27-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-10-2026

ਦਿਵਿਆ ਜਯੋਤੀ ਜਾਗ੍ਰਿਤੀ ਸੰਸਥਾਨ ਵਲੋਂ ਫ਼ਾਜ਼ਿਲਕਾ ਆਸ਼ਰਮ ’ਚ ਸਤਿਸੰਗ

ਫ਼ਾਜ਼ਿਲਕਾ, 26 ਅਕਤੂਬਰ (ਦਵਿੰਦਰ ਪਾਲ ਸਿੰਘ)- ਦਿਵਿਆ ਜਯੋਤੀ ਜਾਗ੍ਰਿਤੀ ਸੰਸਥਾਨ ਵਲੋਂ ਸਥਾਨਕ ਫ਼ਾਜ਼ਿਲਕਾ ਆਸ਼ਰਮ ਵਿਖੇ ਇਕ ਵਿਸ਼ੇਸ਼ ਸਤਿਸੰਗ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸਾਧਵੀ ਪੂਜਾ ਭਾਰਤੀ ਨੇ ਸੰਗਤਾਂ ਨਾਲ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਅੱਜ ਦੀ ਨੌਜਵਾਨ ਪੀੜ੍ਹੀ ਸਿੱਖਿਆ, ਰੁਜ਼ਗਾਰ, ਮੁਕਾਬਲੇਬਾਜ਼ੀ ਤੇ ਭਵਿੱਖ ਦੀਆਂ ਅਨਿਸ਼ਚਿਤਤਾਵਾਂ ਵਰਗੀਆਂ ਕਈ ਚੁਨੌਤੀਆਂ ਦਾ ਸਾਹਮਣਾ ਕਰ ਰਹੀ ਹੈ।

ਸਤਿਸੰਗ ਦੌਰਾਨ ਸੰਗਤਾਂ ਨੂੰ ਸੰਬੋਧਨ ਕਰਦੇ ਹੋਏ ਸਾਧਵੀ ਪੂਜਾ ਭਾਰਤੀ। ਅਜੀਤ ਤਸਵੀਰ 27-10-2026
ਫ਼ਾਜ਼ਿਲਕਾ, 26 ਅਕਤੂਬਰ (ਦਵਿੰਦਰ ਪਾਲ ਸਿੰਘ)- ਦਿਵਿਆ ਜਯੋਤੀ ਜਾਗ੍ਰਿਤੀ ਸੰਸਥਾਨ ਵਲੋਂ ਸਥਾਨਕ ਫ਼ਾਜ਼ਿਲਕਾ ਆਸ਼ਰਮ ਵਿਖੇ ਇਕ ਵਿਸ਼ੇਸ਼ ਸਤਿਸੰਗ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸਾਧਵੀ ਪੂਜਾ ਭਾਰਤੀ ਨੇ ਸੰਗਤਾਂ ਨਾਲ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਅੱਜ ਦੀ ਨੌਜਵਾਨ ਪੀੜ੍ਹੀ ਸਿੱਖਿਆ, ਰੁਜ਼ਗਾਰ, ਮੁਕਾਬਲੇਬਾਜ਼ੀ ਤੇ ਭਵਿੱਖ ਦੀਆਂ ਅਨਿਸ਼ਚਿਤਤਾਵਾਂ ਵਰਗੀਆਂ ਕਈ ਚੁਨੌਤੀਆਂ ਦਾ ਸਾਹਮਣਾ ਕਰ ਰਹੀ ਹੈ। ਅਜਿਹੇ ਸਮੇਂ ਵਿਚ ਸਤਿਸੰਗ ਤੇ ਅਧਿਆਤਮਿਕ ਚਿੰਤਨ ਨੌਜਵਾਨਾਂ ਨੂੰ ਜੀਵਨ ਪ੍ਰਤੀ ਪਾਜ਼ੀਟਿਵ ਦ੍ਰਿਸ਼ਟੀਕੋਣ ਅਪਣਾਉਣ ਦੀ ਪ੍ਰੇਰਨਾ ਦਿੰਦੇ ਹਨ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਆਧੁਨਿਕ ਸਿੱਖਿਆ ਤੇ ਤਕਨਾਲੋਜੀ ਦੇ ਨਾਲ-ਨਾਲ ਨੈਤਿਕ ਕਦਰਾਂ-ਕੀਮਤਾਂ, ਅਨੁਸ਼ਾਸਨ, ਮਿਹਨਤ, ਸਚਾਈ ਤੇ ਸੇਵਾ ਭਾਵਨਾ ਨੂੰ ਵੀ ਆਪਣੇ ਜੀਵਨ ਵਿਚ ਅਹਿਮੀਅਤ ਦੇਣੀ ਚਾਹੀਦੀ ਹੈ। ਸਮਾਗਮ ਦੇ ਅੰਤ ਵਿਚ ਸਾਧਵੀ ਗੁਰਪ੍ਰੀਤ ਭਾਰਤੀ ਨੇ ਮਧੁਰ ਭਜਨ ਗਾਇਣ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ।
ਪਿਛਲੀ ਖ਼ਬਰ ਭਗਵਾਨ ਵਾਲਮੀਕਿ ਦੇ ਪ੍ਰਗਟ ਦਿਵਸ ਮੌਕੇ ਗੁਰਜੋਤ ਸਿੰਘ ਸੰਧੂ ਤੇ ਹੋਰਨਾਂ ਨੇ ਮੰਦਰ ਵਿਖੇ ਨਤਮਸਤਕ ਹੋ ਕੇ ਲਗਵਾਈ ਹਾਜ਼ਰੀ ਅਗਲੀ ਖ਼ਬਰ ਭਾਜਪਾ ਆਗੂ ਅਸ਼ੋਕ ਜੈਰਥ ਦੀ ਅਗਵਾਈ ’ਚ ਵਰਕਰਾਂ ਨੇ ਸੁਣਿਆ ‘ਮਨ ਕੀ ਬਾਤ’ ਪ੍ਰੋਗਰਾਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।