27-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-10-2026

ਸਰਕਾਰੀ ਹਾਈ ਸਕੂਲ ਰਾਏਪੁਰਾ ਵਿਖੇ ਚਾਰ ਰੋਜ਼ਾ ਭਾਰਤ ਸਕਾਊਟਸ ਐਂਡ ਗਾਈਡਸ ਕੈਂਪ ਸਫਲਤਾਪੂਰਵਕ ਸਮਾਪਤ

ਅਬੋਹਰ, 26 ਅਕਤੂਬਰ, (ਵਿਵੇਕ ਹੂੜੀਆ)- ਸਰਕਾਰੀ ਹਾਈ ਸਕੂਲ ਰਾਏਪੁਰਾ ਵਿਖੇ ਭਾਰਤ ਸਕਾਊਟਸ ਐਂਡ ਗਾਈਡਸ ਵਲੋਂ ਜ਼ਿਲ੍ਹਾ ਸਿੱਖਿਆ ਅਫ਼ਸਰ ਅਜੈ ਸ਼ਰਮਾ ਦੀ ਯੋਗ ਅਗਵਾਈ ਹੇਠ ਲਗਾਇਆ ਗਿਆ ਚਾਰ ਰੋਜ਼ਾ ਸਕਾਊਟਸ ਐਂਡ ਗਾਈਡਸ ਕੈਂਪ ਸਫਲਤਾਪੂਰਵਕ ਨੇਪਰੇ ਚੜ੍ਹ ਗਿਆ। 21 ਤੋਂ 24 ਅਕਤੂਬਰ ਤੱਕ ਇਸ ਕੈਂਪ ਵਿਚ ਸਰਕਾਰੀ ਹਾਈ ਸਕੂਲ ਰਾਏਪੁਰਾ, ਸਰਕਾਰੀ ਹਾਈ ਸਕੂਲ ਕਾਲਾ ਟਿੱਬਾ ਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੁਤਾਰਾਂਵਾਲੀ ਦੇ ਵਿਦਿਆਰਥੀਆਂ ਨੇ ਪੂਰੇ ਉਤਸ਼ਾਹ ਨਾਲ ਭਾਗ ਲਿਆ।

ਅਜੀਤ ਡੈਸਕ 27-10-2026
ਅਬੋਹਰ, 26 ਅਕਤੂਬਰ, (ਵਿਵੇਕ ਹੂੜੀਆ)- ਸਰਕਾਰੀ ਹਾਈ ਸਕੂਲ ਰਾਏਪੁਰਾ ਵਿਖੇ ਭਾਰਤ ਸਕਾਊਟਸ ਐਂਡ ਗਾਈਡਸ ਵਲੋਂ ਜ਼ਿਲ੍ਹਾ ਸਿੱਖਿਆ ਅਫ਼ਸਰ ਅਜੈ ਸ਼ਰਮਾ ਦੀ ਯੋਗ ਅਗਵਾਈ ਹੇਠ ਲਗਾਇਆ ਗਿਆ ਚਾਰ ਰੋਜ਼ਾ ਸਕਾਊਟਸ ਐਂਡ ਗਾਈਡਸ ਕੈਂਪ ਸਫਲਤਾਪੂਰਵਕ ਨੇਪਰੇ ਚੜ੍ਹ ਗਿਆ। 21 ਤੋਂ 24 ਅਕਤੂਬਰ ਤੱਕ ਇਸ ਕੈਂਪ ਵਿਚ ਸਰਕਾਰੀ ਹਾਈ ਸਕੂਲ ਰਾਏਪੁਰਾ, ਸਰਕਾਰੀ ਹਾਈ ਸਕੂਲ ਕਾਲਾ ਟਿੱਬਾ ਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੁਤਾਰਾਂਵਾਲੀ ਦੇ ਵਿਦਿਆਰਥੀਆਂ ਨੇ ਪੂਰੇ ਉਤਸ਼ਾਹ ਨਾਲ ਭਾਗ ਲਿਆ। ਕੈਂਪ ਦੌਰਾਨ ਘਣਸ਼ਾਮ, ਕਮਲ ਕਿਸ਼ੋਰ ਤੇ ਸੁਮੇਸ਼ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ ਅਤੇ ਵਿਦਿਆਰਥੀਆਂ ਦਾ ਮਾਰਗਦਰਸ਼ਨ ਕੀਤਾ। ਕੈਂਪ ਦੇ ਸੁਚਾਰੂ ਸੰਚਾਲਨ ਲਈ ਸ੍ਰੀਮਤੀ ਮਨੀਸ਼ਾ ਰਾਣੀ ਨੇ ਨੋਡਲ ਅਧਿਕਾਰੀ ਵਜੋਂ ਸੇਵਾਵਾਂ ਨਿਭਾਈਆਂ। ਇਸ ਚਾਰ ਰੋਜ਼ਾ ਕੈਂਪ ਦਾ ਸਮੁੱਚਾ ਪ੍ਰਬੰਧ ਸਕੂਲ ਦੇ ਹੈੱਡਮਾਸਟਰ ਮਹਿੰਦਰ ਕੁਮਾਰ ਦੀ ਦੇਖ-ਰੇਖ ਹੇਠ ਕੀਤਾ ਗਿਆ, ਜਿਨ੍ਹਾਂ ਨੇ ਸਮੂਹ ਸਟਾਫ਼ ਦੇ ਸਹਿਯੋਗ ਨਾਲ ਕੈਂਪ ਦੀਆਂ ਸਾਰੀਆਂ ਗਤੀਵਿਧੀਆਂ ਨੂੰ ਸੁਚੱਜੇ ਢੰਗ ਨਾਲ ਚਲਾਇਆ। ਹੈੱਡਮਾਸਟਰ ਮਹਿੰਦਰ ਕੁਮਾਰ ਨੇ ਦੱਸਿਆ ਕਿ ਕੈਂਪ ਦਾ ਮੁੱਖ ਉਦੇਸ਼ ਵਿਦਿਆਰਥੀਆਂ ਵਿਚ ਅਨੁਸ਼ਾਸਨ, ਆਪਸੀ ਸਹਿਯੋਗ, ਆਤਮ-ਵਿਸ਼ਵਾਸ, ਸੇਵਾ ਭਾਵਨਾ ਤੇ ਸਮਾਜਿਕ ਜ਼ਿੰਮੇਵਾਰੀ ਦਾ ਸੰਚਾਰ ਕਰਨਾ ਸੀ। ਅਜਿਹੇ ਕੈਂਪ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ। ਕੈਂਪ ਦੇ ਆਖ਼ਰੀ ਦਿਨ ਵਿਦਿਆਰਥੀਆਂ ਨੂੰ ਰੋਮਾਂਚਕ ਅਨੁਭਵ ਲਈ ਐਡਵੈਂਚਰ ਪਾਰਕ ਅਬੋਹਰ ਦਾ ਦੌਰਾ ਵੀ ਕਰਵਾਇਆ ਗਿਆ।
ਪਿਛਲੀ ਖ਼ਬਰ ਪੇਂਡੂ ਖੇਡ ਮੇਲਾ 6 ਨਵੰਬਰ ਨੂੰ ਅਗਲੀ ਖ਼ਬਰ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿਖੇ ਪ੍ਰਕਾਸ਼ ਪੁਰਬ ਸ਼ਰਧਾਪੂਰਵਕ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।