ਗੁਰਦੁਆਰਾ ਨਾਨਕਸਰ ਟੋਭਾ ਵਿਖੇ ਯਾਦਗਾਰੀ ਹੋ ਨਿੱਬੜਿਆ ਗੁਰਮਤਿ ਵਿਚਾਰ ਸਮਾਗਮ
ਅਬੋਹਰ, 26 ਅਕਤੂਬਰ (ਤੇਜਿੰਦਰ ਸਿੰਘ ਖ਼ਾਲਸਾ) : ਸ੍ਰੀ ਗੁਰੂ ਤੇਗ਼ ਬਹਾਦਰ ਸੇਵਾ ਸੁਸਾਇਟੀ ਅਬੋਹਰ ਵਲੋਂ ਸਥਾਨਕ ਫ਼ਾਜ਼ਿਲਕਾ ਰੋਡ ਸਥਿਤ ਗੁਰਦੁਆਰਾ ਨਾਨਕਸਰ ਟੋਭਾ ਵਿਖੇ ਕਰਵਾਇਆ ਗਿਆ ਗੁਰਮਤਿ ਵਿਚਾਰ ਸਮਾਗਮ ਸੰਗਤਾਂ ਲਈ ਯਾਦਗਾਰੀ ਹੋ ਨਿੱਬੜਿਆ। ਸਮਾਗਮ ਦੌਰਾਨ ਗੁਰਮਤਿ ਗਿਆਨ ਮਿਸ਼ਨਰੀ ਕਾਲਜ ਲੁਧਿਆਣਾ ਦੇ ਪ੍ਰੋ.
ਗ
ਗੁਰਮਤਿ ਵਿਚਾਰ ਸਮਾਗਮ ਦੌਰਾਨ ਸੰਗਤਾਂ ਨਾਲ ਵਿਚਾਰਾਂ ਦੀ ਸਾਂਝ ਪਾਉਂਦੇ ਹੋਏ ਪ੍ਰੋ.ਸਰਬਜੀਤ ਸਿੰਘ ਧੂੰਦਾ।
27-10-2026
ਅਬੋਹਰ, 26 ਅਕਤੂਬਰ (ਤੇਜਿੰਦਰ ਸਿੰਘ ਖ਼ਾਲਸਾ) : ਸ੍ਰੀ ਗੁਰੂ ਤੇਗ਼ ਬਹਾਦਰ ਸੇਵਾ ਸੁਸਾਇਟੀ ਅਬੋਹਰ ਵਲੋਂ ਸਥਾਨਕ ਫ਼ਾਜ਼ਿਲਕਾ ਰੋਡ ਸਥਿਤ ਗੁਰਦੁਆਰਾ ਨਾਨਕਸਰ ਟੋਭਾ ਵਿਖੇ ਕਰਵਾਇਆ ਗਿਆ ਗੁਰਮਤਿ ਵਿਚਾਰ ਸਮਾਗਮ ਸੰਗਤਾਂ ਲਈ ਯਾਦਗਾਰੀ ਹੋ ਨਿੱਬੜਿਆ। ਸਮਾਗਮ ਦੌਰਾਨ ਗੁਰਮਤਿ ਗਿਆਨ ਮਿਸ਼ਨਰੀ ਕਾਲਜ ਲੁਧਿਆਣਾ ਦੇ ਪ੍ਰੋ.ਸਰਬਜੀਤ ਸਿੰਘ ਧੁੰਦਾ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਦਿਆਂ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਪਾਈ ਤੇ ਉਨ੍ਹਾਂ ਨੂੰ ਗੁਰਬਾਣੀ ਦੇ ਸਿਧਾਂਤਾਂ ਨੂੰ ਸਮਝ ਕੇ ਆਪਣੇ ਜੀਵਨ ਵਿਚ ਅਪਣਾਉਣ ਦੀ ਪ੍ਰੇਰਨਾ ਦਿੱਤੀ। ਆਪਣੇ ਵਿਚਾਰਾਂ ਰਾਹੀਂ ਪ੍ਰੋ.