ਗੁਰਜੀਤ ਸਿੰਘ ਗਿੱਲ ਨੇ ਪ੍ਰਤਾਪ ਸਿੰਘ ਬਾਜਵਾ ਨਾਲ ਕੀਤੀ ਮੁਲਾਕਾਤ
ਫ਼ਾਜ਼ਿਲਕਾ, 26 ਅਕਤੂਬਰ (ਦਵਿੰਦਰ ਪਾਲ ਸਿੰਘ)-ਕਾਂਗਰਸੀ ਆਗੂ ਗੁਰਜੀਤ ਸਿੰਘ ਗਿੱਲ ਨੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨਾਲ ਵਿਸ਼ੇਸ਼ ਮੁਲਾਕਾਤ ਕੀਤੀ। ਇਸ ਦੌਰਾਨ ਗੁਰਜੀਤ ਸਿੰਘ ਗਿੱਲ ਨੇ ਦੱਸਿਆ ਕਿ ਪ੍ਰਤਾਪ ਸਿੰਘ ਬਾਜਵਾ ਨੇ ਉਨ੍ਹਾਂ ਨੂੰ ਭਰੋਸਾ ਦਿੱਤਾ ਹੈ ਕਿ ਫ਼ਾਜ਼ਿਲਕਾ ਦੇ ਪੀੜਤ ਕਿਸਾਨਾਂ ਨੂੰ ਹੋਏ ਨੁਕਸਾਨ ਦਾ ਮੁੱਦਾ ਪੰਜਾਬ ਸਰਕਾਰ ਕੋਲ ਚੁੱਕ ਕੇ ਵੱਧ ਤੋਂ ਵੱਧ ਮੁਆਵਜ਼ਾ ਦਿਵਾਉਣ ਦੇ ਹਰ ਸੰਭਵ ਯਤਨ ਕੀਤੇ ਜਾਣਗੇ।
ਅਜੀਤ ਡੈਸਕ
27-10-2026