27-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-10-2026

‘ ਮੇਰਾ ਪੰਜਾਬ ਮੇਰੀ ਜ਼ਿੰਮੇਵਾਰੀ’ ਤਹਿਤ ਸਰਕਾਰੀ ਕਾਲਜ ਅਬੋਹਰ ’ਚ ਨਸ਼ਾ ਵਿਰੋਧੀ ਸੈਮੀਨਾਰ ਕਰਵਾਇਆ

ਅਬੋਹਰ, 26 ਅਕਤੂਬਰ, (ਵਿਵੇਕ ਹੂੜੀਆ)-‘ਮੇਰਾ ਪੰਜਾਬ ਮੇਰੀ ਜ਼ਿੰਮੇਵਾਰੀ’ ਮੁਹਿੰਮ ਤਹਿਤ ਸਰਕਾਰੀ ਕਾਲਜ ਅਬੋਹਰ ਵਿਖੇ ਪ੍ਰਿੰਸੀਪਲ ਡਾ. ਜਯੋਤਸਨਾ ਸਿੰਗਲਾ ਦੀ ਅਗਵਾਈ ਹੇਠ ਨਸ਼ਾ ਵਿਰੋਧੀ ਸੈਮੀਨਾਰ ਕਰਵਾਇਆ ਗਿਆ।

ਅਜੀਤ ਡੈਸਕ 27-10-2026
ਅਬੋਹਰ, 26 ਅਕਤੂਬਰ, (ਵਿਵੇਕ ਹੂੜੀਆ)-‘ਮੇਰਾ ਪੰਜਾਬ ਮੇਰੀ ਜ਼ਿੰਮੇਵਾਰੀ’ ਮੁਹਿੰਮ ਤਹਿਤ ਸਰਕਾਰੀ ਕਾਲਜ ਅਬੋਹਰ ਵਿਖੇ ਪ੍ਰਿੰਸੀਪਲ ਡਾ.ਜਯੋਤਸਨਾ ਸਿੰਗਲਾ ਦੀ ਅਗਵਾਈ ਹੇਠ ਨਸ਼ਾ ਵਿਰੋਧੀ ਸੈਮੀਨਾਰ ਕਰਵਾਇਆ ਗਿਆ। ਇਹ ਸੈਮੀਨਾਰ ਸਾਂਝ ਕੇਂਦਰ ਥਾਣਾ ਸਿਟੀ-1 ਅਤੇ ਥਾਣਾ ਸਿਟੀ-2 ਅਬੋਹਰ ਵਲੋਂ ਸੰਯੁਕਤ ਰੂਪ ਵਿਚ ਕਰਵਾਇਆ ਗਿਆ। ਸੈਮੀਨਾਰ ਦੌਰਾਨ ਮੁੱਖ ਬੁਲਾਰੇ ਐੱਸ.ਪੀ.ਸਤਿੰਦਰ ਕੁਮਾਰ ਨੇ ਕਿਹਾ ਕਿ ਪੁਲਿਸ ਅਤੇ ਆਮ ਜਨਤਾ ਦੇ ਸਾਂਝੇ ਯਤਨਾਂ ਨਾਲ ਹੀ ਪੰਜਾਬ ਨੂੰ ਨਸ਼ਾ ਮੁਕਤ ਕੀਤਾ ਜਾ ਸਕਦਾ ਹੈ। ਥਾਣਾ ਸਿਟੀ-2 ਦੇ ਐੱਸ.ਐੱਚ.ਓ. ਸੁਖਮੰਦਰ ਸਿੰਘ ਨੇ ਵਿਦਿਆਰਥੀਆਂ ਨੂੰ ਮੋਬਾਈਲ ਦੀ ਜ਼ਰੂਰਤ ਮੁਤਾਬਿਕ ਵਰਤੋਂ ਕਰਨ ਦੀ ਸਲਾਹ ਦਿੰਦਿਆਂ ਕਿਹਾ ਕਿ ਡਿਜੀਟਲ ਯੁੱਗ ਵਿਚ ਮੋਬਾਈਲ ਦੀ ਅੱਤ ਤੋਂ ਵੱਧ ਵਰਤੋਂ ਵੀ ਇਕ ਖ਼ਤਰਨਾਕ ਨਸ਼ਾ ਹੈ। ਬੰਬੇ ਇੰਸਟੀਚਿਊਟ ਦੇ ਸੰਚਾਲਕ ਗਗਨ ਚੁੱਘ ਨੇ ਨੌਜਵਾਨਾਂ ਨੂੰ ਚੰਗੀ ਸੰਗਤ ਅਪਣਾਉਣ ਤੇ ਆਪਣੇ ਜੀਵਨ ਦਾ ਟੀਚਾ ਮਿੱਥ ਕੇ ਅੱਗੇ ਵਧਣ ਲਈ ਪ੍ਰੇਰਿਤ ਕੀਤਾ। ਅੰਤ ਵਿਚ ਪ੍ਰੋ. ਮਮਤਾ ਨੇ ਆਏ ਮਹਿਮਾਨਾਂ ਦਾ ਧੰਨਵਾਦ ਕੀਤਾ । ਮੰਚ ਸੰਚਾਲਨ ਪ੍ਰੋ. ਪ੍ਰਦੀਪ ਸਿੰਘ ਨੇ ਕੀਤਾ। ਇਸ ਮੌਕੇ ਪ੍ਰੋ. ਲਵਿਸ਼ ਲੂਣਾ, ਰਾਕੇਸ਼ ਕੁਮਾਰ, ਰਾਜਵਿੰਦਰ ਸਿੰਘ, ਹਰਪ੍ਰੀਤ ਸਿੰਘ, ਜਗਤਾਰ ਸਿੰਘ, ਸਾਂਝ ਕੇਂਦਰ ਤੋਂ ਏ.ਐੱਸ.ਆਈ. ਬਲਦੇਵ ਸਿੰਘ, ਦੀਪਕ ਕੰਬੋਜ, ਕੁਲਦੀਪ ਸਿੰਘ, ਕਾਲਜ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ।
ਪਿਛਲੀ ਖ਼ਬਰ ਜਸਨੂਰ ਕੌਰ ਢਿੱਲੋਂ ਨੇ ਨੈਸ਼ਨਲ ਡਾਂਸ ਚੈਂਪੀਅਨਸ਼ਿਪ ’ਚ ਮੱਲਾਂ ਮਾਰੀਆਂ ਅਗਲੀ ਖ਼ਬਰ ਹੜ੍ਹ ਪ੍ਰਭਾਵਿਤ ਪਿੰਡ ਮਾਤਮ ਨਗਰ ਵਿਖੇ ਸੰਦੀਪ ਸਿੰਘ ਭੱਟੀ ਫਾਊਂਡੇਸ਼ਨ ਵਲੋਂ 300 ਦੇ ਕਰੀਬ ਸਿਲਾਈ ਮਸ਼ੀਨਾਂ ਦੀ ਵੰਡ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।