ਧੁੰਦਾ ਨੇ ਸੰਗਤਾਂ ਨੂੰ ਸੱਦਾ ਦਿੱਤਾ ਕਿ ਉਹ ਗੁਰਬਾਣੀ ਨੂੰ ਕੇਵਲ ਪੜ੍ਹਨ ਤੱਕ ਹੀ ਸੀਮਤ ਨਾ ਰੱਖਣ, ਸਗੋਂ ਇਸ ਦੇ ਅਰਥਾਂ ਨੂੰ ਸਮਝਣ, ਵਿਚਾਰਨ ਤੇ ਗੁਰਬਾਣੀ ਦੀ ਸਿੱਖਿਆ ਅਨੁਸਾਰ ਜੀਵਨ ਬਤੀਤ ਕਰਨ ਦਾ ਯਤਨ ਕਰਨ। ਇਸ ਤੋਂ ਪਹਿਲਾਂ ਗੁਰਦੁਆਰਾ ਨਾਨਕਸਰ ਟੋਭਾ ਦੇ ਹੈੱਡ ਗ੍ਰੰਥੀ ਭਾਈ ਪ੍ਰਕਾਸ਼ ਸਿੰਘ ਦੇ ਜਥੇ ਵਲੋਂ ਗੁਰਬਾਣੀ ਕੀਰਤਨ ਦੀ ਸੇਵਾ ਨਿਭਾਈ ਗਈ। ਉਪਰੰਤ ਗੁਰਦੁਆਰਾ ਦਮਦਮਾ ਸਾਹਿਬ ਦੇ ਗ੍ਰੰਥੀ ਭਾਈ ਗਗਨਦੀਪ ਸਿੰਘ ਨੇ ਗੁਰਮਤਿ ਵਿਚਾਰਾਂ ਦੀ ਸਾਂਝ ਪਾਈ। ਅੰਤ ਵਿਚ ਭਾਈ ਚੰਨਪ੍ਰੀਤ ਸਿੰਘ ਖ਼ਾਲਸਾ ਵਲੋਂ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ। ਸਮਾਗਮ ਦੀ ਸਫਲਤਾ ਲਈ ਗੁਰੂ ਨਾਨਕ ਸੇਵਕ ਦਲ ਸਿਮਰਨ ਸੁਸਾਇਟੀ, ਭਾਈ ਘਨੱਈਆ ਸੇਵਾ ਸੁਸਾਇਟੀ, ਗੁਰਦੁਆਰਾ ਨਾਨਕਸਰ ਪ੍ਰਬੰਧਕ ਕਮੇਟੀ, ਗੁਰਦੁਆਰਾ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਪ੍ਰਬੰਧਕ ਕਮੇਟੀ, ਗੁਰਦੁਆਰਾ ਸੰਗਤਸਰ ਸਾਹਿਬ ਤੇ ਗੁਰਦੁਆਰਾ ਬਾਬਾ ਦੀਪ ਸਿੰਘ ਪ੍ਰਬੰਧਕ ਕਮੇਟੀ ਸਮੇਤ ਵੱਖ-ਵੱਖ ਧਾਰਮਿਕ ਅਤੇ ਸਮਾਜਿਕ ਸੰਸਥਾਵਾਂ ਵਲੋਂ ਵਿਸ਼ੇਸ਼ ਸਹਿਯੋਗ ਦਿੱਤਾ ਗਿਆ। ਇਸ ਮੌਕੇ ਸੁਸਾਇਟੀ ਦੇ ਮੁੱਖ ਸੇਵਾਦਾਰ ਐਡਵੋਕੇਟ ਤੇਜਿੰਦਰ ਸਿੰਘ ਖ਼ਾਲਸਾ ਤੋਂ ਇਲਾਵਾ ਜਗਜੀਤ ਸਿੰਘ ਜੱਗਾ, ਗੁਰਵਿੰਦਰ ਸਿੰਘ ਵਿਪਨ, ਚੰਨਪ੍ਰੀਤ ਸਿੰਘ ਖ਼ਾਲਸਾ, ਜਸ਼ਨਦੀਪ ਸਿੰਘ, ਮਾਨ ਸਿੰਘ ਪਰੂਥੀ, ਸ਼ਿਵਰਾਜ ਸਿੰਘ ਖ਼ਾਲਸਾ, ਕਰਨਲ ਐੱਸ.ਪੀ.ਆਰ. ਗਾਬਾ, ਸੁਖਜਿੰਦਰ ਸਿੰਘ ਰਾਜਨ, ਪਰਵਿੰਦਰ ਪਾਲ ਸਿੰਘ ਰਾਜਾ, ਜਸਵਿੰਦਰ ਸਿੰਘ ਕਥੂਰੀਆ, ਮਿਸਤਰੀ ਮਹਿੰਦਰ ਸਿੰਘ, ਅਜੈਬ ਸਿੰਘ ਆਲਮਗੜ੍ਹ, ਭੁਪਿੰਦਰ ਸਿੰਘ ਪੋਜੀ, ਗੁਰਮੀਤ ਸਿੰਘ ਪਰਜਾਪਤੀ, ਤਰਸੇਮ ਸਿੰਘ ਧਰਾਂਗਵਾਲਾ, ਰੋਤਾਸ ਸੋਖਲ, ਵਿਨੈ ਪ੍ਰਤਾਪ ਸਿੰਘ ਖ਼ਾਲਸਾ, ਰਸ਼ਪਾਲ ਸਿੰਘ, ਐਡਵੋਕੇਟ ਅਮਨਦੀਪ ਸਿੰਘ ਧਾਲੀਵਾਲ, ਐਡਵੋਕੇਟ ਲਖਵਿੰਦਰ ਸਿੰਘ ਸਿੱਧੂ, ਐਡਵੋਕੇਟ ਹਰਪ੍ਰੀਤ ਸਿੰਘ, ਬਲਜੀਤ ਸਿੰਘ, ਬਲਵਿੰਦਰ ਸਿੰਘ ਬੰਟੀ, ਜਗਜੀਤ ਸਿੰਘ ਡੀ.ਸੀ., ਬਾਬਾ ਗੁਰਦਾਸ ਸਿੰਘ, ਮੇਜਰ ਸਿੰਘ ਪ੍ਰਧਾਨ ਜੋਗਾ ਸਿੰਘ ਭੁੱਲਰ, ਐਡਵੋਕੇਟ ਪ੍ਰਭਜੋਤ ਸਿੰਘ ਕਾਲੜਾ, ਐਡਵੋਕੇਟ ਗੌਤਮ ਕਪੂਰ, ਐਡਵੋਕੇਟ ਗੌਰਵ ਧੂੜੀਆ, ਐਡਵੋਕੇਟ ਹਰਮਿੰਦਰ ਪਾਲ ਸਿੰਘ ਬਜਾਜ, ਐਡਵੋਕੇਟ ਇੰਦਰਪ੍ਰੀਤ ਸਿੰਘ ਸਿੱਧੂ, ਪਰਮਿੰਦਰ ਸਿੰਘ ਹੈਪੀ ਅਜੀਮਗੜ੍ਹ, ਕੁਲਬੀਰ ਸਿੰਘ ਅਜੀਮਗੜ੍ਹ, ਅਜੈਬ ਸਿੰਘ ਆਲਮਗੜ੍ਹ, ਸਚਿਨਜੀਤ ਸਿੰਘ ਸੰਨ੍ਹੀ ਆਦਿ ਹਾਜ਼ਰ ਸਨ।