਦਲ ’ਚ ਸ਼ਾਮਲ ਹੋਣ ਤੋਂ ਬਾਅਦ ਪੰਜਾਬ ਦੀ ਸਿਆਸਤ ’ਚ ਨਵੀਂ ਚਰਚਾ ਸ਼ੁਰੂ ਹੋ ਗਈ ਹੈ। ਆਵਲਾ ਦੇ ਇਸ ਫ਼ੈਸਲੇ ’ਤੇ ਪ੍ਰਤੀਕਿਰਿਆ ਦਿੰਦਿਆਂ ਪੰਜਾਬ ਯੂਥ ਕਾਂਗਰਸ ਦੇ ਜਨਰਲ ਸਕੱਤਰ ਗੁਰਜੋਤ ਸਿੰਘ ਸੰਧੂ ਨੇ ਪ੍ਰੈੱਸ ਕਾਨਫ਼ਰੰਸ ਕਰਕੇ ਕਿਹਾ ਕਿ ਕਿਸੇ ਇੱਕ ਆਗੂ ਦੇ ਪਾਰਟੀ ਛੱਡਣ ਨਾਲ ਕਾਂਗਰਸ ਨੂੰ ਕੋਈ ਫ਼ਰਕ ਨਹੀਂ ਪਵੇਗਾ, ਕਿਉਂਕਿ ਕਾਂਗਰਸ ਇੱਕ ਵੱਡੀ ਜਥੇਬੰਦੀ ਹੈ ਜਿਸ ਦੀ ਤਾਕਤ ਇਸ ਦੇ ਵਰਕਰਾਂ ਤੇ ਵਿਚਾਰਧਾਰਾ ਵਿਚ ਹੈ। ਉਨ੍ਹਾਂ ਕਿਹਾ ਕਿ ਵਿਅਕਤੀ ਪਾਰਟੀ ਕਰਕੇ ਪਛਾਣ ਹਾਸਲ ਕਰਦਾ ਹੈ, ਨਾ ਕਿ ਪਾਰਟੀ ਕਿਸੇ ਇਕ ਵਿਅਕਤੀ ਕਰਕੇ ਚੱਲਦੀ ਹੈ। ਗੁਰਜੋਤ ਸਿੰਘ ਸੰਧੂ ਨੇ ਕਿਹਾ ਕਿ ਕਾਂਗਰਸ ਨੇ ਰਮਿੰਦਰ ਸਿੰਘ ਆਵਲਾ ਨੂੰ ਮਾਣ-ਸਤਿਕਾਰ ਤੇ ਅਹਿਮ ਜ਼ਿੰਮੇਵਾਰੀਆਂ ਦਿੱਤੀਆਂ ਸਨ। ਇਸ ਦੇ ਬਾਵਜੂਦ ਉਨ੍ਹਾਂ ਵਲੋਂ ਪਾਰਟੀ ਛੱਡਣ ਦਾ ਫ਼ੈਸਲਾ ਕਾਂਗਰਸੀ ਵਰਕਰਾਂ ਲਈ ਨਿਰਾਸ਼ਾਜਨਕ ਹੈ। ਉਨ੍ਹਾਂ ਦੋਸ਼ ਲਾਇਆ ਕਿ ਆਵਲਾ ਨੇ ਪਾਰਟੀ ਦੀ ਪਿੱਠ ਦਿਖਾ ਕੇ ਉਨ੍ਹਾਂ ਲੋਕਾਂ ਦੇ ਵਿਸ਼ਵਾਸ ਨੂੰ ਵੀ ਠੇਸ ਪਹੁੰਚਾਈ ਹੈ, (ਬਾਕੀ ਸਫ਼ਾ 6 ’ਤੇ)
ਪਿਛਲੀ ਖ਼ਬਰ ਗੰਡਾਸੀ ਨਾਲ ਵਾਰ ਕਰ ਕੇ ਸੱਟਾਂ ਮਾਰਨ ਵਾਲੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਅਬੋਹਰ ਦੇ ਗੈਰੀ ਥਿੰਦ ਨੇ ਕੈਨੇਡਾ ’ਚ ਗੱਡੇ ਕਾ... ਅਗਲੀ ਖ਼ਬਰ ਫ਼ਾਜ਼ਿਲਕਾ ਤੇ ਅਬੋਹਰ ਵਿਚ ਗਰੁੱਪ-ਡੀ ਦੀ ਭਰਤੀ ਪ੍ਰੀਖਿਆ ਅਮਨ-ਅਮਾਨ ਨਾਲ ਨੇਪਰੇ ਚੜ੍ਹੀ ਕੁੱਲ 5430 ਵਿਚੋਂ 3397 ਪ੍ਰੀਖਿਆ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।