ਖਰੀਦ ਅਤੇ ਲਿਫ਼ਟਿੰਗ ’ਚ ਦੇਰੀ ’ਤੇ ਸੰਦੀਪ ਜਾਖੜ ਨੇ ਪੰਜਾਬ ਸਰਕਾਰ ਨੂੰ ਘੇਰਿਆ
ਅਬੋਹਰ, 27 ਅਕਤੂਬਰ (ਵਿਵੇਕ ਹੂੜੀਆ)-ਸਥਾਨਕ ਅਨਾਜ ਮੰਡੀ ਵਿਚ ਝੋਨੇ ਦੀ ਆਮਦ ਦੇ ਨਾਲ ਹੀ ਫ਼ਸਲ ਦੇ ਵੱਡੇ-ਵੱਡੇ ਢੇਰ ਲੱਗੇ ਹੋਏ ਹਨ। ਮੰਡੀ ਵਿਚ ਅਜੇ ਹੋਰ ਝੋਨਾ ਪਹੁੰਚਣਾ ਬਾਕੀ ਹੈ, ਪਰ ਮੌਜੂਦਾ ਸਥਿਤੀ ਨੂੰ ਦੇਖਦਿਆਂ ਖ਼ਰੀਦ ਅਤੇ ਲਿਫ਼ਟਿੰਗ ਦੇ ਪ੍ਰਬੰਧਾਂ ’ਤੇ ਗੰਭੀਰ ਸਵਾਲ ਖੜ੍ਹੇ ਹੋ ਰਹੇ ਹਨ।
ਅ
ਅਬੋਹਰ ਅਨਾਜ ਮੰਡੀ ਵਿਖੇ ਝੋਨੇ ਦੇ ਲੱਗੇ ਢੇਰਾਂ ਦਾ ਜਾਇਜ਼ਾ ਲੈਂਦੇ ਹੋਏ ਵਿਧਾਇਕ ਸੰਦੀਪ ਜਾਖੜ, ਨਾਲ ਆੜ੍ਹਤੀਏ, ਕਿਸਾਨ ਅਤੇ ਮਜ਼ਦੂਰ। ਅਜੀਤ ਤਸਵੀਰ
28-10-2026
ਅਬੋਹਰ, 27 ਅਕਤੂਬਰ (ਵਿਵੇਕ ਹੂੜੀਆ)-ਸਥਾਨਕ ਅਨਾਜ ਮੰਡੀ ਵਿਚ ਝੋਨੇ ਦੀ ਆਮਦ ਦੇ ਨਾਲ ਹੀ ਫ਼ਸਲ ਦੇ ਵੱਡੇ-ਵੱਡੇ ਢੇਰ ਲੱਗੇ ਹੋਏ ਹਨ। ਮੰਡੀ ਵਿਚ ਅਜੇ ਹੋਰ ਝੋਨਾ ਪਹੁੰਚਣਾ ਬਾਕੀ ਹੈ, ਪਰ ਮੌਜੂਦਾ ਸਥਿਤੀ ਨੂੰ ਦੇਖਦਿਆਂ ਖ਼ਰੀਦ ਅਤੇ ਲਿਫ਼ਟਿੰਗ ਦੇ ਪ੍ਰਬੰਧਾਂ ’ਤੇ ਗੰਭੀਰ ਸਵਾਲ ਖੜ੍ਹੇ ਹੋ ਰਹੇ ਹਨ। ਵਿਧਾਇਕ ਸੰਦੀਪ ਜਾਖੜ ਨੇ ਮੰਡੀ ਦਾ ਦੌਰਾ ਕਰਕੇ ਸਥਿਤੀ ਦਾ ਜਾਇਜ਼ਾ ਲਿਆ ਅਤੇ ਝੋਨੇ ਦੀ ਖ਼ਰੀਦ ਅਤੇ ਲਿਫ਼ਟਿੰਗ ਵਿਚ ਹੋ ਰਹੀ ਦੇਰੀ ਨੂੰ ਲੈ ਕੇ ਪੰਜਾਬ ਸਰਕਾਰ ਦੀ ਕਾਰਜਪ੍ਰਣਾਲੀ ’ਤੇ ਤਿੱਖੇ ਨਿਸ਼ਾਨੇ ਸਾਧੇ। ਸੰਦੀਪ ਜਾਖੜ ਨੇ ਕਿਹਾ ਕਿ ਝੋਨੇ ਦੇ ਸੀਜ਼ਨ ਦੌਰਾਨ ਹਰ ਸਾਲ ਇਹੋ ਸਮੱਸਿਆ ਦੇਖਣ ਨੂੰ ਮਿਲਦੀ ਹੈ। ਸਰਕਾਰ ਅਤੇ ਸਬੰਧਿਤ ਵਿਭਾਗਾਂ ਨੂੰ ਇਸ ਦੀ ਪੂਰੀ ਜਾਣਕਾਰੀ ਹੁੰਦੀ ਹੈ, ਇਸ ਦੇ ਬਾਵਜੂਦ ਜੇਕਰ ਮੰਡੀਆਂ ਵਿਚ ਝੋਨੇ ਦੇ ਅੰਬਾਰ ਲੱਗ ਰਹੇ ਹਨ ਅਤੇ ਸਮੇਂ ਸਿਰ ਲਿਫ਼ਟਿੰਗ ਨਹੀਂ ਹੋ ਰਹੀ, ਤਾਂ ਇਹ ਸਰਕਾਰ ਦੇ ਪ੍ਰਬੰਧਾਂ ’ਤੇ ਵੱਡਾ ਸਵਾਲੀਆ ਨਿਸ਼ਾਨ ਹੈ। ਉਨ੍ਹਾਂ ਕਿਹਾ ਕਿ ਜੇਕਰ ਸਮਾਂ ਰਹਿੰਦੇ ਲਿਫ਼ਟਿੰਗ ਦੀ ਰਫ਼ਤਾਰ ਨਾ ਵਧਾਈ ਗਈ ਤਾਂ ਕਿਸਾਨਾਂ ਨੂੰ ਆਪਣੀ ਫ਼ਸਲ ਵੇਚਣ ਲਈ ਹੋਰ ਖ਼ੱਜਲ਼-ਖ਼ੁਆਰ ਹੋਣਾ ਪਵੇਗਾ। ਵਿਧਾਇਕ ਨੇ ਕਿਹਾ ਕਿ ਪੰਜਾਬ ਸਰਕਾਰ ਕਿਸਾਨ ਹਿਤੈਸ਼ੀ ਹੋਣ ਦੇ ਦਾਅਵੇ ਕਰਦੀ ਹੈ, ਪਰ ਜ਼ਮੀਨੀ ਹਕੀਕਤ ਇਨ੍ਹਾਂ ਦਾਅਵਿਆਂ ਦੀ ਪੋਲ ਖੋਲ੍ਹ ਰਹੀ ਹੈ। ਮਹੀਨਿਆਂ ਦੀ ਮਿਹਨਤ ਨਾਲ ਤਿਆਰ ਕੀਤੀ ਫ਼ਸਲ ਨੂੰ ਵੇਚਣ ਲਈ ਕਿਸਾਨਾਂ ਨੂੰ ਢੁਕਵੀਆਂ ਸਹੂਲਤਾਂ ਮਿਲਣੀਆਂ ਚਾਹੀਦੀਆਂ ਹਨ। ਉਨ੍ਹਾਂ ਪ੍ਰਸ਼ਾਸਨ ਅਤੇ ਸਰਕਾਰ ਤੋਂ ਜਵਾਬ ਮੰਗਿਆ ਕਿ ਜਦੋਂ ਝੋਨੇ ਦੀ ਆਮਦ ਦਾ ਸਮਾਂ ਪਹਿਲਾਂ ਤੋਂ ਤੈਅ ਸੀ, ਤਾਂ ਸਰਕਾਰ ਨੇ ਪੁਖ਼ਤਾ ਪ੍ਰਬੰਧ ਕਿਉਂ ਨਹੀਂ ਕੀਤੇ? ਇਸ ਮੌਕੇ ਉਨ੍ਹਾਂ ਦੇ ਨਾਲ ਵੱਖ-ਵੱਖ ਵਪਾਰੀ, ਆੜ੍ਹਤੀਏ, ਕਿਸਾਨ ਅਤੇ ਮਜ਼ਦੂਰ ਵੀ ਹਾਜ਼ਰ ਸਨ।